|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਦੇ ਸਹਾਇਕ ਲੇਬਰ ਕਮਿਸ਼ਨਰ ਕੋਲ ਪਹੁੰਚਿਆ ਉਹ ਵਫ਼ਦ, ਜਿਸ ਦੇ ਖੁਲਾਸੇ ਨੇ ਸਾਰਿਆਂ ਦੇ ਹੋਸ਼ ਉਡਾ ਦਿੱਤੇ

ਲੁਧਿਆਣਾ ਵਿੱਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਆਊਟਸੋਰਸ ਸਿਸਟਮ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਦੀ ਹਾਲਤ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਸਾਹਮਣੇ ਆਇਆ ਹੈ, ਜਦੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ

NRI Post Desk · 56 ਦਿਨ ਪਹਿਲਾਂ · ਅੱਪਡੇਟ 38 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੇ ਸਹਾਇਕ ਲੇਬਰ ਕਮਿਸ਼ਨਰ ਕੋਲ ਪਹੁੰਚਿਆ ਉਹ ਵਫ਼ਦ, ਜਿਸ ਦੇ ਖੁਲਾਸੇ ਨੇ ਸਾਰਿਆਂ ਦੇ ਹੋਸ਼ ਉਡਾ ਦਿੱਤੇ
📷 NRI Post Desk

ਲੁਧਿਆਣਾ ਵਿੱਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਆਊਟਸੋਰਸ ਸਿਸਟਮ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਦੀ ਹਾਲਤ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਸਾਹਮਣੇ ਆਇਆ ਹੈ, ਜਦੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ 23 ਦੇ ਆਗੂਆਂ ਦਾ ਇੱਕ ਵਫ਼ਦ ਸਹਾਇਕ ਲੇਬਰ ਕਮਿਸ਼ਨਰ ਲੁਧਿਆਣਾ ਜਸਵੀਰ ਸਿੰਘ ਖਰੌੜ ਨਾਲ ਮੀਟਿੰਗ ਕਰਨ ਪਹੁੰਚਿਆ ਅਤੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ। ਇਸ ਵਫ਼ਦ ਦੀ ਅਗਵਾਈ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ ਅਤੇ ਯਾਦਵਿੰਦਰ ਸਿੰਘ ਯਾਦੀ ਕਰ ਰਹੇ ਸਨ। ਆਗੂਆਂ ਨੇ ਮੀਟਿੰਗ ਦੌਰਾਨ ਦੱਸਿਆ ਕਿ ਬੋਰਡ ਵਿੱਚ ਠੇਕੇਦਾਰਾਂ ਵੱਲੋਂ ਕਿਰਤ ਕਾਨੂੰਨ ਅਨੁਸਾਰ ਵਰਕਰਾਂ ਨੂੰ ਪੂਰੀਆਂ ਉਜਰਤਾਂ ਅਤੇ ਹੋਰ ਲਾਭ ਨਹੀਂ ਦਿੱਤੇ ਜਾ ਰਹੇ, ਜਿਸ ਕਾਰਨ ਮਜ਼ਦੂਰਾਂ ਦੀ ਜ਼ਿੰਦਗੀ ਬੇਹੱਦ ਮੁਸ਼ਕਲ ਹੋ ਗਈ ਹੈ। ਇਹ ਸਾਰਾ ਮਾਮਲਾ ਲੁਧਿਆਣਾ ਮੰਡਲ ਅਧੀਨ ਪੈਂਦੇ ਸਟੇਸ਼ਨ ਪਾਇਲ ਅਤੇ ਮਲੌਦ ਨਾਲ ਜੁੜਿਆ ਹੋਇਆ ਹੈ, ਜਿੱਥੋਂ ਦੇ ਮੁਲਾਜ਼ਮਾਂ ਨੂੰ ਠੇਕੇਦਾਰ ਵੱਲੋਂ ਮਹਿਜ਼ 9 ਤੋਂ 10 ਹਜ਼ਾਰ ਰੁਪਏ ਦੀ ਤਨਖਾਹ ਹੀ ਦਿੱਤੀ ਜਾ ਰਹੀ ਹੈ, ਜੋ ਕਿ ਕਿਸੇ ਵੀ ਤਰ੍ਹਾਂ ਕਿਰਤ ਕਾਨੂੰਨਾਂ ਦੇ ਅਨੁਕੂਲ ਨਹੀਂ ਹੈ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਠੇਕੇਦਾਰ ਵੱਲੋਂ ਕਿਸੇ ਵੀ ਵਰਕਰ ਦਾ ਈਪੀਐਫ ਅੱਜ ਤੱਕ ਜਮਾਂ ਨਹੀਂ ਕਰਵਾਇਆ ਗਿਆ ਅਤੇ ਨਾ ਹੀ ਕਿਸੇ ਵਰਕਰ ਦਾ ਈਐਸਆਈ ਕਾਰਡ ਜਾਰੀ ਕੀਤਾ ਗਿਆ ਹੈ, ਜਦੋਂ ਕਿ ਮੌਜੂਦਾ ਅਤੇ ਪਿਛਲੇ ਠੇਕੇਦਾਰਾਂ ਵੱਲੋਂ ਵਰਕਰਾਂ ਨੂੰ ਦੋ ਦੋ ਮਹੀਨੇ ਦੀ ਤਨਖਾਹ ਵੀ ਨਹੀਂ ਦਿੱਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਕਿਸੇ ਵੀ ਵਰਕਰ ਨੂੰ ਬੋਨਸ ਨਹੀਂ ਦਿੱਤਾ ਜਾਂਦਾ ਅਤੇ ਠੇਕੇਦਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਤੋਂ ਬੰਧੂਆ ਮਜ਼ਦੂਰਾਂ ਦੀ ਤਰ੍ਹਾਂ ਕੰਮ ਲਿਆ ਜਾਂਦਾ ਹੈ, ਸਗੋਂ ਵਰਕਰਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਥੇਬੰਦੀ ਵੱਲੋਂ ਇਹ ਧੱਕੇਸ਼ਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ 15 ਦਿਨਾਂ ਦੇ ਅੰਦਰ ਅੰਦਰ ਕਾਮਿਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ, ਤਾਂ ਕਾਮੇ ਸੰਗਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਵਫ਼ਦ ਵਿੱਚ ਜਸਵੀਰ ਕੌਰ, ਗੁਰਪ੍ਰੀਤ ਕੌਰ, ਕਰਨੈਲ ਸਿੰਘ, ਮਨਪ੍ਰੀਤ ਸਿੰਘ, ਜਸਵੀਰ ਸਿੰਘ, ਚੰਦਰਭਾਨ, ਰਮਨਦੀਪ ਸਿੰਘ, ਹਰਸ਼ਦੀਪ ਸਿੰਘ, ਸਿਕੰਦਰ ਸਿੰਘ, ਅਰਜਿੰਦਰ ਸਿੰਘ ਤੇ ਪਰਮਜੀਤ ਸਿੰਘ ਸ਼ਾਮਲ ਸਨ, ਜਿਨ੍ਹਾਂ ਨੇ ਸਹਾਇਕ ਲੇਬਰ ਕਮਿਸ਼ਨਰ ਨੂੰ ਸਾਰੇ ਮਾਮਲੇ ਦੀ ਜਾਂਚ ਕਰਵਾਉਣ ਅਤੇ ਵਰਕਰਾਂ ਦੇ ਹੱਕ ਦਿਵਾਉਣ ਦੀ ਅਪੀਲ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!