ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਹੀਆਂ ਖਾਸ ਨੇੜਲੇ ਪਿੰਡ ਨਵਾਂ ਪਿੰਡ ਦੋਨੇਵਾਲ ਵਿੱਚ ਕੀਤੀ ਗਈ ਲੋਕ ਮਿਲਣੀ ਦੌਰਾਨ ਉਸ ਸਮੇਂ ਭਾਰੀ ਇਕੱਠ ਦੇਖਣ ਨੂੰ ਮਿਲਿਆ ਜਦੋਂ ਪਾਲਾ ਜਲਾਲਪੁਰ ਦੇ ਹੱਕ ਵਿੱਚ ਲੋਕਾਂ ਦਾ ਸੈਲਾਬ ਉਮੜ ਪਿਆ, ਜਿਸ ਨੇ ਇਲਾਕੇ ਦੀ ਸਿਆਸੀ ਹਵਾ ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਪਾਲਾ ਜਲਾਲਪੁਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਖਿਡਾਰੀ ਕੱਬਡੀ ਵਿੱਚ ਜਿੱਥੇ ਸਟਾਰ ਰਿਹਾ ਹੈ, ਹੁਣ ਰਾਜਨੀਤੀ ਵਿੱਚ ਵੀ ਸਿਖਰਾਂ ਨੂੰ ਛੂਹ ਕੇ ਇਲਾਕੇ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗਾ, ਜਿਸ ਨਾਲ ਹਾਜ਼ਰ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਰਹੇਗੀ, ਉਦੋਂ ਤੱਕ ਲੋਕਾਂ ਨਾਲ ਕੀਤੇ ਸਾਰੇ ਭਲਾਈ ਵਾਅਦੇ ਤੇ ਗਾਰੰਟੀਆਂ ਲਗਾਤਾਰ ਜਾਰੀ ਰਹਿਣਗੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸੱਤਾ ਸੰਭਾਲੀ ਪਰ ਸੂਬੇ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਆਪਣੇ ਸਿਆਸੀ ਤੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਸ਼ਿਆਂ ਦਾ ਕਾਰੋਬਾਰ ਵਧਿਆ ਤੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਹੋਈ, ਜਿਸ ਕਾਰਨ ਸੂਬੇ ਨੂੰ ਕਈ ਖੇਤਰਾਂ ਵਿੱਚ ਨੁਕਸਾਨ ਝੱਲਣਾ ਪਿਆ। ਮੁੱਖ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਹੱਲ ਕਰਨ ਲਈ ਵਿਸ਼ਵਾਸ਼ ਦਿੱਤਾ, ਜਦੋਂਕਿ ਪਾਲਾ ਜਲਾਲਪੁਰ ਵੱਲੋਂ ਇਲਾਕੇ ਵਿੱਚ ਲੋਹੀਆਂ ਤੋਂ ਕਾਕੜ ਕਲਾਂ ਸੜਕ ਦਾ ਨਵੀਨੀਕਰਨ ਕਰਨ, ਸਰਕਾਰੀ ਹਸਪਤਾਲ ਲੋਹੀਆਂ ਨੂੰ ਵੱਡਾ ਕਰਨ ਤੇ ਹੋਰ ਇਲਾਕੇ ਦੇ ਵਿਕਾਸ ਕਾਰਜਾਂ ਲਈ ਮੰਗ ਪੱਤਰ ਦਿੱਤੇ ਗਏ, ਜਿਨ੍ਹਾਂ ਨੂੰ ਅਮਲ ਵਿੱਚ ਲਿਆਉਣ ਦਾ ਭਰੋਸਾ ਵੀ ਦਿੱਤਾ ਗਿਆ। ਅੰਤ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾਵੇਗੀ, ਅਤੇ ਇਸ ਮੌਕੇ ਉਨ੍ਹਾਂ ਨਵਾਂ ਪਿੰਡ ਦੋਨੇਵਾਲ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਸੇਵਾਮੁਕਤ ਥਾਣੇਦਾਰ ਅਵਤਾਰ ਸਿੰਘ ਵੱਲੋਂ ਭਗਵੰਤ ਸਿੰਘ ਮਾਨ ਦਾ ਪਿੰਡ ਪੁੱਜਣ ਤੇ ਪਿੰਡ ਦੇ ਵਿਕਾਸ ਲਈ ਫੰਡ ਜਾਰੀ ਕਰਨ ਲਈ ਧੰਨਵਾਦ ਕੀਤਾ ਗਿਆ, ਜਿਸ ਨਾਲ ਇਹ ਲੋਕ ਮਿਲਣੀ ਇਲਾਕੇ ਲਈ ਇੱਕ ਵੱਡੀ ਸਿਆਸੀ ਤੇ ਵਿਕਾਸਕਾਰੀ ਘਟਨਾ ਬਣ ਗਈ।
ਲੋਹੀਆਂ ਦੀ ਧਰਤੀ ਤੋਂ ਮੁੱਖ ਮੰਤਰੀ ਦਾ ਉਹ ਐਲਾਨ, ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਹੀਆਂ ਖਾਸ ਨੇੜਲੇ ਪਿੰਡ ਨਵਾਂ ਪਿੰਡ ਦੋਨੇਵਾਲ ਵਿੱਚ ਕੀਤੀ ਗਈ ਲੋਕ ਮਿਲਣੀ ਦੌਰਾਨ ਉਸ ਸਮੇਂ ਭਾਰੀ ਇਕੱਠ ਦੇਖਣ ਨੂੰ ਮਿਲਿਆ ਜਦੋਂ ਪਾਲਾ ਜਲਾਲਪੁਰ ਦੇ ਹੱਕ ਵਿੱਚ ਲੋਕਾਂ ਦਾ ਸੈਲਾਬ ਉਮੜ ਪਿਆ, ਜਿਸ
NRI Post Desk · 6 ਦਿਨ ਪਹਿਲਾਂ · ਅੱਪਡੇਟ 13 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





