|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਦੇ ਸਟ੍ਰੀਟ ਵੈਂਡਰਾਂ ਲਈ ਉਹ ਖੁਸ਼ਖਬਰੀ, ਜਿਸ ਦਾ ਸਾਰਾ ਸ਼ਹਿਰ ਸੀ ਇੰਤਜ਼ਾਰ ਕਰ ਰਿਹਾ!

ਲੁਧਿਆਣਾ ਸ਼ਹਿਰ ਦੇ ਸਟ੍ਰੀਟ ਵੈਂਡਰਾਂ ਲਈ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ, ਜੋ ਸ਼ਾਇਦ ਉਨ੍ਹਾਂ ਦੀ ਜ਼ਿੰਦਗੀ ਦਾ ਰੁਖ ਹੀ ਬਦਲ ਦੇਵੇ। ਦਰਅਸਲ ਨਗਰ ਨਿਗਮ ਲੁਧਿਆਣਾ ਵੱਲੋਂ ਪ੍ਰਧਾਨ ਮੰਤਰੀ ਸਟ੍ਰੀਟ ਵੈਂਡਰਜ਼ ਆਤਮ-ਨਿਰਭਰ ਨਿਧੀ ਸਕੀਮ ਤਹਿਤ ‘ਲੋਕ ਕਲਿ

NRI Post Desk · 69 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੇ ਸਟ੍ਰੀਟ ਵੈਂਡਰਾਂ ਲਈ ਉਹ ਖੁਸ਼ਖਬਰੀ, ਜਿਸ ਦਾ ਸਾਰਾ ਸ਼ਹਿਰ ਸੀ ਇੰਤਜ਼ਾਰ ਕਰ ਰਿਹਾ!
📷 NRI Post Desk

ਲੁਧਿਆਣਾ ਸ਼ਹਿਰ ਦੇ ਸਟ੍ਰੀਟ ਵੈਂਡਰਾਂ ਲਈ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ, ਜੋ ਸ਼ਾਇਦ ਉਨ੍ਹਾਂ ਦੀ ਜ਼ਿੰਦਗੀ ਦਾ ਰੁਖ ਹੀ ਬਦਲ ਦੇਵੇ। ਦਰਅਸਲ ਨਗਰ ਨਿਗਮ ਲੁਧਿਆਣਾ ਵੱਲੋਂ ਪ੍ਰਧਾਨ ਮੰਤਰੀ ਸਟ੍ਰੀਟ ਵੈਂਡਰਜ਼ ਆਤਮ-ਨਿਰਭਰ ਨਿਧੀ ਸਕੀਮ ਤਹਿਤ ‘ਲੋਕ ਕਲਿਆਣ ਮੇਲਾ’ ਕਰਵਾਇਆ ਗਿਆ। ਇਹ ਮੇਲਾ ਨਿਗਮ ਦੇ ਜ਼ੋਨ-ਏ ਦਫ਼ਤਰ, ਮਾਤਾ ਰਾਣੀ ਚੌਕ ਨੇੜੇ ਕਰਵਾਇਆ ਗਿਆ। ਇਸ ਮੇਲੇ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਸਟ੍ਰੀਟ ਵੈਂਡਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਿਗਰਾਨੀ ਕਰਨ ਵਾਲਿਆਂ ਮੁਤਾਬਕ ਇਸ ਮੇਲੇ ਦਾ ਮਕਸਦ ਮਹਾਨਗਰ ਦੇ ਸਟ੍ਰੀਟ ਵੈਂਡਰਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਤੇ ਉਨ੍ਹਾਂ ਨੂੰ ਸਕੀਮਾਂ ਸਬੰਧੀ ਜਾਗਰੂਕ ਕਰਨਾ ਸੀ। ਇਸ ਦੌਰਾਨ ਨਿਗਮ ਵੱਲੋਂ ਵੈਂਡਰਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਆਸਾਨੀ ਨਾਲ ਲਾਭ ਲੈਣ ਲਈ ਜਾਣਕਾਰੀ ਤੇ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਵਿੱਚ ਨਵੇਂ ਕਰਜ਼ਿਆਂ ਲਈ ਅਰਜ਼ੀਆਂ, ਡਿਜੀਟਲਾਈਜੇਸ਼ਨ, ਸੋਸ਼ਿਓ-ਪ੍ਰੋਫਾਈਲਿੰਗ ਤੇ ਸਟ੍ਰੀਟ ਵੈਂਡਰਾਂ ਲਈ ਕ੍ਰੈਡਿਟ ਕਾਰਡ ਵਾਸਤੇ ਅਰਜ਼ੀ ਦੇਣ ਸਮੇਤ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਮੇਲੇ ਦੌਰਾਨ ਸਟ੍ਰੀਟ ਵੈਂਡਰਾਂ ਤੇ ਨਿਗਮ ਅਧਿਕਾਰੀਆਂ ਵਿਚਕਾਰ ਸਿੱਧੀ ਗੱਲਬਾਤ ਦਾ ਮੌਕਾ ਵੀ ਮਿਲਿਆ। ਵੈਂਡਰਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਸਰਕਾਰੀ ਸਕੀਮਾਂ ਨਾਲ ਸਬੰਧਤ ਸਵਾਲ ਅਧਿਕਾਰੀਆਂ ਸਾਹਮਣੇ ਰੱਖੇ, ਜਿਨ੍ਹਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਤੇ ਲੁੜੀਂਦੀ ਮਦਦ ਪ੍ਰਦਾਨ ਕੀਤੀ ਗਈ। ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਕਿਹਾ ਕਿ ਨਿਗਮ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਸਟ੍ਰੀਟ ਵੈਂਡਰਾਂ ਤੱਕ ਪਹੁੰਚਾਉਣ ਲਈ ਲਗਾਤਾਰ ‘ਲੋਕ ਕਲਿਆਣ ਮੇਲੇ’ ਕਰਵਾਏ ਜਾ ਰਹੇ ਹਨ। ਨਿਗਮ ਦਾ ਉਦੇਸ਼ ਪਾਰਦਰਸ਼ੀ ਢੰਗ ਨਾਲ ਸਰਕਾਰੀ ਸਹੂਲਤਾਂ ਲੋਕਾਂ ਤੱਕ ਪਹੁੰਚਾਉਣਾ ਤੇ ਸਟ੍ਰੀਟ ਵੈਂਡਰਾਂ ਨੂੰ ਡਿਜੀਟਲ ਤੌਰ ’ਤੇ ਸਸ਼ਕਤ ਬਣਾਉਣਾ ਹੈ। ਇਹ ਮੇਲਾ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਸੀਐੱਮਐੱਮ ਸ਼ਿਲਪਾ, ਸੀਐੱਮਐੱਮ ਕੇਤਨ ਸਮੇਤ ਨਿਗਮ ਦੇ ਹੋਰ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਰਹੇ। ਇਸ ਮੇਲੇ ਨੂੰ ਲੈ ਕੇ ਸਟ੍ਰੀਟ ਵੈਂਡਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਕਿਉਂਕਿ ਇਹ ਪਹਿਲਕਦਮੀ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਸਿੱਧਾ ਲਾਭ ਦਿਵਾਉਣ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵੱਲ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਤਰ੍ਹਾਂ ਦੇ ਮੇਲੇ ਅੱਗੇ ਵੀ ਜਾਰੀ ਰਹਿਣਗੇ, ਤਾਂ ਜੋ ਵੱਧ ਤੋਂ ਵੱਧ ਵੈਂਡਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਈਆਂ ਜਾ ਸਕਣ ਅਤੇ ਉਹ ਆਤਮ-ਨਿਰਭਰ ਬਣ ਸਕਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!