ਲੁਧਿਆਣਾ ਦੀ ਸਿਆਸੀ ਫਿਜ਼ਾ ਵਿੱਚ ਅਚਾਨਕ ਉਸ ਸਮੇਂ ਤਣਾਅ ਵਧ ਗਿਆ ਜਦੋਂ ਹਲਕਾ ਲੁਧਿਆਣਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਹਲਕਾ ਆਤਮ ਨਗਰ ਦੇ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਅੱਜ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਚੀਮਾ ਤੇ ਕੜਵਲ ਨੇ ਕਿਹਾ ਕਿ ਪਰਗਟ ਸਿੰਘ ਵਰਗੇ ਤਜਰਬੇਕਾਰ ਅਤੇ ਸਪੱਸ਼ਟ ਸੋਚ ਵਾਲੇ ਆਗੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣਾ ਪਾਰਟੀ ਲਈ ਇੱਕ ਨਵਾਂ ਮੋੜ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਸਿਰਫ਼ ਬਿਆਨਾਂ ਦਾ ਨਹੀਂ, ਸਗੋਂ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਲੋਕਾਂ ਦੇ ਮੁੱਦਿਆਂ ਨੂੰ ਡਟ ਕੇ ਉਠਾਉਣ ਦਾ ਹੈ। ਉਨ੍ਹਾਂ ਤਿੱਖੇ ਲਹਿਜ਼ੇ ਵਿੱਚ ਕਿਹਾ ਕਿ ਜਿਹੜੀਆਂ ਸਰਕਾਰਾਂ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕਰਦੀਆਂ ਹਨ, ਉਨ੍ਹਾਂ ਨੂੰ ਲੋਕਤੰਤਰ ਵਿੱਚ ਜਵਾਬ ਦੇਣਾ ਹੀ ਪੈਂਦਾ ਹੈ। ਇਸ ਦੇ ਨਾਲ ਹੀ ਇੱਕ ਹੋਰ ਵੱਡਾ ਸਿਆਸੀ ਸੰਕੇਤ ਇਹ ਸਾਹਮਣੇ ਆਇਆ ਕਿ ਲੁਧਿਆਣਾ ਤੋਂ ਐਮਪੀ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮੇਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੀ ਤੂਤੀ ਬੋਲਦੀ ਸੀ ਅਤੇ ਦੋਵੇਂ ਭਰਾਵਾਂ ਦੀ ਹਲਕਾ ਆਤਮ ਨਗਰ ਤੇ ਹਲਕਾ ਲੁਧਿਆਣਾ ਦੱਖਣੀ ਤੋਂ ਚੋਣ ਲੜਨ ਲਈ ਤਿਆਰੀ ਖਿੱਚ ਲਈ ਸੀ। ਪਰ ਹੁਣ ਪਰਗਟ ਸਿੰਘ ਦੇ ਨਵਾਂ ਕਪਤਾਨ ਬਣਨ ਨਾਲ ਬੈਂਸ ਭਰਾਵਾਂ ਲਈ ਦੋ ਟਿਕਟਾਂ ਲੈਣੀਆਂ ਸੌਖਾ ਨਹੀਂ ਹੋਵੇਗਾ ਕਿਉਂਕਿ ਪਾਰਟੀ ਵਿੱਚ ਸੰਗਠਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣ ਦੀ ਨਵੀਂ ਰਣਨੀਤੀ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ ਕਿ ਊਠ ਕਿਸ ਕਰਵਟ ਬੈਠਦਾ ਹੈ, ਪਰ ਹਾਲ ਦੀ ਘੜੀ ਬੈਂਸ ਭਰਾਵਾਂ ਦੀਆਂ ਸਿਆਸੀ ਚਿੰਤਾਵਾਂ ਜ਼ਰੂਰ ਵੱਧ ਗਈਆਂ ਹਨ। ਪੰਜਾਬ ਦੇ ਲੋਕ ਬਦਲਾਅ ਦੀ ਉਡੀਕ ਵਿੱਚ ਹਨ ਅਤੇ ਕਾਂਗਰਸ ਲੋਕਾਂ ਦੇ ਹੱਕਾਂ, ਰੁਜ਼ਗਾਰ, ਵਿਕਾਸ ਅਤੇ ਇਨਸਾਫ਼ ਦੇ ਮੁੱਦਿਆਂ ਨੂੰ ਲੈ ਕੇ ਮੈਦਾਨ ਵਿੱਚ ਡਟੇਗੀ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਸਿੱਧਾ ਸੰਪਰਕ, ਧੜੇਬੰਦੀ ਤੋਂ ਉੱਪਰ ਉੱਠ ਕੇ ਸੰਗਠਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣੀ ਹੋਵੇਗੀ। ਪੰਜਾਬ ਕਾਂਗਰਸ ਨੂੰ ਨਵੀਂ ਊਰਜਾ, ਨਵੀਂ ਰਣਨੀਤੀ ਅਤੇ ਮਜ਼ਬੂਤ ਜ਼ਮੀਨੀ ਸੰਗਠਨ ਨਾਲ ਅੱਗੇ ਲਿਜਾਣ ਲਈ ਹਰ ਕਾਂਗਰਸੀ ਵਰਕਰ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗਾ, ਜਿਸ ਨਾਲ ਲੁਧਿਆਣਾ ਦੇ ਸਿਆਸੀ ਸਮੀਕਰਨ ਬਦਲਣ ਦੀ ਪੂਰੀ ਸੰਭਾਵਨਾ ਬਣ ਗਈ ਹੈ।
ਲੁਧਿਆਣਾ ਦੀ ਸਿਆਸਤ ਵਿੱਚ ਭੂਚਾਲ! ਬੈਂਸ ਭਰਾਵਾਂ ਦੀਆਂ ਟਿਕਟਾਂ 'ਤੇ ਚੜ੍ਹਿਆ ਸੰਕਟ, ਚੀਮਾ-ਕੜਵਲ ਦੀ ਮੁਲਾਕਾਤ ਨੇ ਵਧਾਈ ਧੜਕਣ
ਲੁਧਿਆਣਾ ਦੀ ਸਿਆਸੀ ਫਿਜ਼ਾ ਵਿੱਚ ਅਚਾਨਕ ਉਸ ਸਮੇਂ ਤਣਾਅ ਵਧ ਗਿਆ ਜਦੋਂ ਹਲਕਾ ਲੁਧਿਆਣਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਹਲਕਾ ਆਤਮ ਨਗਰ ਦੇ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਅੱਜ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ
NRI Post Desk · 49 ਦਿਨ ਪਹਿਲਾਂ · ਅੱਪਡੇਟ 40 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




