|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਨਿਗਰ ਨਿਗਮ ਦੇ ਕਰਮਚਾਰੀਆਂ ਦੀ ਕਿਸਮਤ ਦਾ ਫੈਸਲਾ ਹੋਇਆ ਜਾਂ ਨਵਾਂ ਸੰਘਰਸ਼ ਬਾਕੀ? ਡੀਸੀ ਦੇ ਦਫਤਰ 'ਚ ਅੱਜ ਕੀ ਹੋਇਆ, ਜਾਣੋ ਪੂਰੀ ਸੱਚਾਈ

ਲੁਧਿਆਣਾ ਵਿਖੇ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਵਿਚ ਅੱਜ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਦੇ ਇਕ ਵਫ਼ਦ ਨੇ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਲੁਧਿਆਣਾ

NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਨਿਗਰ ਨਿਗਮ ਦੇ ਕਰਮਚਾਰੀਆਂ ਦੀ ਕਿਸਮਤ ਦਾ ਫੈਸਲਾ ਹੋਇਆ ਜਾਂ ਨਵਾਂ ਸੰਘਰਸ਼ ਬਾਕੀ? ਡੀਸੀ ਦੇ ਦਫਤਰ 'ਚ ਅੱਜ ਕੀ ਹੋਇਆ, ਜਾਣੋ ਪੂਰੀ ਸੱਚਾਈ
📷 NRI Post Desk

ਲੁਧਿਆਣਾ ਵਿਖੇ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਵਿਚ ਅੱਜ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਦੇ ਇਕ ਵਫ਼ਦ ਨੇ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਸੰਬੰਧੀ ਇਕ ਯਾਦ ਪੱਤਰ ਡੀਸੀ ਨੂੰ ਸੌਂਪਿਆ। ਇਸ ਮੌਕੇ ਯਾਦ ਪੱਤਰ ਬਾਰੇ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਬੀਤੇ ਦਿਨੀਂ ਸੰਘਰਸ਼ ਕਮੇਟੀ ਵਲੋਂ ਨਗਰ ਨਿਗਮ ਵਿਚ ਕੰਮ ਕਰ ਰਹੇ ਮਾਲੀ, ਬੇਲਦਾਰ, ਡਰਾਈਵਰ, ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ ਸਮੇਤ ਬਾਕੀ ਮੁਲਾਜ਼ਮਾਂ ਨੂੰ ਪੱਕਾ ਕਰਾਉਣ ਲਈ ਹੜਤਾਲ ਕੀਤੀ ਗਈ ਸੀ, ਜਿਸ ਸਮੇਂ ਪੰਜਾਬ ਸਰਕਾਰ ਦੇ ਵਿਧਾਇਕ, ਕੈਬਨਿਟ ਮੰਤਰੀ, ਮੇਅਰ ਮੈਡਮ ਅਤੇ ਨਿਗਮ ਕਮਿਸ਼ਨਰ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਹੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਹੁਣ ਤੱਕ ਨਗਰ ਨਿਗਮ ਵਲੋਂ ਇਸ ਸੰਬੰਧੀ ਕੋਈ ਵੀ ਕਾਰਵਾਈ ਆਰੰਭ ਨਹੀਂ ਕੀਤੀ ਗਈ, ਜਦੋਂ ਕਿ ਪੰਜਾਬ ਵਿਚ ਬਾਕੀ ਥਾਵਾਂ 'ਤੇ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਤੇ ਬੇਭਰੋਸਗੀ ਦਾ ਮਾਹੌਲ ਹੈ। ਧੀਂਗਾਨ ਨੇ ਦੱਸਿਆ ਕਿ ਉਸ ਸਮੇਂ ਪੰਜਾਬ ਸਰਕਾਰ ਤੇ ਨਿਗਮ ਪ੍ਰਸ਼ਾਸ਼ਨ ਵਲੋਂ ਇਹ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਘਰ-ਘਰ ਕੂੜੇ ਦੇ ਕੰਮ ਦਾ ਠੇਕੇ 'ਤੇ ਮੁਲਾਜ਼ਮਾਂ ਨੂੰ ਭਰਤੀ ਕਰਨ ਸਬੰਧੀ ਠੇਕੇਦਾਰੀ ਪ੍ਰਥਾ ਨੂੰ ਬੰਦ ਕਰ ਦਿੱਤਾ ਜਾਵੇਗਾ, ਪਰੰਤੂ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਨਿਗਮ ਪ੍ਰਸ਼ਾਸ਼ਨ ਵਲੋਂ ਘਰ-ਘਰ ਕੂੜੇ ਦਾ ਕੰਮ ਅਤੇ ਸੀਵਰੇਜ਼ ਦੇ ਕੰਮ ਨੂੰ ਵੀ ਠੇਕੇ ਉਤੇ ਦੇਣ ਸੰਬੰਧੀ ਯੋਜਨਾ ਬਣਾਈ ਜਾ ਰਹੀ ਹੈ, ਜੋ ਕਿ ਸੰਘਰਸ਼ ਕਮੇਟੀ ਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਹੈ। ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਨਿਗਮ ਵਲੋਂ ਮਤਾ ਨੰਬਰ 23 ਨਿਗਮ ਵਲੋਂ ਓਵਰਏਜ਼, ਮਾਲੀ ਅਤੇ ਬੇਲਦਾਰ ਨੂੰ ਪੱਕਾ ਕਰਨ ਸੰਬੰਧੀ ਭੇਜਿਆ ਗਿਆ ਸੀ, ਉਸਨੂੰ ਜਲਦ ਤੋਂ ਜਲਦ ਅਮਲ ਵਿਚ ਲਿਆਂਦਾ ਜਾਵੇ। ਇਸ ਸੰਬੰਧੀ ਡੀਸੀ ਹਿਮਾਂਸ਼ੂ ਜੈਨ ਵਲੋਂ ਸੰਘਰਸ਼ ਕਮੇਟੀ ਨੂੰ ਪੂਰਾ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ ਅਤੇ ਉਨ੍ਹਾਂ ਵਲੋਂ ਇਸ ਸੰਬੰਧੀ ਨਿਗਮ ਕਮਿਸ਼ਨਰ ਨੂੰ ਫੋਨ 'ਤੇ ਤੁਰੰਤ ਆਦੇਸ਼ ਦਿੱਤੇ ਗਏ। ਇਸ ਦੌਰਾਨ ਸਮੂਹ ਸੰਘਰਸ਼ ਕਮੇਟੀ ਵੱਲੋਂ ਡੀਸੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਤੋਂ ਜਲਦ ਨਹੀਂ ਮੰਨੀਆਂ ਜਾਂਦੀਆਂ ਤਾਂ ਇਸ ਸੰਬੰਧੀ ਨਿਕਲਣ ਵਾਲੇ ਗੰਭੀਰ ਸਿੱਟਿਆਂ ਦੀ ਜਿੰਮੇਵਾਰੀ ਨਿਗਮ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਨਰੇਸ਼ ਧੀਂਗਾਨ, ਵਿਪਨ ਕਲਿਆਣ, ਦੀਪਕ ਹੰਸ, ਅਜੇਪਾਲ ਦਿਸ਼ਾਵਰ, ਨੇਤਾ ਜੀ ਸੌਂਧੀ, ਰਵੀ ਬਾਲੀ, ਵਿੱਕੀ ਸਹੋਤਾ, ਆਨੰਦ ਰਾਖਸ਼ਸ਼, ਸੁਭਾਸ਼ ਸੌਦੇ, ਅਨੁਰਾਗ ਚਨਾਲਿਆ, ਸੁੰਦਰ ਟਾਂਕ, ਸੋਨੂੰ ਅਟਵਾਲ ਅਤੇ ਪਿੰਨੀ ਹੰਸ ਆਦਿ ਹਾਜ਼ਰ ਸਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਡੀਸੀ ਵਲੋਂ ਦਿੱਤਾ ਗਿਆ ਭਰੋਸਾ ਕਿੰਨੀ ਦੇਰ ਤੱਕ ਅਮਲ ਵਿਚ ਆਉਂਦਾ ਹੈ, ਕਿਉਂਕਿ ਮੁਲਾਜ਼ਮਾਂ ਵਿਚ ਬੇਭਰੋਸਗੀ ਦਾ ਮਾਹੌਲ ਪਹਿਲਾਂ ਹੀ ਬਣਿਆ ਹੋਇ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!