ਸੁਲਤਾਨਪੁਰ ਲੋਧੀ ਵਿੱਚ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸਨੇ ਹਰ ਇੱਕ ਦੇ ਦਿਲ ਨੂੰ ਛੂਹ ਲਿਆ, ਜਦੋਂ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪੈਦਲ ਸ਼ਾਮਲ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਨਗਰ ਕੀਰਤਨ ਦੇ ਸਵਾਗਤ ਵਿੱਚ ਜਿੱਥੇ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਤੇ ਹੋਰ ਸੇਵਾਵਾਂ ਨਿਭਾਈਆਂ ਗਈਆਂ, ਉੱਥੇ ਹੀ ਇੱਕ ਅਜਿਹਾ ਲੰਗਰ ਵੀ ਲਗਾਇਆ ਗਿਆ ਜਿਸਦੀ ਚਰਚਾ ਹਰ ਪਾਸੇ ਹੈ। ਜੈਲਦਾਰ ਬਿਲਡਿੰਗ ਮਟੀਰੀਅਲ ਵੱਲੋਂ ਮਾਨਵ ਧੀਰ, ਮੁਰਦੁਲ ਧੀਰ ਤੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵਿਸ਼ਾਲ ਲੰਗਰ ਲਗਾਇਆ ਗਿਆ, ਜਿਸ ਵਿੱਚ ਰੁਮਾਲੀ ਰੋਟੀ, ਮਾਂਹ ਮੱਖਣੀ, ਪੂਰੀ ਛੋਲੇ, ਬਿਰਿਆਨੀ, ਪਕੌੜੇ, ਵੱਖ-ਵੱਖ ਤਰ੍ਹਾਂ ਦੀਆਂ ਮਿਠਿਆਈਆਂ, ਜਲਜੀਰਾ, ਗੋਲਗੱਪੇ, ਨੂਡਲਜ਼ ਸਮੇਤ ਅਨੇਕਾਂ ਪਕਵਾਨ ਸੰਗਤਾਂ ਨੂੰ ਸ਼ਰਧਾ ਭਾਵਨਾ ਨਾਲ ਛਕਾਏ ਗਏ। ਪਰਿਵਾਰਕ ਮੈਂਬਰਾਂ ਤੇ ਸੇਵਾਦਾਰਾਂ ਨੇ ਖੁਦ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਤੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਲੰਗਰ ਛਕਿਆ, ਅਤੇ ਉਨ੍ਹਾਂ ਨੇ ਜੈਲਦਾਰ ਬਿਲਡਿੰਗ ਮਟੀਰੀਅਲ ਦੇ ਮਾਨਵ ਧੀਰ, ਮੁਰਦੁਲ ਧੀਰ ਤੇ ਸਮੁੱਚੇ ਪਰਿਵਾਰ ਵੱਲੋਂ ਪਿਛਲੇ 12 ਸਾਲਾਂ ਤੋਂ ਲਗਾਤਾਰ ਨਿਭਾਈ ਜਾ ਰਹੀ ਲੰਗਰ ਸੇਵਾ ਦੀ ਸ਼ਲਾਘਾ ਕੀਤੀ, ਜੋ ਇਸ ਲੰਗਰ ਦੀ ਸਭ ਤੋਂ ਵੱਡੀ ਖਾਸ ਗੱਲ ਹੈ। ਇਸ ਮੌਕੇ ਨਵਨੀਤ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਇੰਦਰਪਾਲ ਸਿੰਘ ਜੌਲੀ ਮੀਤ ਪ੍ਰਧਾਨ ਦਸ਼ਮੇਸ਼ ਤਰਨਾ ਦਲ ਪੰਜਾਬ ਤੇ ਜਗਦੀਪ ਸਿੰਘ ਬੱਬਨ ਐੱਮਡੀ ਸਵਪਨ ਲੈਦਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਐਡਵੋਕੇਟ ਗੁਰਮੀਤ ਸਿੰਘ ਵਿਰਦੀ, ਐਮ.ਡੀ. ਬੀ.ਐਨ.ਜੇ. ਗਰੁੱਪ ਵੱਲੋਂ ਵੀ ਸੁਲਤਾਨਪੁਰ ਲੋਧੀ ਪਹੁੰਚ ਰਹੀਆਂ ਸੰਗਤਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ਾਲ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ, ਜਿਸ ਵਿੱਚ ਕੁਲਚੇ-ਛੋਲੇ, ਗਰਮ ਚਾਹ, ਪਕੌੜਿਆਂ ਅਤੇ ਕੌਫੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਐਡਵੋਕੇਟ ਗੁਰਮੀਤ ਸਿੰਘ ਵਿਰਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸੇਵਾ, ਨਿਮਰਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ਤੇ ਚੱਲਣਾ ਹਰੇਕ ਸਿੱਖ ਦਾ ਫਰਜ਼ ਹੈ। ਇਸ ਸੇਵਾ ਕਾਰਜ ਵਿੱਚ ਗੁਰਦੇਵ ਸਿੰਘ ਵਿਰਦੀ, ਬੀ.ਐਸ. ਕਲਸੀ, ਸਿਮਰਨ ਕਲਸੀ, ਹਰਮਨ ਕਲਸੀ, ਮਹਿਤਾਬ ਵਿਰਦੀ, ਬਲਵਿੰਦਰ ਕੌਰ ਕਲਸੀ, ਗੁਰਵਿੰਦਰ ਕੌਰ ਵਿਰਦੀ, ਪ੍ਰੀਤੀ ਵਿਰਦੀ, ਜਾਇਜਲੀਨ, ਸਤਿਨਾਮ ਸਿੰਘ ਜੀਤਾ, ਗੁਰਜੀਤ ਕਲਸੀ ਤੇ ਹਰਮਨ ਕਲਸੀ ਆਦਿ ਨੇ ਵੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨ
ਲੰਗਰ ਦੀ ਸੇਵਾ ਪਿੱਛੇ ਛੁਪਿਆ 12 ਸਾਲ ਪੁਰਾਣਾ ਰਾਜ਼, ਜਾਣੋ ਕੀ ਹੈ ਉਹ ਕਹਾਣੀ ਜੋ ਹਰ ਕੋਈ ਨਹੀਂ ਜਾਣਦਾ
ਸੁਲਤਾਨਪੁਰ ਲੋਧੀ ਵਿੱਚ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸਨੇ ਹਰ ਇੱਕ ਦੇ ਦਿਲ ਨੂੰ ਛੂਹ ਲਿਆ, ਜਦੋਂ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ
NRI Post Desk · 9 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





