ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਸ ਵਾਰ ਹਰ ਸਾਲ ਦੀ ਤਰ੍ਹਾਂ ਕਰਵਾਇਆ ਗਿਆ ਤਿੰਨ ਦਿਨਾ ਸੱਭਿਆਚਾਰਕ ਪ੍ਰੋਗਰਾਮ ਇੱਕਟੋਪੀਆ-2026 ਆਪਣੇ ਅਖੀਰਲੇ ਦਿਨ ਉਸ ਸਮੇਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ ਜਦੋਂ ਡਾਕਟਰ-ਵਿਦਿਆਰਥੀਆਂ ਨੇ ਪੜ੍ਹਾਈ ਤੋਂ ਇਲਾਵਾ ਆਪਣੀ ਪ੍ਰਤਿਭਾ, ਰਚਨਾਤਮਕਤਾ ਅਤੇ ਕਲਾਤਮਕ ਹੁਨਰ ਦਾ ਜਿਹੜਾ ਪ੍ਰਦਰਸ਼ਨ ਕੀਤਾ, ਉਸ ਨੇ ਹਾਜ਼ਰ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਇਹ ਸੱਭਿਆਚਾਰਕ ਮੇਲਾ ਅਰਬੀਅਨ ਨਾਈਟਸ-ਦਾਸਤਾਨ ਵਿਸ਼ੇ ਤੇ ਆਧਾਰਿਤ ਕਰਵਾਇਆ ਗਿਆ ਸੀ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਸੋਚ ਦਿਖਾਉਣ ਦਾ ਪੂਰਾ ਮੌਕਾ ਮਿਲਿਆ। ਮੇਲੇ ਦੇ ਅਖੀਰਲੇ ਦਿਨ ਡਾ. ਨੀਰੂ ਕਤਿਆਲ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਮੇਲੇ ਮਨੁੱਖ ਦੀ ਜ਼ਿੰਦਗੀ ਦੇ ਸੱਚ ਨੂੰ ਉਜਾਗਰ ਕਰਦੇ ਹਨ ਅਤੇ ਅੰਦਰ ਲੁਕੀ ਪ੍ਰਤਿਭਾ ਨੂੰ ਬਾਹਰ ਕੱਢਣ ਲਈ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਕਲਚਰਲ ਕਮੇਟੀ ਦੀ ਚੇਅਰਪਰਸਨ ਡਾ. ਮੋਨਿਕਾ ਸਿੰਗਲਾ ਅਤੇ ਕਲਚਰਲ ਕਮੇਟੀ ਦੇ ਸਕੱਤਰ ਡਾ. ਦਿਨੇਸ਼ ਜੈਨ ਦੀ ਅਗਵਾਈ ਹੇਠ ਡਾਕਟਰ-ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਚਨਾਤਮਕ ਸੋਚ, ਨਵੀਆਂ ਕਲਾਵਾਂ, ਖਾਣਾ ਬਣਾਉਣ ਦੇ ਹੁਨਰ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਮੁਕਾਬਲਿਆਂ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ’ਤੇ ਸਾਲ 2021 ਦੇ ਬੈਚ ਦੇ ਦਿਸ਼ਾਂਤ ਅਤੇ ਜੈਸਮੀਨ ਨੂੰ ਕ੍ਰਮਵਾਰ ਮਿਸਟਰ ਇੱਕਟੋਪੀਆ-2026 ਤੇ ਮਿਸ ਇੱਕਟੋਪੀਆ-2026 ਦੇ ਖ਼ਿਤਾਬ ਨਾਲ ਨਿਵਾਜਿਆ ਗਿਆ, ਜੋ ਆਪਣੇ ਆਪ ਵਿੱਚ ਮੇਲੇ ਦਾ ਸਭ ਤੋਂ ਚਰਚਿਤ ਪਲ ਬਣ ਗਿਆ। ਇਸ ਮੌਕੇ ਕਾਲਜ ਅਤੇ ਹਸਪਤਾਲ ਦੀ ਮੈਨੇਜਿੰਗ ਸੋਸਾਇਟੀ ਦੇ ਸਕੱਤਰ ਬਿਪਿਨ ਗੁਪਤਾ ਨੇ ਤਿੰਨ ਦਿਨਾਂ ਦੌਰਾਨ ਕਰਵਾਈਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਨੂੰ ਵਧਾਈ ਦਿੱਤੀ, ਜਦਕਿ ਖ਼ਜ਼ਾਨਚੀ ਮੁਕੇਸ਼ ਵਰਮਾ ਅਤੇ ਪ੍ਰਿੰਸੀਪਲ ਡਾ. ਜੀਐਸ ਵਾਂਡਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਟੀਮ ਵਰਕ, ਰਚਨਾਤਮਕਤਾ ਅਤੇ ਕਲਾਤਮਕ ਯੋਗਤਾ ਪੈਦਾ ਕਰਦੇ ਹਨ। ਸਮਾਗਮ ਦੀ ਸਮਾਪਤੀ ਮੌਕੇ ਡਾਕਟਰ-ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਪੰਜਾਬ ਦਾ ਅਮੀਰ ਸੱਭਿਆਚਾਰ ਗਿੱਧਾ ਅਤੇ ਭੰਗੜਾ ਪਾ ਕੇ ਦਰਸ਼ਕਾਂ ਨੂੰ ਕੀਲ ਕੇ ਰੱਖ ਲਿਆ। ਅੰਤ ਵਿੱਚ ਡਾ. ਨੀਰੂ ਕਤਿਆਲ ਨੇ ਜੇਤੂਆਂ ਨੂੰ ਇਨਾਮ ਵੰਡਦਿਆਂ ਉਮੀਦ ਪ੍ਰਗਟਾਈ ਕਿ ਉਹ ਡਾਕਟਰ ਬਣ ਕੇ ਜਿਥੇ ਮਰੀਜ਼ਾਂ ਦੀ ਸੇਵਾ ਕਰਨਗੇ ਉਥੇ ਹੀ ਸਮਾਜ ਦੀ ਬਿਹਤਰੀ ਲਈ ਵੀ ਬਣਦਾ ਯੋਗਦਾਨ ਪਾਉਣਗੇ।
ਲੁਧਿਆਣਾ ਦੇ ਮੈਡੀਕਲ ਕਾਲਜ 'ਚ ਕੀ ਹੋਇਆ, ਜੋ ਤਿੰਨ ਦਿਨਾਂ ਬਾਅਦ ਸੱਭਿਆਚਾਰਕ ਮੇਲੇ ਦਾ ਸਮਾਪਤੀ ਸਮਾਗਮ ਬਣ ਗਿਆ ਯਾਦਗਾਰੀ ਪਲਾਂ ਦਾ ਰਾਜ਼
ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਸ ਵਾਰ ਹਰ ਸਾਲ ਦੀ ਤਰ੍ਹਾਂ ਕਰਵਾਇਆ ਗਿਆ ਤਿੰਨ ਦਿਨਾ ਸੱਭਿਆਚਾਰਕ ਪ੍ਰੋਗਰਾਮ ਇੱਕਟੋਪੀਆ-2026 ਆਪਣੇ ਅਖੀਰਲੇ ਦਿਨ ਉਸ ਸਮੇਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ ਜਦੋਂ ਡਾਕਟਰ-ਵਿਦਿਆਰਥੀਆਂ ਨੇ
NRI Post Desk · 28 ਦਿਨ ਪਹਿਲਾਂ · ਅੱਪਡੇਟ 5 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




