|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ 'ਚ ਮਾਤਾ ਦੀ ਯਾਦ 'ਚ 20 ਲੱਖ ਦੇ ਚੈੱਕ ਪਿੱਛੇ ਲੁਕਿਆ ਕੀ ਹੈ ਰਾਜ਼?

ਲੁਧਿਆਣਾ। ਪੀਏਯੂ ਦੇ ਖੇਤੀਬਾੜੀ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਯੂਨੀਵਰਸਿਟੀ ਤੋਂ ਅੰਕੜਾ ਵਿਗਿਆਨ ਦੇ ਸੇਵਾ ਮੁਕਤ ਪ੍ਰੋਫੈਸਰ ਡਾ. ਬਲਵੰਤ ਸਿੰਘ ਨੇ ਆਪਣੀ ਮਾਤਾ ਸ਼ਾਮ ਕੌਰ ਦੀ ਨਿੱਘੀ ਯਾਦ ਵਿੱਚ ਯੂਨੀਵਰਸਿਟੀ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ

NRI Post Desk · 27 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ 'ਚ ਮਾਤਾ ਦੀ ਯਾਦ 'ਚ 20 ਲੱਖ ਦੇ ਚੈੱਕ ਪਿੱਛੇ ਲੁਕਿਆ ਕੀ ਹੈ ਰਾਜ਼?
📷 NRI Post Desk

ਲੁਧਿਆਣਾ। ਪੀਏਯੂ ਦੇ ਖੇਤੀਬਾੜੀ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਯੂਨੀਵਰਸਿਟੀ ਤੋਂ ਅੰਕੜਾ ਵਿਗਿਆਨ ਦੇ ਸੇਵਾ ਮੁਕਤ ਪ੍ਰੋਫੈਸਰ ਡਾ. ਬਲਵੰਤ ਸਿੰਘ ਨੇ ਆਪਣੀ ਮਾਤਾ ਸ਼ਾਮ ਕੌਰ ਦੀ ਨਿੱਘੀ ਯਾਦ ਵਿੱਚ ਯੂਨੀਵਰਸਿਟੀ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿੱਚ ਪੀਐੱਚਡੀ ਕਰਨ ਵਾਲੇ ਖੋਜਾਰਥੀਆਂ ਦੀ ਸਕਾਲਰਸ਼ਿਪ ਲਈ 20 ਲੱਖ ਰੁਪਏ ਦੀ ਇਮਦਾਦ ਦਿੱਤੀ ਹੈ। ਇਸ ਮੌਕੇ ਡਾ. ਬਲਵੰਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮਾਂ ਦੀ ਮਜ਼ਬੂਤੀ ਲਈ ਚੰਗੇ ਖੋਜਾਰਥੀਆਂ ਦਾ ਉਤਸ਼ਾਹਿਤ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਆਸ ਪ੍ਰਗਟਾਈ ਕਿ ਲੋੜਵੰਦ ਵਿਦਿਆਰਥੀਆਂ ਨੂੰ ਇਸ ਇਮਦਾਦ ਰਾਹੀਂ ਲਾਭ ਹਾਸਲ ਹੋ ਸਕੇਗਾ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਇਸ ਨੇਕ ਕਾਰਜ ਲਈ ਡਾ. ਬਲਵੰਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਰਜ ਨਾ ਸਿਰਫ ਨੌਜਵਾਨ ਖੋਜੀਆਂ ਨੂੰ ਹੋਰ ਦ੍ਰਿੜਤਾ ਨਾਲ ਖੋਜ ਦੇ ਪਾਸੇ ਜੋੜੇਗਾ ਬਲਕਿ ਇਸ ਨਾਲ ਕਈ ਸਾਬਕਾ ਵਿਦਿਆਰਥੀ ਆਪਣੇ ਪਿਆਰਿਆਂ ਦੀ ਯਾਦ ਸਦੀਵੀ ਰੱਖਣ ਵਾਸਤੇ ਪ੍ਰੇਰਨਾ ਲੈ ਸਕਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਨ ਪੋਸਟ ਗ੍ਰੈਜੁਏਟ ਸਟੱਡੀਜ਼ ਡਾ. ਹਰਮਿੰਦਰ ਸਿੰਘ, ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਅਤੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਡਾ. ਸੁਰਿੰਦਰ ਸੰਧੂ ਨੇ ਇਸ ਨੇਕ ਕਾਰਜ ਲਈ ਡਾ. ਬਲਵੰਤ ਸਿੰਘ ਅਤੇ ਉਨਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!