|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਵਿੱਚ 300 ਔਰਤਾਂ ਦੀ ਜਾਂਚ ਨੇ ਖੋਲ੍ਹੇ ਰਾਜ਼, ਸਿਹਤ ਨੂੰ ਲੈ ਕੇ ਸਾਹਮਣੇ ਆਈ ਚੌਂਕਾਉਣ ਵਾਲੀ ਸੱਚਾਈ

ਲੁਧਿਆਣਾ ਵਿੱਚ ਉਸ ਸਮੇਂ ਇੱਕ ਵੱਡਾ ਸੱਚ ਸਾਹਮਣੇ ਆਇਆ ਜਦੋਂ ਇੱਕ ਵਿਸ਼ੇਸ਼ ਸਿਹਤ ਕੈਂਪ ਦੌਰਾਨ 300 ਤੋਂ ਵੱਧ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਇਹ ਖੁਲਾਸਾ ਹੋਇਆ ਕਿ ਔਰਤਾਂ ਆਪਣੀ ਸਿਹਤ ਪ੍ਰਤੀ ਕਿੰਨੀਆਂ ਲਾਪਰਵਾਹ ਹੋ ਚੁੱਕੀਆਂ ਹਨ। ਇਹ ਕੈਂਪ ਬੰਧੂ

NRI Post Desk · 72 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਵਿੱਚ 300 ਔਰਤਾਂ ਦੀ ਜਾਂਚ ਨੇ ਖੋਲ੍ਹੇ ਰਾਜ਼, ਸਿਹਤ ਨੂੰ ਲੈ ਕੇ ਸਾਹਮਣੇ ਆਈ ਚੌਂਕਾਉਣ ਵਾਲੀ ਸੱਚਾਈ
📷 NRI Post Desk

ਲੁਧਿਆਣਾ ਵਿੱਚ ਉਸ ਸਮੇਂ ਇੱਕ ਵੱਡਾ ਸੱਚ ਸਾਹਮਣੇ ਆਇਆ ਜਦੋਂ ਇੱਕ ਵਿਸ਼ੇਸ਼ ਸਿਹਤ ਕੈਂਪ ਦੌਰਾਨ 300 ਤੋਂ ਵੱਧ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਇਹ ਖੁਲਾਸਾ ਹੋਇਆ ਕਿ ਔਰਤਾਂ ਆਪਣੀ ਸਿਹਤ ਪ੍ਰਤੀ ਕਿੰਨੀਆਂ ਲਾਪਰਵਾਹ ਹੋ ਚੁੱਕੀਆਂ ਹਨ। ਇਹ ਕੈਂਪ ਬੰਧੂ ਹੈਲਪਿੰਗ ਹੈਂਡਸ ਫਾਊਂਡੇਸ਼ਨ ਵੱਲੋਂ ਲੀਫੋਰਡ ਹੈਲਥ ਕੇਅਰ ਲਿਮਟਿਡ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਗਰ ਨਿਗਮ ਜ਼ੋਨ-ਬੀ ਦੇ ਨੇੜੇ ਲਾਇਆ ਗਿਆ, ਜਿਸ ਵਿੱਚ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਤੇ ਇਲਾਜ ਨੂੰ ਯਕੀਨੀ ਬਣਾਉਣ ਦਾ ਉਦੇਸ਼ ਰੱਖਿਆ ਗਿਆ ਸੀ। ਕੈਂਪ ਦੀ ਅਗਵਾਈ ਫਾਊਂਡੇਸ਼ਨ ਦੀ ਡਾਇਰੈਕਟਰ ਸਮਰਤਾ ਕੌਰ ਨੇ ਕੀਤੀ, ਜਦੋਂ ਕਿ ਨਗਰ ਨਿਗਮ ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੇਅਰ ਨੇ ਇੱਕ ਅਜਿਹੀ ਗੱਲ ਕਹੀ ਜੋ ਹਰ ਘਰ ਦੀ ਸੱਚਾਈ ਹੈ ਕਿ ਪਰਿਵਾਰ ਦੀ ਦੇਖਭਾਲ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਅਕਸਰ ਔਰਤਾਂ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰ ਦਿੰਦੀਆਂ ਹਨ, ਜਿਸ ਨਾਲ ਕਈ ਵਾਰ ਛੋਟੀ ਸਮੱਸਿਆ ਵੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਨੂੰ ਅਣਦੇਖਾ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਅਤੇ ਨਿਯਮਿਤ ਸਿਹਤ ਜਾਂਚ ਕਰਵਾਉਣੀ ਬੇਹੱਦ ਜ਼ਰੂਰੀ ਹੈ। ਕੈਂਪ ਦੌਰਾਨ ਮੋਹਨ ਦਈ ਓਸਵਾਲ ਸੁਪਰ ਸਪੈਸ਼ਲਿਟੀ ਹਸਪਤਾਲ, ਲੁਧਿਆਣਾ ਤੋਂ ਆਈ ਔਰਤਾਂ ਦੀ ਸਿਹਤ ਸਬੰਧੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਔਰਤਾਂ ਦੀ ਜਾਂਚ ਕੀਤੀ ਗਈ, ਉਨ੍ਹਾਂ ਨੂੰ ਉਨ੍ਹਾਂ ਦੀਆਂ ਸਿਹਤ ਸਮੱਸਿਆਵਾਂ ਸਬੰਧੀ ਡਾਕਟਰੀ ਸਲਾਹ ਦਿੱਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਅੰਤ ਵਿੱਚ ਫਾਊਂਡੇਸ਼ਨ ਦੀ ਡਾਇਰੈਕਟਰ ਸਮਰਤਾ ਕੌਰ ਨੇ ਕਿਹਾ ਕਿ ਬੰਧੂ ਹੈਲਪਿੰਗ ਹੈਂਡਸ ਫਾਊਂਡੇਸ਼ਨ ਵੱਲੋਂ ਸਮਾਜ ਦੇ ਲੋੜਵੰਦ ਵਰਗਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਸਿਹਤ ਕੈਂਪ ਲਗਾਏ ਜਾਂਦੇ ਹਨ, ਅਤੇ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ, ਉਨ੍ਹਾਂ ਦੀ ਸਮੇਂ ਸਿਰ ਜਾਂਚ ਕਰਵਾਉਣਾ ਅਤੇ ਮਾਹਿਰ ਡਾਕਟਰੀ ਸਲਾਹ ਉਪਲੱਬਧ ਕਰਵਾਉਣਾ ਇਸ ਕੈਂਪ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਭਾਜਪਾ ਦੇ ਸੂਬਾ ਜਰਨਲ ਸਕੱਤਰ ਰਜਨੀਸ਼ ਧੀਮਾਨ, ਗੁਰਦੇਵ ਸ਼ਰਮਾ ਦੇਬੀ, ਪਰਵੀਨ ਬਾਂਸਲ, ਰਾਕੇਸ਼ ਕਪੂਰ, ਕੌਂਸਲਰ ਜੱਗੀ, ਸਰਬਜੀਤ ਸਿੰਘ ਕਾਕਾ ਕੌਂਸਲਰ, ਲੀਨਾ ਟਪਾਰੀਆ, ਸਨੀ ਬੇਦੀ, ਬਲਵੰਤ ਸਿੰਘ ਭੀਖੀ, ਨੀਰਜ ਸਚਦੇਵਾ, ਲਲਿਤ ਟੰਡਨ, ਲਲਿਤ ਗੋਇਲ, ਗੌਰਵ ਅਰੋੜਾ, ਅਮਿਤ ਭਗਤ, ਨਿਸ਼ਾਂਤ ਕੁਮਾਰ, ਪ੍ਰਥਮ ਵੀਰ, ਮਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਕੈਂਪ ਨੇ ਇਹ ਸਾਬਤ ਕਰ ਦਿੱਤਾ ਕਿ ਜਦੋਂ ਔਰਤਾਂ ਦੀ ਸਿਹਤ ਦੀ ਗੱਲ ਆਉਂਦੀ ਹੈ ਤਾਂ ਸਮਾਜ ਨੂੰ ਹੋਰ ਵੀ ਸੁਚੇਤ ਹੋਣ ਦੀ ਲੋੜ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਲੁਧਿਆਣਾ ਵਿੱਚ 300 ਔਰਤਾਂ ਦੀ ਜਾਂਚ ਨੇ ਖੋਲ੍ਹੇ ਰਾਜ਼, ਸਿਹਤ ਨੂੰ ਲੈ ਕੇ ਸਾਹਮਣੇ ਆਈ ਚੌਂਕਾਉਣ ਵਾਲੀ ਸੱਚਾਈ — NRI Post