|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਦੀ ਸੜਕ 'ਤੇ ਖੁੱਲ੍ਹਾ ਪਿਆ ਉਹ ਰਾਜ਼ ਜੋ ਨਗਰ ਨਿਗਮ ਦੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਦੇਵੇਗਾ

ਸਨਅਤੀ ਸ਼ਹਿਰ ਲੁਧਿਆਣਾ ਵਿੱਚ ਸਵੱਛਤਾ ਅਭਿਆਨ ਤਹਿਤ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਦਾਅਵਿਆਂ ਵਿਚਾਲੇ ਇੱਕ ਅਜਿਹਾ ਦ੍ਰਿਸ਼ ਸਾਹਮਣੇ ਆਇਆ ਹੈ ਜੋ ਨਗਰ ਨਿਗਮ ਦੀ ਪੂਰੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਗਿੱਲ ਰੋਡ ਦਾਣਾ ਮੰਡੀ

NRI Post Desk · 25 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੀ ਸੜਕ 'ਤੇ ਖੁੱਲ੍ਹਾ ਪਿਆ ਉਹ ਰਾਜ਼ ਜੋ ਨਗਰ ਨਿਗਮ ਦੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਦੇਵੇਗਾ
📷 NRI Post Desk

ਸਨਅਤੀ ਸ਼ਹਿਰ ਲੁਧਿਆਣਾ ਵਿੱਚ ਸਵੱਛਤਾ ਅਭਿਆਨ ਤਹਿਤ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਦਾਅਵਿਆਂ ਵਿਚਾਲੇ ਇੱਕ ਅਜਿਹਾ ਦ੍ਰਿਸ਼ ਸਾਹਮਣੇ ਆਇਆ ਹੈ ਜੋ ਨਗਰ ਨਿਗਮ ਦੀ ਪੂਰੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਗਿੱਲ ਰੋਡ ਦਾਣਾ ਮੰਡੀ ਤੋਂ ਦੁੱਗਰੀ ਜਾਣ ਵਾਲੀ ਸੜਕ 'ਤੇ ਕੂੜੇ ਦੇ ਡੰਪ ਦੇ ਬਾਹਰ ਹੀ ਸੜਕ 'ਤੇ ਗੰਦਗੀ ਦੇ ਢੇਰ ਲੱਗੇ ਪਏ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਕੂੜੇ ਦੀ ਨਿਯਮਤ ਲਿਫ਼ਟਿੰਗ ਬਿਲਕੁਲ ਨਹੀਂ ਹੋ ਰਹੀ। ਸੜਕ ਕੰਢੇ ਇਕੱਠੇ ਹੋਏ ਇਸ ਕੂੜੇ ਕਾਰਨ ਫੈਲ ਰਹੀ ਬਦਬੂ ਤੋਂ ਰਾਹਗੀਰਾਂ ਨੂੰ ਰੋਜ਼ਾਨਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਨਿਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਵੱਖ-ਵੱਖ ਪ੍ਰਬੰਧ ਕੀਤੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਨਿਗਮ ਕਮਿਸ਼ਨਰ ਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਅਤੇ ਕੂੜੇ ਦੇ ਸਹੀ ਨਿਪਟਾਰੇ ਸਬੰਧੀ ਵਾਰ ਵਾਰ ਨਿਰਦੇਸ਼ ਦਿੱਤੇ ਜਾਂਦੇ ਹਨ, ਪਰ ਜਦੋਂ ਕੂੜੇ ਦੇ ਡੰਪ ਦੇ ਬਾਹਰ ਹੀ ਗੰਦਗੀ ਦੇ ਢੇਰ ਲੱਗੇ ਹੋਣ ਤਾਂ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ 'ਤੇ ਸਵਾਲ ਉੱਠਣੇ ਸੁਭਾਵਿਕ ਹਨ। ਇਸ ਰੋਡ ਤੋਂ ਰੋਜ਼ਾਨਾ ਆਉਣ ਜਾਣ ਵਾਲੇ ਨਿਰਮਲ ਕੌਰ, ਊਸ਼ਾ ਰਾਣੀ, ਮੱਖਣ ਸਿੰਘ ਸ਼ਾਹ, ਵਿਦਿਆਰਥੀ ਅਜੈ ਕੁਮਾਰ ਪਾਹਵਾ ਅਤੇ ਮੀਨਾਕਸ਼ੀ ਦੇਵੀ ਸਮੇਤ ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਕੂੜੇ ਦੇ ਢੇਰ ਤੁਰੰਤ ਚੁਕਵਾਏ ਜਾਣ ਅਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਬਦਬੂ ਅਤੇ ਗੰਦਗੀ ਤੋਂ ਰਾਹਤ ਮਿਲ ਸਕੇ। ਸਵੱਛਤਾ ਅਭਿਆਨ ਦੀ ਸਫ਼ਲਤਾ ਸਿਰਫ਼ ਬਿਆਨਾਂ ਤੱਕ ਹੀ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਸ਼ਹਿਰ ਦੀਆਂ ਸੜਕਾਂ ਦੀ ਸੱਚੀ ਜਾਂਚ ਵੀ ਜ਼ਰੂਰੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਨਿਗਮ ਅਧਿਕਾਰੀ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਨੂੰ ਕਿੰਨਾ ਮੰਨਦੇ ਹਨ। ਇਸ ਲਈ ਲੋੜ ਹੈ ਕਿ ਨਿਗਮ ਮੇਅਰ ਅਤੇ ਕਮਿਸ਼ਨਰ ਤੋਂ ਇਲਾਵਾ ਸਬੰਧਤ ਅਧਿਕਾਰੀ ਵੀ ਕੂੜੇ ਦੇ ਡੰਪਾਂ ਦੀ ਨਿਯਮਤ ਜਾਂਚ ਕਰਨ ਅਤੇ ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਉਣ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਮਾਮਲਾ ਦਰਸਾਉਂਦਾ ਹੈ ਕਿ ਸਫ਼ਾਈ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਅਜੇ ਵੀ ਵੱਡਾ ਫਾਸਲਾ ਬਾਕੀ ਹੈ, ਜਿਸ ਨੂੰ ਪੂਰਾ ਕਰਨਾ ਨਗਰ ਨਿਗਮ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!