|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੋਹੀਆਂ ਖਾਸ ਵਿੱਚ 756ਵੇਂ ਪ੍ਰਕਾਸ਼ ਦਿਹਾੜੇ ਦੌਰਾਨ ਅਜਿਹਾ ਕੀ ਹੋਇਆ, ਜਿਸ ਨੇ ਸੰਗਤ ਨੂੰ ਹੈਰਾਨ ਕਰ ਦਿੱਤਾ

ਲੋਹੀਆਂ ਖਾਸ ਵਿੱਚ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਬਾਬਾ ਨਾਮਦੇਵ ਭਵਨ ਵਿਖੇ ਮਨਾਇਆ ਗਿਆ, ਜਿਸ ਦੌਰਾਨ ਸੰਗਤ ਵੱਲੋਂ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮਨਦੀਪ ਸਿੰ

NRI Post Desk · 9 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੋਹੀਆਂ ਖਾਸ ਵਿੱਚ 756ਵੇਂ ਪ੍ਰਕਾਸ਼ ਦਿਹਾੜੇ ਦੌਰਾਨ ਅਜਿਹਾ ਕੀ ਹੋਇਆ, ਜਿਸ ਨੇ ਸੰਗਤ ਨੂੰ ਹੈਰਾਨ ਕਰ ਦਿੱਤਾ
📷 NRI Post Desk

ਲੋਹੀਆਂ ਖਾਸ ਵਿੱਚ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਬਾਬਾ ਨਾਮਦੇਵ ਭਵਨ ਵਿਖੇ ਮਨਾਇਆ ਗਿਆ, ਜਿਸ ਦੌਰਾਨ ਸੰਗਤ ਵੱਲੋਂ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਜੱਸਲ ਪ੍ਰਧਾਨ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਸਭਾ ਤੇ ਸਭਾ ਦੇ ਸਰਗਰਮ ਮੈਂਬਰਾਂ ਨੇ ਦੱਸਿਆ ਕਿ 13 ਨਵੰਬਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ ਗਈ ਸੀ, ਜਿਸ ਦੇ ਨਿਰਵਿਘਨ ਪਾਠਾਂ ਦੇ ਭੋਗ 15 ਨਵੰਬਰ ਨੂੰ ਪਾਏ ਗਏ। ਇਸ ਤੋਂ ਉਪਰੰਤ ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਦੇ ਜੱਥੇ ਵੱਲੋਂ ਗੁਰਬਾਣੀ ਤੇ ਭਗਤ ਬਾਬਾ ਨਾਮਦੇਵ ਦੀ ਰਚਿਤ ਬਾਣੀ ’ਚੋਂ ਸ਼ਬਦਾਂ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਮੌਕੇ ’ਤੇ ਉਚੇਚੇ ਤੌਰ ’ਤੇ ਹਾਜ਼ਰ ਹੋਏ ਬੁਲਾਰਿਆਂ ਵੱਲੋਂ ਭਗਤ ਬਾਬਾ ਨਾਮਦੇਵ ਜੀ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਨਾ ਦਿੱਤੀ ਗਈ। ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਜੀਤ ਸਿੰਘ ਬੱਟੂ ਕਾਲਜੀਏਟ ਟੇਲਰਜ਼ ਜਲੰਧਰ ਵੱਲੋਂ ਪਤਵੰਤਿਆਂ ਤੇ ਸਮਾਗਮ ’ਚ ਅਹਿਮ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਸੁਆਮੀ ਜੈ ਰਾਮ ਗਿਰਿ ਜੀ ਪ੍ਰਾਚੀਨ ਸ਼ਿਵ ਮੰਦਰ ਲੋਹੀਆਂ ਵੱਲੋਂ ਵੀ ਸ਼ਿਰਕਤ ਕੀਤੇ ਜਾਣ ’ਤੇ ਉਨ੍ਹਾਂ ਨੂੰ ਗਰਮ ਲੋਈ ਤੇ ਮਾਇਆ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ, ਜਦਕਿ ਉਨ੍ਹਾਂ ਵੱਲੋਂ ਮਾਇਆ ਗੋਲਕ ’ਚ ਪਾ ਦਿੱਤੀ ਗਈ। ਸਟੇਜ ਸਕੱਤਰ ਦੀ ਸੇਵਾ ਮਨੋਹਰ ਸਿੰਘ ਕੰਬੋਜ ਗਿੱਦੜ ਪਿੰਡੀ ਵੱਲੋਂ ਬਾਖ਼ੂਬੀ ਨਿਭਾਈ ਗਈ, ਜਦਕਿ ਤਿੰਨੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਗੁਰਦੀਪ ਸਿੰਘ ਚੇਅਰਮੈਨ ਯੱਕੋ ਪੁਰ ਕਲਾਂ, ਕੁਲਵੰਤ ਰਾਇ ਸ਼ਰਮਾ, ਬ੍ਰਿਜ ਭੁਪਿੰਦਰ ਸਿੰਘ ਲਾਲੀ ਸਾਬਕਾ ਗ੍ਰਹਿ ਮੰਤਰੀ ਪੰਜਾਬ, ਸੁਭਾਸ਼ ਚੰਦਰ ਕੌਂਸਲਰ ਪਤੀ, ਸ਼ਬਾਜ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ, ਬਲਦੇਵ ਸਿੰਘ ਸਾਬਕਾ ਕੌਂਸਲਰ, ਗੁਰਜੀਤ ਸਿੰਘ ਕੰਗ, ਗੁਰਬੀਰ ਸਿੰਘ ਕੰਗ ਦੋਵੇਂ ਸਾਬਕਾ ਕੌਂਸਲਰ, ਕੁਲਵਿੰਦਰ ਸਿੰਘ ਕਿੰਦੀ ਕੌਂਸਲਰ, ਬੀਬੀ ਹਰਜਿੰਦਰ ਕੌਰ ਕੌਂਸਲਰ, ਕਰਮ ਸਿੰਘ, ਮਨਜੀਤ ਸਿੰਘ ਬਿੱਟਾ, ਸ਼ਬਿੰਦਰ ਸਿੰਘ ਰੂਬੀ ਤੇ ਸੁਰਜੀਤ ਸਿੰਘ ਰਿਟਾ. ਜੇਈ ਆਦਿ ਹਾਜ਼ਰ ਸਨ। ਇਸ ਸਮਾਗਮ ਨੇ ਇਲਾਕੇ ਵਿੱਚ ਧਾਰਮਿਕ ਏਕਤਾ ਤੇ ਸ਼ਰਧਾ ਦਾ ਸੰਦੇਸ਼ ਦਿੱਤਾ, ਜਿਸ ਨਾਲ ਸੰਗਤ ਵਿੱਚ ਖੁਸ਼ੀ ਦੀ ਲਹਿਰ ਦੇਖੀ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!