ਲੁਧਿਆਣਾ ਦੇ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਬਲਾਕ-ਜੇ, ਭਾਈ ਰਣਧੀਰ ਸਿੰਘ ਨਗਰ ਵਿੱਚ ਇੱਕ ਅਜਿਹਾ ਫੈਸਲਾ ਲਿਆ ਗਿਆ ਹੈ ਜਿਸ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਧਿਆਨ ਖਿੱਚ ਲਿਆ ਹੈ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 18 ਸਤੰਬਰ ਨੂੰ ਕਰਾਇਆ ਜਾਵੇਗਾ, ਪਰ ਇਸ ਸਮਾਗਮ ਦੀ ਤਿਆਰੀ ਨੇ ਹੀ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਇਸ ਵਾਰ ਗੁਰੂਘਰ ਵਿੱਚ ਕੀ ਕੁਝ ਵੱਖਰਾ ਹੋਵੇਗਾ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਸਮੇਸ਼ ਸੇਵਾ ਸੁਸਾਇਟੀ ਵੱਲੋਂ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮਾਗਮ ਦੀਆਂ ਤਿਆਰੀਆਂ ਤੇ ਸੇਵਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਦਸਮੇਸ਼ ਸਿੰਘ ਸਭਾ ਦੇ ਪ੍ਰਧਾਨ ਤਜਿੰਦਰ ਪਾਲ ਸਿੰਘ, ਜਨਰਲ ਸਕੱਤਰ ਗੁਲਸ਼ਨ ਸਿੰਘ ਬੁੱਟਰ, ਦਸਮੇਸ਼ ਸੇਵਾ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ, ਜਨਰਲ ਸਕੱਤਰ ਮਨਮੋਹਨ ਸਿੰਘ ਮੋਹਣੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਪ੍ਰਬੰਧਕਾਂ ਨੇ ਦੱਸਿਆ ਕਿ 18 ਸਤੰਬਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਰਵਿੰਦਰ ਸਿੰਘ, ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਰਨਜੀਤ ਸਿੰਘ ਦਾ ਕੀਰਤਨ ਜੱਥਾ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਕਥਾ ਤੇ ਇਸਤਰੀ ਸਤਿਸੰਗ ਸਭਾ ਵੱਲੋਂ ਵੀ ਕੀਰਤਨ ਕੀਤਾ ਜਾਵੇਗਾ। ਪ੍ਰੋਗਰਾਮ ਦੇ ਇੰਚਾਰਜ ਮਨਮੋਹਨ ਸਿੰਘ ਮੋਹਣੀ ਨੇ ਦੱਸਿਆ ਕਿ ਵੱਖ-ਵੱਖ ਸੇਵਾ ਸੁਸਾਇਟੀਆਂ ਵੱਲੋਂ ਸਮਾਗਮ ਦੌਰਾਨ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਦੀਆਂ ਡਿਊਟੀਆਂ ਲਾਈਆਂ ਹਨ ਅਤੇ ਸੰਗਤ ਨੂੰ ਸੱਦੇ ਪੱਤਰ ਵੀ ਦਿੱਤੇ ਜਾ ਰਹੇ ਹਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਮੋਹਣੀ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਤੇ ਆਪਣੇ ਘਰਾਂ ਦੇ ਬਾਹਰ ਦੀਪਮਾਲਾ ਜ਼ਰੂਰ ਕੀਤੀ ਜਾਵੇ ਅਤੇ ਉਨ੍ਹਾਂ ਸੰਗਤ ਨੂੰ ਪਰਿਵਾਰਾਂ ਸਮੇਤ ਗੁਰਮਤਿ ਸਮਾਗਮ ਵਿੱਚ ਪਹੁੰਚ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਸਮਾਗਮ ਨੂੰ ਸਫਲ ਬਣਾਉਣ ਲਈ ਗੁਰਿੰਦਰ ਪਾਲ ਸਿੰਘ ਪੱਪੂ ਦੀ ਟੀਮ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿੱਚ ਅਵਤਾਰ ਸਿੰਘ ਰਾਜਗੁਰੂ, ਨਗਿੰਦਰ ਸਿੰਘ ਖਾਲਸਾ, ਮਹਿੰਦਰ ਪਾਲ ਸਿੰਘ ਪਾਹਾਵਾ, ਰਤਨ ਸਿੰਘ ਕਮਾਲਪੁਰੀ, ਡੀਐੱਸਪੀ ਭੱਠਲ, ਗੁਰਚਰਨ ਸਿੰਘ ਮਿੰਟਾਂ, ਹਰਭਜਨ ਸਿੰਘ, ਗੁਰਿੰਦਰ ਸਿੰਘ ਰਸੀਆ, ਸਤਨਾਮ ਸਿੰਘ, ਹਰਜੀਤ ਸਿੰਘ, ਸੁਮਿਤ ਪਾਲ ਸਿੰਘ ਰਾਜਾਨ, ਬਲਜਿੰਦਰ ਸਿੰਘ ਮਠਾੜੂ, ਦਲੀਪ ਸਿੰਘ, ਨਰਾਇਣ ਸਿੰਘ ਦੋਲੋ, ਗੁਰਵਿੰਦਰ ਸਿੰਘ ਰੰਧਾਵਾ, ਰਜਿੰਦਰ ਸਿੰਘ ਮਿੰਨੀ, ਜਸਬੀਰ ਸਿੰਘ ਰਿੰਪੀ, ਭੁਪਿੰਦਰ ਸਿੰਘ ਡਿੰਪਲ, ਬਲਵਿੰਦਰ ਸਿੰਘ ਮੰਗੂ ਤੇ ਨਰਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਸੁਸਾਇਟੀਆਂ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਲੁਧਿਆਣਾ ਦੇ ਗੁਰੂਘਰ ਵਿੱਚ ਇੱਕ ਐਲਾਨ ਨੇ ਸੰਗਤ ਨੂੰ ਹੈਰਾਨ ਕੀਤਾ, ਜਾਣੋ 18 ਸਤੰਬਰ ਨੂੰ ਕੀ ਹੋਣ ਜਾ ਰਿਹਾ ਹੈ
ਲੁਧਿਆਣਾ ਦੇ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਬਲਾਕ-ਜੇ, ਭਾਈ ਰਣਧੀਰ ਸਿੰਘ ਨਗਰ ਵਿੱਚ ਇੱਕ ਅਜਿਹਾ ਫੈਸਲਾ ਲਿਆ ਗਿਆ ਹੈ ਜਿਸ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਧਿਆਨ ਖਿੱਚ ਲਿਆ ਹੈ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰ
NRI Post Desk · 70 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





