ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਪੈਂਦੇ ਅਰਬਨ ਸਟੇਟ ਫੇਜ਼-1 ਕਰਤਾਰ ਚੌਕ ਵਿਖੇ 15 ਤੋਂ 22 ਨਵੰਬਰ ਤੱਕ ਦੂਸਰੇ ਵਿਸ਼ਾਲ ਸ੍ਰੀ ਲਕਸ਼ਮੀ ਨਾਰਾਇਣ ਮਹਾਯੱਗ ਅਤੇ ਸ਼੍ਰੀਮਦ ਭਾਗਵਤ ਕਥਾ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਲਈ ਆਚਾਰਿਆ ਮਨਸੁਖ ਮਹਾਰਾਜ ਬ੍ਰਜਵਾਸੀ ਵੱਲੋਂ ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੂੰ ਵਿਸ਼ੇਸ਼ ਸੱਦਾ ਪੱਤਰ ਦਿੱਤਾ ਗਿਆ। ਇਹ ਜਾਣਕਾਰੀ ਗੁਰਮੀਤ ਸਿੰਘ ਨਿੱਝਰ ਨੇ ਦਿੱਤੀ। ਪ੍ਰਬੰਧਕਾਂ ਨੇ ਦੱਸਿਆ ਕਿ 15 ਨਵੰਬਰ ਨੂੰ ਸਵੇਰੇ 10 ਵਜੇ ਵਿਸ਼ਾਲ ਕਲਸ਼ ਯਾਤਰਾ ਕੱਢੀ ਜਾਵੇਗੀ, ਜਦਕਿ 15 ਤੋਂ 22 ਨਵੰਬਰ ਤੱਕ ਰੋਜ਼ਾਨਾ ਸ਼ਾਮ 4 ਤੋਂ 8 ਵਜੇ ਤੱਕ ਸ਼੍ਰੀਮਦ ਭਾਗਵਤ ਕਥਾ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਰੋਜ਼ਾਨਾ ਸਵੇਰੇ 7 ਤੋਂ 9 ਵਜੇ ਤੱਕ ਯੱਗ ਕੀਤਾ ਜਾਵੇਗਾ ਅਤੇ 20 ਨਵੰਬਰ ਨੂੰ ਤੁਲਸੀ ਵਿਆਹ ਦਾ ਸਮਾਗਮ ਕਰਵਾਇਆ ਜਾਵੇਗਾ। ਧਾਰਮਿਕ ਸਮਾਗਮ ਦੀ ਸਮਾਪਤੀ 22 ਨਵੰਬਰ ਨੂੰ ਪੂਰਨ ਆਹੂਤੀ ਨਾਲ ਹੋਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਤੇ ਧਾਰਮਿਕ ਸੰਸਕਾਰਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਰਮੇਸ਼ ਪਾਂਡੇ, ਵਿਜੇ ਬਿਆਲਾ, ਰਾਕੇਸ਼ ਸ਼ਰਮਾ ਅਤੇ ਰਾਜੂ ਛਾਬੜਾ ਵੀ ਮੌਜੂਦ ਸਨ।
ਲੁਧਿਆਣਾ ਵਿੱਚ ਧਾਰਮਿਕ ਸਮਾਗਮ ਤੋਂ ਪਹਿਲਾਂ ਭਾਜਪਾ ਆਗੂ ਨੂੰ ਮਿਲੀ ਖਾਸ ਦਸਤਾਵੇਜ਼, ਜਾਣੋ ਕੀ ਹੈ ਪੂਰਾ ਮਾਮਲਾ
ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਪੈਂਦੇ ਅਰਬਨ ਸਟੇਟ ਫੇਜ਼-1 ਕਰਤਾਰ ਚੌਕ ਵਿਖੇ 15 ਤੋਂ 22 ਨਵੰਬਰ ਤੱਕ ਦੂਸਰੇ ਵਿਸ਼ਾਲ ਸ੍ਰੀ ਲਕਸ਼ਮੀ ਨਾਰਾਇਣ ਮਹਾਯੱਗ ਅਤੇ ਸ਼੍ਰੀਮਦ ਭਾਗਵਤ ਕਥਾ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਲਈ ਆਚਾ
NRI Post Desk · 12 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




