|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ 'ਚ ਹੋਈ ਬੰਦ ਕਮਰੇ ਦੀ ਮੀਟਿੰਗ ਨੇ ਖੋਲ੍ਹੇ ਸਿਆਸਤ ਦੇ ਕਾਲੇ ਰਾਜ਼, ਨਸ਼ਿਆਂ 'ਤੇ ਸਵਾਲ ਜਿਸ ਨੇ ਹਿਲਾ ਦਿੱਤਾ ਸਿਸਟਮ

ਲੁਧਿਆਣਾ ਵਿੱਚ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿਖੇ ਹੋਈ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਨੇ ਉਹ ਖੁਲਾਸੇ ਕੀਤੇ ਹਨ ਜੋ ਸਿਆਸੀ ਗਲਿਆਰਿਆਂ ਵਿੱਚ ਹਲਚਲ ਪੈਦਾ ਕਰਨ ਲਈ ਕਾਫੀ ਹਨ। ਜਸਵੰਤ ਜ਼ੀਰਖ ਦੀ ਪ੍ਰਧਾਨਗੀ ਹੇ

NRI Post Desk · 35 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ 'ਚ ਹੋਈ ਬੰਦ ਕਮਰੇ ਦੀ ਮੀਟਿੰਗ ਨੇ ਖੋਲ੍ਹੇ ਸਿਆਸਤ ਦੇ ਕਾਲੇ ਰਾਜ਼, ਨਸ਼ਿਆਂ 'ਤੇ ਸਵਾਲ ਜਿਸ ਨੇ ਹਿਲਾ ਦਿੱਤਾ ਸਿਸਟਮ
📷 NRI Post Desk

ਲੁਧਿਆਣਾ ਵਿੱਚ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿਖੇ ਹੋਈ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਨੇ ਉਹ ਖੁਲਾਸੇ ਕੀਤੇ ਹਨ ਜੋ ਸਿਆਸੀ ਗਲਿਆਰਿਆਂ ਵਿੱਚ ਹਲਚਲ ਪੈਦਾ ਕਰਨ ਲਈ ਕਾਫੀ ਹਨ। ਜਸਵੰਤ ਜ਼ੀਰਖ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸਭਾ ਦੀ ਸੂਬਾ ਕਮੇਟੀ ਮੀਟਿੰਗ ਦੀ ਰਿਪੋਰਟ ਅਤੇ ਨਵੰਬਰ ਵਿੱਚ ਹੋ ਰਹੇ ਸੂਬਾ ਇਜਲਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ, ਅਤੇ ਸੂਬਾ ਪ੍ਰਧਾਨ ਪ੍ਰੋ ਜਗਮੋਹਨ ਸਿੰਘ ਨੂੰ ਸਰਬਸੰਮਤੀ ਨਾਲ ਵਿਸ਼ੇਸ਼ ਡੈਲੀਗੇਟ ਵਜੋਂ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਵਿੱਚ ਸਭ ਤੋਂ ਵੱਡਾ ਮੁੱਦਾ ਚੋਣ ਕਮਿਸ਼ਨ ਵੱਲੋਂ ਐਸਆਈਆਰ ਉਪਰੰਤ ਹੁਣ ਐਸਐਸਆਰ ਕਰਨ ਦਾ ਉਠਾਇਆ ਗਿਆ, ਜਿਸ ਨੂੰ ਲੋਕਾਂ ਨਾਲ ਇੱਕ ਹੋਰ ਧੋਖਾ ਕਰਾਰ ਦਿੱਤਾ ਗਿਆ। ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਆਈਡੀਬੀਆਈ ਬੈਂਕ ਨੂੰ ਨਿੱਜੀ ਹੱਥਾਂ ਵਿੱਚ ਦਿੱਤੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਗਈ, ਕਿਉਂਕਿ ਸਰਕਾਰਾਂ ਦੇਸ਼ ਦੇ ਅਦਾਰਿਆਂ ਦੀ ਰੱਖਿਆ ਲਈ ਬਣਾਈਆਂ ਜਾਂਦੀਆਂ ਹਨ ਨਾ ਕਿ ਉਨ੍ਹਾਂ ਨੂੰ ਵੇਚਣ ਲਈ। ਮੀਟਿੰਗ ਦੌਰਾਨ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਨਸ਼ਿਆਂ ਨੂੰ ਪੰਜਾਬ ਲਈ ਇੱਕ ਸੰਤਾਪ ਕਰਾਰ ਦਿੱਤਾ ਗਿਆ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਹਨਾਂ ਨੂੰ ਖਤਮ ਕਰਨ ਦੇ ਦਾਅਵਿਆਂ ਨੂੰ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਲੈਣ ਤੱਕ ਸੀਮਤ ਦੱਸਿਆ ਗਿਆ। ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਨਸ਼ਿਆਂ ਲਈ ਸਰਕਾਰਾਂ, ਅਫ਼ਸਰਸ਼ਾਹੀ, ਪੁਲਿਸ ਅਤੇ ਨਸ਼ਾ ਤਸਕਰਾਂ ਦਾ ਗੱਠਜੋੜ ਜ਼ਿੰਮੇਵਾਰ ਹੈ ਜੋ ਇੱਕ ਗ੍ਰੋਹ ਵਜੋਂ ਕੰਮ ਕਰਦਾ ਹੈ। ਹੁਣ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਪੰਜਾਬ ਵਿੱਚ ਸਰਕਾਰ ਬਣਾਉਣ ਉਪਰੰਤ ਨਸ਼ਾ ਖਤਮ ਕਰਨ ਦੇ ਬਿਆਨਾਂ ਨੂੰ ਵੀ ਗੁੰਮਰਾਹ ਕੁੰਨ ਕਰਾਰ ਦਿੰਦਿਆਂ ਸਵਾਲ ਖੜ੍ਹੇ ਕੀਤੇ ਗਏ ਕਿ ਕੀ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਆਦਿ ਜਿਹੇ ਸੂਬਿਆਂ ਵਿੱਚ ਜਿੱਥੇ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਨਸ਼ਿਆਂ ਦਾ ਖਾਤਮਾ ਹੋ ਗਿਆ ਹੈ। ਗ੍ਰਹਿ ਮੰਤਰੀ ਦੇ 2022 ਵਿੱਚ ਦਿੱਤੇ ਬਿਆਨ ਬਾਰੇ ਵੀ ਚਰਚਾ ਹੋਈ ਜਿਸ ਵਿੱਚ ਉਹਨਾਂ ਦੇਸ਼ ਦੇ 272 ਜ਼ਿਲ੍ਹਿਆਂ ਦੇ 80,000 ਪਿੰਡਾਂ ਵਿੱਚੋਂ ਨਸ਼ੇ ਖਤਮ ਕਰਨ ਦੀ ਗੱਲ ਕੀਤੀ ਸੀ, ਅਤੇ ਸਵਾਲ ਪੁੱਛਿਆ ਗਿਆ ਕਿ ਅੱਜ ਤੱਕ ਉਸ ਬਿਆਨ ਅਨੁਸਾਰ ਕਿਹੜੇ ਜ਼ਿਲ੍ਹੇ ਵਿੱਚ ਨਸ਼ਾ ਖਤਮ ਹੋਇਆ। ਲੁਧਿਆਣੇ ਵਿੱਚ ਸਿਹਤ ਸਹੂਲਤਾਂ ਲਈ ਸਰਕਾਰੀ ਹਸਪਤਾਲ ਵਿੱਚ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਣ ਲਈ ਲੋੜੀਂਦੇ ਤੱਥ ਸਾਹਮਣੇ ਲਿਆਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪ੍ਰੋ ਜਗਮੋਹਨ ਸਿੰਘ, ਡਾ. ਹਰਬੰਸ ਗਰੇਵਾਲ, ਡਾ ਦਰਸ਼ਨ ਖੇੜੀ, ਸਤਨਾਮ ਸਿੰਘ ਧਾਲੀਵਾਲ, ਸਵਰਨਜੀਤ ਸਿੰਘ, ਅਜਮੇਰ ਦਾਖਾ, ਐਡਵੋਕੇਟ ਨਰਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰਮਜੀਤ ਸਿੰਘ, ਐਡਵੋਕੇਟ ਹਰਪ੍ਰੀਤ ਜ਼ੀਰਖ, ਸਤੀਸ਼ ਸੱਚਦੇਵਾ, ਮਾ ਸੁਰਜੀਤ ਸਿੰਘ, ਸੁਖਬੀਰ ਸਿੰਘ ਸੋਖੀ, ਅਰੁਣ ਕੁਮਾਰ ਅਤੇ ਰਾਕੇਸ਼ ਆਜ਼ਾਦ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!