|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲਿਵਰ ਦੀ ਬਿਮਾਰੀ ਨੇ ਖੋਹ ਲਈ ਉਹ ਜਾਨ, ਜਿਸਦੇ ਜਾਣ ਨਾਲ ਪਿੰਡ ਦੇ ਸ਼ਮਸ਼ਾਨ ਘਾਟ 'ਚ ਇਕੱਠੇ ਹੋਏ ਸੈਂਕੜੇ ਲੋਕ

ਪਿੰਡ ਦੇ ਸ਼ਮਸ਼ਾਨ ਘਾਟ 'ਚ ਅੱਜ ਉਸ ਸਮੇਂ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ, ਜੋ ਹਰ ਕਿਸੇ ਦੀਆਂ ਅੱਖਾਂ ਨੂੰ ਨਮ ਕਰ ਗਿਆ। ਸੀਪੀਆਈਐਮ ਦੇ ਪੁਰਾਣੇ ਸਾਥੀ ਬੇਅੰਤ ਸਿੰਘ ਢਾਹੇ ਦੇ ਪੁੱਤਰ ਮੋਹਨ ਸਿੰਘ (63) ਦਾ ਅੰਤਿਮ ਦਾਹ ਸੰਸਕਾਰ ਅੱਜ ਪਿੰਡ ਦੇ

NRI Post Desk · 40 ਦਿਨ ਪਹਿਲਾਂ · ਅੱਪਡੇਟ 11 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲਿਵਰ ਦੀ ਬਿਮਾਰੀ ਨੇ ਖੋਹ ਲਈ ਉਹ ਜਾਨ, ਜਿਸਦੇ ਜਾਣ ਨਾਲ ਪਿੰਡ ਦੇ ਸ਼ਮਸ਼ਾਨ ਘਾਟ 'ਚ ਇਕੱਠੇ ਹੋਏ ਸੈਂਕੜੇ ਲੋਕ
📷 NRI Post Desk

ਪਿੰਡ ਦੇ ਸ਼ਮਸ਼ਾਨ ਘਾਟ 'ਚ ਅੱਜ ਉਸ ਸਮੇਂ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ, ਜੋ ਹਰ ਕਿਸੇ ਦੀਆਂ ਅੱਖਾਂ ਨੂੰ ਨਮ ਕਰ ਗਿਆ। ਸੀਪੀਆਈਐਮ ਦੇ ਪੁਰਾਣੇ ਸਾਥੀ ਬੇਅੰਤ ਸਿੰਘ ਢਾਹੇ ਦੇ ਪੁੱਤਰ ਮੋਹਨ ਸਿੰਘ (63) ਦਾ ਅੰਤਿਮ ਦਾਹ ਸੰਸਕਾਰ ਅੱਜ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ। ਇਸ ਮੌਕੇ 'ਤੇ ਪਰਿਵਾਰ, ਰਿਸ਼ਤੇਦਾਰਾਂ, ਮਿੱਤਰਾਂ ਅਤੇ ਸੱਜਣਾਂ ਦੀ ਵੱਡੀ ਗਿਣਤੀ ਹਾਜ਼ਰ ਹੋਈ ਅਤੇ ਸਭ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਜਾਣਕਾਰੀ ਅਨੁਸਾਰ ਮੋਹਨ ਸਿੰਘ ਪਿਛਲੇ ਲੰਬੇ ਸਮੇਂ ਤੋਂ ਲਿਵਰ ਦੇ ਖ਼ਰਾਬ ਹੋਣ ਕਾਰਨ ਬਿਮਾਰ ਚੱਲ ਰਹੇ ਸਨ ਅਤੇ ਬੀਤੇ ਕੱਲ੍ਹ ਸ਼ਾਮੀ ਚਾਰ ਵਜੇ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਭਾਰੀ ਘਾਟਾ ਪਿਆ ਹੈ। ਅੰਤਿਮ ਦਾਹ ਸੰਸਕਾਰ ਵਿੱਚ ਜਥੇਦਾਰ ਮੋਹਨ ਸਿੰਘ ਢਾਹੇ, ਸੀਪੀਆਈਐਮ ਦੇ ਜਿਲ੍ਹਾਂ ਸਕੱਤਰੇਤ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ, ਇੰਸਪੈਕਟਰ ਸਰਬਜੀਤ ਸਿੰਘ ਕੁਲਗਰਾ, ਐਸਆਈ ਨਰਿੰਦਰ ਸਿੰਘ ਬਜਰੂੜ, ਹਰਮਿੰਦਰ ਸਿੰਘ ਕੁਲਗਰਾ, ਜ਼ਿਲ੍ਹਾ ਪਰਿਸ਼ਦ ਮੈਂਬਰ ਜਸਪਾਲ ਸਿੰਘ ਢਾਹੇ ਸਰਪੰਚ, ਜਿਲ੍ਹਾਂ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ, ਸਾਬਕਾ ਸਰਪੰਚ ਹਰਮਿੰਦਰਪਾਲ ਸਿੰਘ, ਸੈਕਟਰੀ ਮੁਖਤਿਆਰ ਸਿੰਘ, ਕਰਨੈਲ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਸੁੱਖਾ ਭੁੱਲਰ, ਹਰਪ੍ਰੀਤ ਸਿੰਘ ਕੁਲਗਰਾ, ਕੁਲਵੰਤ ਸਿੰਘ ਭੁੱਲਰ, ਯਾਦਵਿੰਦਰ ਸਿੰਘ ਕੁਲਗਰਾ, ਠੇਕੇਦਾਰ ਬਲਜਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਗੁਰਬਖਸ਼ ਸਿੰਘ ਵੜੈਚ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਮੋਹਨ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ, ਦੋ ਪੁੱਤਰਾਂ ਅਤੇ ਇੱਕ ਧੀ ਸਮੇਤ ਹੱਸਦਾ-ਵੱਸਦਾ ਵੱਡਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਇਲਾਕੇ ਦੇ ਲੋਕਾਂ ਨੇ ਵੀ ਇਸ ਨੂੰ ਆਪਣਾ ਨਿੱਜੀ ਨੁਕਸਾਨ ਦੱਸਿਆ। ਸੂਚਨਾ ਅਨੁਸਾਰ ਮੋਹਨ ਸਿੰਘ ਦਾ ਅੰਤਿਮ ਦਾਹ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਪੂਰੇ ਧਾਰਮਿਕ ਅਤੇ ਸਮਾਜਿਕ ਰੀਤੀ-ਰਿਵਾਜਾਂ ਨਾਲ ਕੀਤਾ ਗਿਆ, ਜਿਸ ਵਿੱਚ ਹਾਜ਼ਰ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!