|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਵਿੱਚ 37ਵੀਂ ਸ਼ੋਭਾ ਯਾਤਰਾ ਦੌਰਾਨ ਮੰਤਰੀ ਮੁੰਡੀਆਂ ਦਾ ਵੱਡਾ ਐਲਾਨ, ਜਾਣੋ ਕੀ ਕਿਹਾ

ਲੁਧਿਆਣਾ ਦੇ ਦਰੇਸੀ ਗਰਾਊਂਡ ਵਿਖੇ ਐਤਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ

NRI Post Desk · 30 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਵਿੱਚ 37ਵੀਂ ਸ਼ੋਭਾ ਯਾਤਰਾ ਦੌਰਾਨ ਮੰਤਰੀ ਮੁੰਡੀਆਂ ਦਾ ਵੱਡਾ ਐਲਾਨ, ਜਾਣੋ ਕੀ ਕਿਹਾ
📷 NRI Post Desk

ਲੁਧਿਆਣਾ ਦੇ ਦਰੇਸੀ ਗਰਾਊਂਡ ਵਿਖੇ ਐਤਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਨਵਤਾ ਦੀ ਭਲਾਈ, ਨੈਤਿਕ ਕਦਰਾਂ-ਕੀਮਤਾਂ ਅਤੇ ਆਪਸੀ ਭਾਈਚਾਰਕ ਸਾਂਝ ਲਈ ਭਗਵਾਨ ਵਾਲਮੀਕਿ ਜੀ ਵੱਲੋਂ ਵਿਖਾਏ ਮਾਰਗ ’ਤੇ ਚੱਲਣ, ਤਾਂ ਜੋ ਅਜਿਹੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ, ਜਿੱਥੇ ਹਰ ਵਿਅਕਤੀ ਨੂੰ ਤਰੱਕੀ ਕਰਨ ਦੇ ਬਰਾਬਰ ਮੌਕੇ ਮਿਲਣ। ਇਸ ਮੌਕੇ ’ਤੇ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਇੱਕ ਮਹਾਨ ਵਿਦਵਾਨ ਅਤੇ ਆਦਿ ਕਵੀ ਸਨ, ਜਿਨ੍ਹਾਂ ਨੇ ਪਵਿੱਤਰ ਧਾਰਮਿਕ ਗ੍ਰੰਥ ਰਮਾਇਣ ਦੀ ਰਚਨਾ ਕਰਕੇ ਸਮੁੱਚੀ ਮਾਨਵਤਾ ਨੂੰ ਸੱਚਾਈ, ਨਿਆਂ, ਸਦਾਚਾਰ ਅਤੇ ਉੱਚੇ ਜੀਵਨ ਮੁੱਲਾਂ ਦਾ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਅਤੇ ਵਾਲਮੀਕਿ ਸਮਾਜ ਨਾਲ ਸਬੰਧਤ ਹੋਰ ਆਗੂ ਵੀ ਮੌਜੂਦ ਸਨ। ਝੰਡੇ ਦੀ ਰਸਮ ਧਰਮਾਚਾਰਿਆ ਵਿਰੋਤਮ ਰਿਸ਼ੀਪਾਲ ਆਦਿਵਾਸੀ ਜੀ ਅਤੇ ਜੋਤ ਰੋਸ਼ਨ ਵਿਸ਼ਰਵਾਰਿਸ਼ੀ ਜੀ ਮਹਾਰਾਜ ਵੱਲੋਂ ਕੀਤੀ ਗਈ। ਇਸ ਮੌਕੇ ਕਰਮਯੋਗੀ ਚੌਧਰੀ ਯਸ਼ਪਾਲ ਨੇ ਦੱਸਿਆ ਕਿ 37ਵੀਂ ਪਾਵਨ ਵਿਸ਼ਾਲ ਸ਼ੋਭਾ ਯਾਤਰਾ ਵਿੱਚ 250 ਤੋਂ ਵੱਧ ਖੂਬਸੁਰਤ ਝਾਂਕੀਆਂ, ਬੈਂਡ-ਵਾਜੇ, ਸਕੂਲੀ ਬੱਚੇ, ਗਤਕਾ ਪਾਰਟੀਆਂ, ਭਜਨ ਮੰਡਲੀਆਂ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ ਪਾਲਕੀ ਦਰਸ਼ਨੀਆਂ ਹੋਈਆਂ। ਭਜਨਾਂ ਦਾ ਗੁਣਗਾਨ ਸੂਫ਼ੀ ਸਿੰਗਰ ਸੁਲਤਾਨ ਨੂਰਾਂ ਅਤੇ ਵੀਰ ਹੈਪੀ ਰਾਹਤ ਐਂਡ ਪਾਰਟੀ ਵੱਲੋਂ ਕੀਤਾ ਗਿਆ ਅਤੇ ਸ਼ੋਭਾ ਯਾਤਰਾ ਵਿੱਚ ਫੁੱਲਾਂ ਦੀ ਵਰਖਾ ਕੀਤੀ ਗਈ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕਰਕੇ ਬਜ਼ੁਰਗਾਂ ਨੂੰ ਵੱਖ-ਵੱਖ ਤੀਰਥਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ, ਜਦਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦਾ ਕਰੋੜਾਂ ਰੁਪਏ ਨਾਲ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿੱਤੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸੰਗਤ ਨੂੰ ਸੰਬੋਧਨ ਕਰਦਿਆਂ ਵਿਜੇ ਦਾਨਵ ਨੇ ਕਿਹਾ ਕਿ ਅਜਿਹੇ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!