ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਇੱਕ ਅਜਿਹਾ ਦ੍ਰਿਸ਼ ਵੇਖਣ ਨੂੰ ਮਿਲਿਆ, ਜਿਸ ਨੇ ਹਾਜ਼ਰ ਸੰਗਤਾਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਇੱਕ ਅਜਿਹਾ ਸੁਨੇਹਾ ਦਿੱਤਾ, ਜੋ ਹਰ ਸੰਗਤ ਦੇ ਮਨ ਵਿੱਚ ਡੂੰਘਾ ਉੱਤਰ ਗਿਆ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਇਹ ਸ਼ਬਦ ਸੁਣ ਕੇ ਸੰਗਤਾਂ ਦੇ ਚਿਹਰਿਆਂ ’ਤੇ ਇੱਕ ਵੱਖਰੀ ਹੀ ਚਮਕ ਵੇਖਣ ਨੂੰ ਮਿਲੀ ਅਤੇ ਮਾਹੌਲ ਰੂਹਾਨੀ ਬਣ ਗਿਆ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਜੋ ਇਸ ਸਮਾਗਮ ਦਾ ਸਭ ਤੋਂ ਭਾਵੁਕ ਪਲ ਸਾਬਤ ਹੋਇਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਇੰਦਰਬੀਰ ਸਿੰਘ ਬੱਤਰਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਸੁਰਜੀਤ ਸਿੰਘ ਮਨਚੰਦਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ ਅਤੇ ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਪੂਰੇ ਸਮਾਗਮ ਨੇ ਇਹ ਸਾਬਤ ਕਰ ਦਿੱਤਾ ਕਿ ਗੁਰਬਾਣੀ ਕੀਰਤਨ ਦੀ ਤਾਕਤ ਸੰਗਤਾਂ ਨੂੰ ਕਿਸ ਤਰ੍ਹਾਂ ਇੱਕ ਧਾਗੇ ਵਿੱਚ ਪਰੋ ਸਕਦੀ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਹ ਹਫਤਾਵਾਰੀ ਕੀਰਤਨ ਸਮਾਗਮ ਲੜੀ ਲਗਾਤਾਰ ਚਲਾਈ ਜਾ ਰਹੀ ਹੈ, ਜਿਸ ਦਾ ਮਕਸਦ ਸੰਗਤਾਂ ਨੂੰ ਗੁਰਮਤਿ ਨਾਲ ਜੋੜਨਾ ਅਤੇ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਰੱਖਣਾ ਹੈ।
ਲੁਧਿਆਣਾ ਦੇ ਗੁਰਦੁਆਰੇ ਵਿੱਚ ਉਸ ਰਾਤ ਕੀ ਹੋਇਆ, ਜਿਸ ਨੇ ਸੰਗਤਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ
ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਇੱਕ
NRI Post Desk · 25 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





