ਲੁਧਿਆਣਾ ਸ਼ਹਿਰ ਦੇ ਸਨਅਤੀ ਭਵਿੱਖ ਲਈ ਇੱਕ ਅਜਿਹਾ ਫੈਸਲਾ ਲਿਆ ਗਿਆ ਹੈ ਜੋ ਸਿੱਧਾ ਹਜ਼ਾਰਾਂ ਕਾਰੋਬਾਰਾਂ ਦੀ ਕਿਸਮਤ ਨਾਲ ਜੁੜਿਆ ਹੋਇਆ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਦਾਣਾ ਮੰਡੀ ਇਲਾਕੇ ਵਿੱਚ ਕਰੀਬ 20 ਕਰੋੜ ਰੁਪਏ ਦੀ ਲਾਗਤ ਨਾਲ 40 ਮੈਗਾਵਾਟ ਸਮਰੱਥਾ ਵਾਲਾ ਨਵਾਂ ਬਿਜਲੀ ਗਰਿੱਡ ਬਣਾਇਆ ਜਾ ਰਿਹਾ ਹੈ, ਜਿਸਦਾ ਲਗਪਗ 50 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸਨੂੰ 15 ਨਵੰਬਰ ਤੱਕ ਚਾਲੂ ਕਰਨ ਦਾ ਟੀਚਾ ਰੱਖਿਆ ਗਿਆ ਹੈ। ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਬੁੱਧਵਾਰ ਨੂੰ ਦਾਣਾ ਮੰਡੀ ਵਿਖੇ ਨਿਰਮਾਣ ਅਧੀਨ ਇਸ ਬਿਜਲੀ ਗ੍ਰਿਡ ਦਾ ਦੌਰਾ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਗਰਿੱਡ ਦਾ ਕਰੀਬ ਅੱਧਾ ਕੰਮ ਪੂਰਾ ਹੋ ਚੁੱਕਾ ਹੈ ਜਦਕਿ ਬਾਕੀ ਕੰਮ ਨੂੰ ਵੀ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਗਰਿੱਡ ਦੇ ਚਾਲੂ ਹੋਣ ਨਾਲ ਬਹਾਦਰਕੇ ਰੋਡ ਸਥਿਤ ਹੌਜਰੀ ਕੰਪਲੈਕਸ, ਹੋਰ ਸਨਅਤੀ ਇਕਾਈਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਵਿੱਚ ਰਾਹਤ ਮਿਲਣ ਦੀ ਉਮੀਦ ਹੈ। ਵਿਧਾਇਕ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਲੁਧਿਆਣਾ ਦੀ ਸਨਅਤ, ਖਾਸ ਕਰਕੇ ਹੌਜਰੀ ਉਦਯੋਗ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਮਹੱਤਵਪੂਰਨ ਹੈ ਅਤੇ ਨਵੇਂ ਗਰਿੱਡ ਦੇ ਚਾਲੂ ਹੋਣ ਨਾਲ ਬਹਾਦਰਕੇ ਰੋਡ ਦੇ ਹੌਜਰੀ ਕੰਪਲੈਕਸ ਤੋਂ ਇਲਾਵਾ ਹੋਰ ਸਨਅਤੀ ਇਕਾਈਆਂ ਅਤੇ ਨੇੜਲੇ ਵਪਾਰਕ ਇਲਾਕਿਆਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਇੰਡਸਟਰੀ, ਹੌਜਰੀ ਅਤੇ ਵਪਾਰਕ ਵਰਗ ਨੂੰ ਬਿਹਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵੱਲ ਅੱਗੇ ਵਧਣਾ ਹੈ। ਉਨ੍ਹਾਂ ਕਿਹਾ ਕਿ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਬਿਜਲੀ ਦਾ ਮਜ਼ਬੂਤ ਬੁਨਿਆਦੀ ਢਾਂਚਾ ਸਨਅਤ ਅਤੇ ਵਪਾਰ ਦੇ ਵਿਕਾਸ ਲਈ ਅਹਿਮ ਹੈ। ਇਸ ਮੌਕੇ ਸੁਰਿੰਦਰ ਮਦਾਨ, ਗੁਰਦੀਪ ਲੱਕੀ, ਸੁਰਿੰਦਰ ਬਜਾਜ, ਬਾਬੂ ਸ਼ਰਮਾ, ਨਿਮਿਸ਼ ਸ਼ਰਮਾ ਅਤੇ ਦਲਜੀਤ ਸਿੰਘ ਵਿੱਕੀ ਮਕੱੜ ਸਮੇਤ ਹੋਰ ਵੀ ਹਾਜ਼ਰ ਸਨ।
ਲੁਧਿਆਣਾ ਦੀ ਸਨਅਤ ਲਈ ਖੁਸ਼ਖਬਰੀ ਜਾਂ ਲੰਬਾ ਇੰਤਜ਼ਾਰ? ਦਾਣਾ ਮੰਡੀ ਦੇ ਗਰਿੱਡ ਦਾ ਸੱਚ ਜੋ ਹਰ ਕਾਰੋਬਾਰੀ ਨੂੰ ਪਤਾ ਹੋਣਾ ਚਾਹੀਦਾ ਹੈ
ਲੁਧਿਆਣਾ ਸ਼ਹਿਰ ਦੇ ਸਨਅਤੀ ਭਵਿੱਖ ਲਈ ਇੱਕ ਅਜਿਹਾ ਫੈਸਲਾ ਲਿਆ ਗਿਆ ਹੈ ਜੋ ਸਿੱਧਾ ਹਜ਼ਾਰਾਂ ਕਾਰੋਬਾਰਾਂ ਦੀ ਕਿਸਮਤ ਨਾਲ ਜੁੜਿਆ ਹੋਇਆ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਦਾਣਾ ਮੰਡੀ ਇਲਾਕੇ ਵਿੱਚ ਕਰੀਬ 20 ਕਰੋੜ ਰੁਪਏ ਦੀ ਲਾਗਤ ਨਾਲ 40
NRI Post Desk · 61 ਦਿਨ ਪਹਿਲਾਂ · ਅੱਪਡੇਟ 52 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




