|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਲੁਧਿਆਣਾ ਦੇ ਗੁਰੂ ਘਰ ਵਿੱਚ ਇੱਕ ਅਜਿਹਾ ਸਮਾਗਮ, ਜਿਸ ਨੇ ਸੰਗਤਾਂ ਦੇ ਦਿਲ ਕੰਬਾ ਦਿੱਤੇ

ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿੱਚ ਉਸ ਸਮੇਂ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ, ਜਿਸ ਨੇ ਹਾਜ਼ਰ ਸੰਗਤਾਂ ਦੇ ਦਿਲਾਂ ਨੂੰ ਇੱਕ ਵਾਰ ਫਿਰ ਹਿਲਾ ਦਿੱਤਾ। ਦਰਅਸਲ, ਸਿੱਖ ਕੌਮ ਦੇ ਮਹ

NRI Post Desk · 11 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੇ ਗੁਰੂ ਘਰ ਵਿੱਚ ਇੱਕ ਅਜਿਹਾ ਸਮਾਗਮ, ਜਿਸ ਨੇ ਸੰਗਤਾਂ ਦੇ ਦਿਲ ਕੰਬਾ ਦਿੱਤੇ
📷 NRI Post Desk

ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿੱਚ ਉਸ ਸਮੇਂ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ, ਜਿਸ ਨੇ ਹਾਜ਼ਰ ਸੰਗਤਾਂ ਦੇ ਦਿਲਾਂ ਨੂੰ ਇੱਕ ਵਾਰ ਫਿਰ ਹਿਲਾ ਦਿੱਤਾ। ਦਰਅਸਲ, ਸਿੱਖ ਕੌਮ ਦੇ ਮਹਾਨ ਸ਼ਹੀਦ, ਅਨੋਖੀ ਕੁਰਬਾਨੀ ਅਤੇ ਅਦੁੱਤੀ ਬਹਾਦਰੀ ਦੇ ਪ੍ਰਤੀਕ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਵਿਸ਼ਾਲ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਪੁੱਜੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਤਨਵੀਰ ਸਿੰਘ ਰੱਬੀ ਲੁਧਿਆਣਾ ਵਾਲੇ, ਮਾਤਾ ਵਿੱਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਭਲਾਈ ਕੇਂਦਰ, ਗਿਆਨੀ ਗੁਰਦੇਵ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਜੀ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵੱਲੋਂ ਪੁੱਜੇ ਰਾਗੀ ਜਥਿਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਅਧਿਆਇ ਹੈ, ਜੋ ਸਾਨੂੰ ਧਰਮ, ਸੱਚਾਈ ਅਤੇ ਮਨੁੱਖਤਾ ਦੀ ਰਾਖੀ ਲਈ ਅਡੋਲ ਰਹਿਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਬਾਬਾ ਜੀ ਨੇ ਆਪਣਾ ਸਮੁੱਚਾ ਜੀਵਨ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਸਮਰਪਿਤ ਕਰਦਿਆਂ ਧਰਮ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਬਾਬਾ ਜੀ ਦੇ ਜੀਵਨ, ਸਿੱਖੀ ਸਿਦਕ ਅਤੇ ਕੁਰਬਾਨੀ ਤੋਂ ਸੇਧ ਲੈ ਕੇ ਗੁਰਬਾਣੀ ਅਤੇ ਗੁਰੂ ਘਰ ਨਾਲ ਜੁੜਨਾ ਚਾਹੀਦਾ ਹੈ, ਅਤੇ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਸੰਗਤਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਅਤੇ ਗੁਰਮਤਿ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਜਦਕਿ ਟਰੱਸਟੀ ਮੈਂਬਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਅਮਰਜੀਤ ਸਿੰਘ ਟਿੱਕਾ, ਨਵਨੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ ਅਤੇ ਮਨਿੰਦਰ ਸਿੰਘ ਅਹੂਜਾ ਸਮੇਤ ਧਾਰਮਿਕ, ਸਮਾਜਿਕ, ਸਮਾਜਸੇਵੀ ਜੱਥੇਬੰਦੀਆਂ ਅਤੇ ਰਾਜਨੀਤਕ ਆਗੂ ਵੀ ਗੁਰੂ ਘਰ ਨਤਮਸਤਕ ਹੋਏ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਲੁਧਿਆਣਾ ਦੇ ਗੁਰੂ ਘਰ ਵਿੱਚ ਇੱਕ ਅਜਿਹਾ ਸਮਾਗਮ, ਜਿਸ ਨੇ ਸੰਗਤਾਂ ਦੇ ਦਿਲ ਕੰਬਾ ਦਿੱਤੇ — NRI Post