ਲੁਧਿਆਣਾ ਵਿੱਚ ਇੱਕ ਅਜਿਹਾ ਕਦਮ ਚੁੱਕਿਆ ਗਿਆ ਹੈ ਜਿਸ ਨੇ ਧਾਰਮਿਕ ਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ। ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖੀ ਦੇ ਸਿਧਾਂਤਾਂ ਨੂੰ ਦੁਨੀਆ ਭਰ ਵਿੱਚ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਜਵੱਦੀ ਟਕਸਾਲ ਵੱਲੋਂ ਹੁਣ ਮਨੁੱਖਤਾ ਦੀ ਸੇਵਾ ਦੇ ਖੇਤਰ ਵਿੱਚ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਇਲਾਕੇ ਦੀਆਂ ਸੰਗਤਾਂ ਅਤੇ ਟਕਸਾਲ ਦੇ ਵਿਦਿਆਰਥੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਸੁੱਖ ਸਾਗਰ ਚੈਰੀਟੇਬਲ ਡਿਸਪੈਂਸਰੀ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਓਪੀਡੀ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮੀਰ ਸਿੰਘ, ਮੁਖੀ ਜਵੱਦੀ ਟਕਸਾਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਸਿੱਖੀ ਦੇ ਮੂਲ ਸਿਧਾਂਤਾਂ ਵਿੱਚੋਂ ਇੱਕ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ, ਨਿਮਰਤਾ ਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਦਿਆਂ ਜਵੱਦੀ ਟਕਸਾਲ ਵੱਲੋਂ ਧਾਰਮਿਕ, ਅਧਿਆਤਮਿਕ ਅਤੇ ਸਮਾਜਿਕ ਕਾਰਜਾਂ ਦੇ ਨਾਲ-ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੀ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਇਹ ਡਿਸਪੈਂਸਰੀ ਇਲਾਕੇ ਦੀਆਂ ਸੰਗਤਾਂ ਅਤੇ ਲੋੜਵੰਦ ਲੋਕਾਂ ਲਈ ਸਿਹਤ ਸਹੂਲਤਾਂ ਦਾ ਇੱਕ ਅਹਿਮ ਕੇਂਦਰ ਬਣ ਰਹੀ ਹੈ, ਜਿੱਥੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਚੈੱਕਅੱਪ ਮਸ਼ੀਨਾਂ ਸਥਾਪਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਮਰੀਜ਼ਾਂ ਨੂੰ ਬਿਹਤਰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਾਹਿਰ ਡਾਕਟਰਾਂ ਦੀਆਂ ਓਪੀਡੀ ਸੇਵਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਵਿੱਚ ਡਾ. ਹਰਜਾਪ ਸਿੰਘ ਧਵਨ, ਐੱਮਬੀਬੀਐੱਸ., ਡੀਸੀਐੱਚ ਫਿਜ਼ੀਓਥੈਰੇਪੀ ਵੱਲੋਂ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮਰੀਜ਼ਾਂ ਦਾ ਚੈੱਕਅੱਪ ਕੀਤਾ ਜਾਵੇਗਾ। ਇਸੇ ਤਰ੍ਹਾਂ ਡਾ. ਬਰਿੰਦਰ ਸਿੰਘ ਪੌਲ, ਐੱਮਬੀਬੀਐੱਸ. ਨਿਊਰੋ ਵੱਲੋਂ ਹਰ ਐਤਵਾਰ ਸਵੇਰੇ 9 ਵਜੇ ਤੋਂ 10 ਵਜੇ ਤੱਕ ਅਤੇ ਡਾ. ਹਰਮੀਤ ਸਿੰਘ ਸੈਣੀ ਹਰਜਸ ਫਿਜ਼ੀਓਥੈਰੇਪੀ ਵੱਲੋਂ ਹਰ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰੇ 12 ਵਜੇ ਤੱਕ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਪਹਿਲਕਦਮੀ ਨਾਲ ਲੋੜਵੰਦ ਮਰੀਜ਼ਾਂ ਨੂੰ ਘਰਾਂ ਦੇ ਨੇੜੇ ਹੀ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਚੈੱਕਅੱਪ ਦੀ ਸੁਵਿਧਾ ਮਿਲ ਸਕੇਗੀ, ਜਿਸ ਨਾਲ ਇਲਾਕੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਮਜ਼ਬੂਤ ਹੋਵੇਗੀ ਅਤੇ ਸੇਵਾ ਦੇ ਇਸ ਕਾਰਜ ਨੂੰ ਸੰਗਤਾਂ ਵੱਲੋਂ ਭਰਪੂਰ ਹੁੰਗਾਰਾ ਮਿਲਣ ਦੀ ਆਸ ਹੈ।
ਲੁਧਿਆਣਾ ਦੀ ਧਰਤੀ 'ਤੇ ਖੁੱਲ੍ਹਿਆ ਸੇਵਾ ਦਾ ਨਵਾਂ ਦਰਵਾਜ਼ਾ, ਜਵੱਦੀ ਟਕਸਾਲ ਦਾ ਐਲਾਨ ਸੁਣ ਹਰ ਕੋਈ ਹੈਰਾਨ
ਲੁਧਿਆਣਾ ਵਿੱਚ ਇੱਕ ਅਜਿਹਾ ਕਦਮ ਚੁੱਕਿਆ ਗਿਆ ਹੈ ਜਿਸ ਨੇ ਧਾਰਮਿਕ ਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ। ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖੀ ਦੇ ਸਿਧਾਂਤਾਂ ਨੂੰ ਦੁਨੀਆ ਭਰ ਵਿੱਚ ਪਹੁੰਚਾਉਣ ਲਈ ਨਿਰੰਤਰ ਯਤਨਸ਼ੀ
NRI Post Desk · 42 ਦਿਨ ਪਹਿਲਾਂ · ਅੱਪਡੇਟ 8 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





