|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਵਿੱਚ ਅੰਤਿਮ ਅਰਦਾਸ ਦੌਰਾਨ ਖੁੱਲ੍ਹਾ ਹੋਇਆ ਉਹ ਰਾਜ਼, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ

ਲੁਧਿਆਣਾ ਦੇ ਵਾਰਡ ਨੰਬਰ 21 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਅਨੀਤਾ ਨਨਚਾਹਲ ਦੀ ਅੰਤਿਮ ਅਰਦਾਸ ਐਤਵਾਰ ਨੂੰ ਗੁਰਦੁਆਰਾ ਕੁਟੀਆ ਸਾਹਿਬ ਜਮਾਲਪੁਰ ਵਿਖੇ ਹੋਈ, ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰ

NRI Post Desk · 30 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਵਿੱਚ ਅੰਤਿਮ ਅਰਦਾਸ ਦੌਰਾਨ ਖੁੱਲ੍ਹਾ ਹੋਇਆ ਉਹ ਰਾਜ਼, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ
📷 NRI Post Desk

ਲੁਧਿਆਣਾ ਦੇ ਵਾਰਡ ਨੰਬਰ 21 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਅਨੀਤਾ ਨਨਚਾਹਲ ਦੀ ਅੰਤਿਮ ਅਰਦਾਸ ਐਤਵਾਰ ਨੂੰ ਗੁਰਦੁਆਰਾ ਕੁਟੀਆ ਸਾਹਿਬ ਜਮਾਲਪੁਰ ਵਿਖੇ ਹੋਈ, ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਪ੍ਰੀਤ ਨੇ ਵੈਰਾਗਮਈ ਸ਼ਬਦ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਜੀਵਨ ਤੇ ਮਰਨ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅੰਤਿਮ ਅਰਦਾਸ ਕਰਕੇ ਗੁਰੂ ਸਾਹਿਬ ਅੱਗੇ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਦੀ ਬੇਨਤੀ ਕੀਤੀ। ਸਵਰਗੀ ਅਨੀਤਾ ਨਨਚਾਹਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮਾਂ ਦਾ ਦੇਣ ਅਸੀਂ ਸਾਰੀ ਜ਼ਿੰਦਗੀ ਨਹੀਂ ਦੇ ਸਕਦੇ ਅਤੇ ਸਵਰਗੀ ਅਨੀਤਾ ਨਨਚਾਹਲ ਅਤੇ ਪੂਰੇ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰ ਦਾ ਪਰਿਵਾਰਿਕ ਰਿਸ਼ਤਾ ਸੀ, ਜਿਨ੍ਹਾਂ ਨੂੰ ਕਈ ਵਾਰ ਮਿਲਣ ਦਾ ਮੌਕਾ ਮਿਲਿਆ ਅਤੇ ਉਹ ਸਾਰਿਆਂ ਨੂੰ ਪਿਆਰ ਸਤਿਕਾਰ ਤੇ ਅਸ਼ੀਰਵਾਦ ਦੇਣ ਵਾਲੇ ਸਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸਵਰਗੀ ਅਨੀਤਾ ਨਨਚਾਹਲ ਦੇ ਪਤੀ ਸਵਰਗੀ ਰਾਮ ਗੋਪਾਲ ਨਨਚਾਹਲ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਪਰਿਵਾਰ ਦੇ ਨਾਲ ਸਾਡੇ ਪਰਿਵਾਰ ਦੀਆਂ ਗੂੜ੍ਹੀਆਂ ਯਾਦਾਂ ਹਨ। ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਭਾਵੇਂ ਹਰ ਇਨਸਾਨ ਨੇ ਚਲੇ ਜਾਣਾ ਹੈ ਪਰ ਅੱਜ ਜੇਕਰ ਸਵਰਗੀ ਅਨੀਤਾ ਨਨਚਾਹਲ ਦੇ ਸਪੁੱਤਰਾਂ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ ਤਾਂ ਉਹ ਮਾਂ ਬਾਪ ਦਾ ਆਸ਼ੀਰਵਾਦ ਹੀ ਹੈ। ਮੰਚ ਸੰਚਾਲਨ ਦੀ ਜਿੰਮੇਵਾਰੀ ਪ੍ਰਭਜੋਤ ਸਿੰਘ ਧਾਲੀਵਾਲ ਨੇ ਨਿਭਾਈ, ਜਦਕਿ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਇਸ ਪਰਿਵਾਰ ਦੇ ਪਰਿਵਾਰਿਕ ਮੈਂਬਰ ਹਨ ਅਤੇ ਜਿਨ੍ਹਾਂ ਘਾਟਾ ਪਰਿਵਾਰ ਨੂੰ ਪਿਆ ਹੈ ਉਨ੍ਹਾਂ ਹੀ ਆਮ ਆਦਮੀ ਪਾਰਟੀ ਤੇ ਉਨ੍ਹਾਂ ਨੂੰ ਨਿਜੀ ਘਾਟਾ ਪਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪੱਪੀ ਪਰਾਸ਼ਰ, ਸਿਮਰਜੀਤ ਸਿੰਘ ਬੈਂਸ, ਸੰਜੇ ਤਲਵਾੜ, ਲਖਵੀਰ ਸਿੰਘ ਲੱਖਾ, ਰਣਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਬੈਂਸ, ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਜੋਨਲ ਕਮਿਸ਼ਨਰ ਨੀਰਜ ਜੈਨ, ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਰਕੇਸ਼ ਪਰਾਸ਼ਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿੱਲ, ਪਵਨ ਦੀਵਾਨ, ਅਕਾਲੀ ਆਗੂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਸਿਆਸੀ, ਧਾਰਮਿਕ, ਸਮਾਜਿਕ ਆਗੂਆਂ ਅਤੇ ਪੱਤਰਕਾਰਾਂ ਨੇ ਸ਼ਿਰਕਤ ਕੀਤੀ, ਜਿਸ ਨਾਲ ਇਹ ਅਰਦਾਸ ਸਮਾਗਮ ਇੱਕ ਯਾਦਗਾਰੀ ਮੌਕਾ ਬਣ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!