|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਵਿੱਚ ਕਿਸਾਨਾਂ ਦੀ ਹਾਜ਼ਰੀ ਨੇ ਸਭ ਨੂੰ ਹੈਰਾਨ ਕੀਤਾ, ਖੇਤੀ ਜਗਤ ਵਿੱਚ ਵੱਡੀ ਹਲਚਲ ਦਾ ਸੰਕੇਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੱਜ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਖੇਤੀ ਮਾਹਿਰਾਂ ਅਤੇ ਪ੍ਰਸ਼ਾਸਨ ਦੋਹਾਂ ਦੇ ਹੈਰਾਨ ਕਰ ਦਿੱਤਾ ਹੈ। ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋਇਆ ਤਾਂ ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਦ

NRI Post Desk · 67 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਵਿੱਚ ਕਿਸਾਨਾਂ ਦੀ ਹਾਜ਼ਰੀ ਨੇ ਸਭ ਨੂੰ ਹੈਰਾਨ ਕੀਤਾ, ਖੇਤੀ ਜਗਤ ਵਿੱਚ ਵੱਡੀ ਹਲਚਲ ਦਾ ਸੰਕੇਤ
📷 NRI Post Desk

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੱਜ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਖੇਤੀ ਮਾਹਿਰਾਂ ਅਤੇ ਪ੍ਰਸ਼ਾਸਨ ਦੋਹਾਂ ਦੇ ਹੈਰਾਨ ਕਰ ਦਿੱਤਾ ਹੈ। ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋਇਆ ਤਾਂ ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ ਵੇਖਣ ਨੂੰ ਮਿਲਿਆ। ਇਹ ਕੇਵਲ ਇੱਕ ਆਮ ਮੇਲਾ ਨਹੀਂ, ਸਗੋਂ ਖੇਤੀ ਜਗਤ ਵਿੱਚ ਆ ਰਹੀ ਨਵੀਂ ਜਾਗਰੂਕਤਾ ਦਾ ਪ੍ਰਤੱਖ ਪ੍ਰਮਾਣ ਸੀ। ਕਿਸਾਨ ਖ਼ਾਸ ਤੌਰ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਅਤੇ ਜਾਰੀ ਕੀਤੀਆਂ ਨਵੀਆਂ ਫ਼ਸਲੀ ਕਿਸਮਾਂ ਵੱਲ ਖਿੱਚੇ ਚਲੇ ਆ ਰਹੇ ਸਨ। ਉਹ ਇਨ੍ਹਾਂ ਕਿਸਮਾਂ ਦੀ ਪੈਦਾਵਾਰ ਸਮਰੱਥਾ, ਬਿਮਾਰੀਆਂ ਅਤੇ ਕੀੜਿਆਂ ਪ੍ਰਤੀ ਸਹਿਣਸ਼ੀਲਤਾ, ਬਿਜਾਈ ਦੇ ਢੁਕਵੇਂ ਸਮੇਂ ਅਤੇ ਖੇਤੀ ਤਕਨੀਕਾਂ ਬਾਰੇ ਮਾਹਿਰਾਂ ਤੋਂ ਵਿਸਥਾਰ ਨਾਲ ਜਾਣਕਾਰੀ ਲੈ ਰਹੇ ਸਨ। ਮੇਲੇ ਵਿੱਚ ਖੇਤੀ ਮਸ਼ੀਨਰੀ, ਬੀਜ, ਬਾਗਬਾਨੀ, ਸਬਜ਼ੀਆਂ, ਖੇਤੀ ਸਹਾਇਕ ਧੰਦਿਆਂ ਅਤੇ ਹੋਰ ਖੇਤੀਬਾੜੀ ਤਕਨੀਕਾਂ ਨਾਲ ਸਬੰਧਤ ਸਟਾਲ ਵੀ ਕਿਸਾਨਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹੇ ਮੇਲੇ ਉਨ੍ਹਾਂ ਨੂੰ ਖੇਤੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਅਤੇ ਬਦਲਦੇ ਖੇਤੀ ਰੁਝਾਨਾਂ ਨਾਲ ਜਾਣੂ ਕਰਵਾਉਣ ਵਿੱਚ ਸਹਾਇਕ ਹੁੰਦੇ ਹਨ। ਇਸੇ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਦੋ ਰੋਜ਼ਾ ਪਸ਼ੂ ਪਾਲਣ ਮੇਲੇ ਦਾ ਵੀ ਅੱਜ ਆਗਾਜ਼ ਹੋ ਗਿਆ, ਜਿੱਥੇ ਪਸ਼ੂ ਪਾਲਕਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਇਸ ਵਾਰ ਇਹ ਮੇਲਾ 'ਮਜ਼ਬੂਤ ਜੈਵਿਕ ਸੁਰੱਖਿਆ, ਕਰੇ ਬਿਮਾਰੀਆਂ ਤੋਂ ਰੱਖਿਆ' ਦੇ ਸੰਦੇਸ਼ ਨੂੰ ਸਮਰਪਿਤ ਹੈ। ਯੂਨੀਵਰਸਿਟੀ ਦੇ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਕਾਲਜ ਵੱਲੋਂ ਨਵੇਂ ਡੇਅਰੀ ਉਤਪਾਦ ਅਤੇ ਤਕਨੀਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮੱਝ ਦੇ ਦੁੱਧ ਤੋਂ ਤਿਆਰ ਪ੍ਰੀਮੀਅਮ ਕਰੀਮ ਚੀਜ਼ 'ਮਖ਼ਮਲੀ', ਬੱਕਰੀ ਦੇ ਦੁੱਧ ਦਾ ਫੇਟਾ ਚੀਜ਼, ਸ਼ੇਵਰੇ ਚੀਜ਼ ਅਤੇ ਮੋਜ਼ੇਰੇਲਾ ਚੀਜ਼ ਸ਼ਾਮਲ ਹਨ। ਦੁੱਧ ਵਿੱਚ ਯੂਰੀਆ, ਨਮਕ, ਫਾਰਮਲਿਨ ਆਦਿ ਮਿਲਾਵਟਾਂ ਦੀ ਪਛਾਣ ਲਈ ਕਾਗਜ਼ੀ-ਸਟ੍ਰਿਪ ਕਿੱਟ ਵੀ ਖਿੱਚ ਦਾ ਕੇਂਦਰ ਰਹੀ। ਮੇਲੇ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਪਸ਼ੂ ਪ੍ਰੇਮੀਆਂ ਲਈ ਵੱਖ-ਵੱਖ ਪ੍ਰਦਰਸ਼ਨੀਆਂ ਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਦੇ ਮੌਕੇ ਵੀ ਉਪਲਬਧ ਹਨ। ਇਸ ਪੂਰੇ ਘਟਨਾਕ੍ਰਮ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਕਿਸਾਨ ਨਵੀਆਂ ਤਕਨੀਕਾਂ ਅਪਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖੇਤੀ ਦੇ ਭਵਿੱਖ ਨੂੰ ਲੈ ਕੇ ਵੱਡਾ ਬਦਲਾਅ ਆ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!