|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੀਡੀਓ ਅਤੇ ਸੁਸਾਈਡ ਨੋਟ ਨੇ ਖੋਲ੍ਹੇ ਕਈ ਰਾਜ਼, ਪਰ ਅਸਲ ਸੱਚ ਉਸ ਪਲ ਕੀ ਉਜਾਗਰ ਹੋਇਆ ਜਦੋਂ ਪਰਿਵਾਰ ਨੇ ਦੇਖੀ ਲਾਸ਼

ਲੁਧਿਆਣਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਤਨੀ ਦੀ ਕਥਿਤ ਬੇਵਫਾਈ ਅਤੇ ਸਹੁਰੇ ਪਰਿਵਾਰ ਵੱਲੋਂ ਕੀਤੀ ਜਾਂਦੀ ਪਰੇਸ਼ਾਨੀ ਤੋਂ ਤੰਗ ਆ ਕੇ ਇੱਕ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।

NRI Post Desk · 61 ਦਿਨ ਪਹਿਲਾਂ · ਅੱਪਡੇਟ 50 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੀਡੀਓ ਅਤੇ ਸੁਸਾਈਡ ਨੋਟ ਨੇ ਖੋਲ੍ਹੇ ਕਈ ਰਾਜ਼, ਪਰ ਅਸਲ ਸੱਚ ਉਸ ਪਲ ਕੀ ਉਜਾਗਰ ਹੋਇਆ ਜਦੋਂ ਪਰਿਵਾਰ ਨੇ ਦੇਖੀ ਲਾਸ਼
📷 NRI Post Desk

ਲੁਧਿਆਣਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਤਨੀ ਦੀ ਕਥਿਤ ਬੇਵਫਾਈ ਅਤੇ ਸਹੁਰੇ ਪਰਿਵਾਰ ਵੱਲੋਂ ਕੀਤੀ ਜਾਂਦੀ ਪਰੇਸ਼ਾਨੀ ਤੋਂ ਤੰਗ ਆ ਕੇ ਇੱਕ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਹੈਬੋਵਾਲ ਦੇ ਕੇਹਰ ਸਿੰਘ ਨਗਰ ਦੇ ਵਾਸੀ ਵਿਜੇ ਪਠਾਣੀਆਂ ਵਜੋਂ ਹੋਈ ਹੈ। ਜ਼ਹਿਰ ਨਿਗਲਣ ਤੋਂ ਪਹਿਲਾਂ ਵਿਜੇ ਨੇ ਇੱਕ ਵੀਡੀਓ ਬਣਾਈ ਅਤੇ ਇੱਕ ਸੁਸਾਈਡ ਨੋਟ ਵੀ ਲਿਖਿਆ, ਜੋ ਹੁਣ ਪੂਰੇ ਮਾਮਲੇ ਦੀ ਜਾਂਚ ਦਾ ਕੇਂਦਰ ਬਣ ਗਏ ਹਨ। ਵੀਡੀਓ ਵਿੱਚ ਉਸ ਨੇ ਆਪਣੀ ਪਤਨੀ ਦੇ ਇੱਕ ਰਿਸ਼ਤੇਦਾਰ ਨਾਲ ਕਥਿਤ ਸਬੰਧਾਂ ਅਤੇ ਸਹੁਰੇ ਪਰਿਵਾਰ ਵੱਲੋਂ ਕੀਤੀ ਜਾਂਦੀ ਪਰੇਸ਼ਾਨੀ ਬਾਰੇ ਖੁੱਲ੍ਹ ਕੇ ਗੱਲ ਕੀਤੀ। ਇਲਾਜ ਲਈ ਲਿਜਾਂਦਿਆਂ ਰਸਤੇ ਵਿੱਚ ਹੀ ਵਿਜੇ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਅਜੇ ਪਠਾਣੀਆ, ਵਾਸੀ ਟਿੱਬਾ ਰੋਡ, ਨੇ ਦੱਸਿਆ ਕਿ ਵਿਜੇ ਦਾ ਵਿਆਹ ਕਰੀਬ ਨੌਂ ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੇ ਪਰਿਵਾਰਕ ਜੀਵਨ ਵਿੱਚ ਸਹੁਰੇ ਪਰਿਵਾਰ ਦੀ ਦਖਲਅੰਦਾਜ਼ੀ ਵਧਣ ਲੱਗ ਪਈ ਸੀ। ਅਜੇ ਮੁਤਾਬਕ ਵਿਜੇ ਦੇ ਸਾਲੇ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰ ਉਸ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕਰਦੇ ਸਨ। ਅਜੇ ਨੇ ਦੋਸ਼ ਲਾਇਆ ਕਿ ਵਿਜੇ ਦੀ ਪਤਨੀ ਦੇ ਆਪਣੇ ਹੀ ਇੱਕ ਰਿਸ਼ਤੇਦਾਰ ਨਾਲ ਕਥਿਤ ਸਬੰਧ ਸਨ, ਜਿਸ ਕਾਰਨ ਵਿਜੇ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਵਿਜੇ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ। ਅਜੇ ਅਨੁਸਾਰ ਵਿਜੇ ਨੂੰ ਆਪਣੇ ਦੋਵੇਂ ਬੱਚਿਆਂ ਨੂੰ ਮਿਲਣ ਤੋਂ ਵੀ ਰੋਕਿਆ ਜਾਂਦਾ ਸੀ। ਬੀਤੇ ਦਿਨ ਵਿਜੇ ਆਪਣੇ ਬੱਚਿਆਂ ਨੂੰ ਮਿਲਣ ਲਈ ਗਿਆ ਸੀ, ਜਿੱਥੇ ਅਜੇ ਦੇ ਮੁਤਾਬਕ ਉਸ ਦਾ ਕਥਿਤ ਤੌਰ ’ਤੇ ਝਗੜਾ ਹੋ ਗਿਆ ਅਤੇ ਉਸ ਨੂੰ ਵਾਪਸ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਵਿਜੇ ਹੈਬੋਵਾਲ ਸਥਿਤ ਆਪਣੇ ਕਿਰਾਏ ਦੇ ਕਮਰੇ ਵਿੱਚ ਵਾਪਸ ਆ ਗਿਆ। ਅਜੇ ਮੁਤਾਬਕ ਕਮਰੇ ਵਿੱਚ ਪਹੁੰਚਣ ਤੋਂ ਬਾਅਦ ਵਿਜੇ ਨੇ ਪਹਿਲਾਂ ਇੱਕ ਸੁਸਾਈਡ ਨੋਟ ਲਿਖਿਆ ਅਤੇ ਫਿਰ ਵੀਡੀਓ ਬਣਾਈ। ਵੀਡੀਓ ਵਿੱਚ ਉਸ ਨੇ ਆਪਣੀ ਪਤਨੀ ਦੇ ਕਥਿਤ ਸਬੰਧਾਂ ਤੋਂ ਇਲਾਵਾ ਸਹੁਰੇ ਪਰਿਵਾਰ ਵੱਲੋਂ ਉਸ ਨਾਲ ਕੀਤੀ ਜਾਂਦੀ ਕਥਿਤ ਪਰੇਸ਼ਾਨੀ ਬਾਰੇ ਗੱਲ ਕੀਤੀ। ਇਸ ਤੋਂ ਬਾਅਦ ਵਿਜੇ ਨੇ ਸਲਫਾਸ ਨਿਗਲ ਲਿਆ। ਵਿਜੇ ਦੀ ਹਾਲਤ ਵਿਗੜਨ ਦੀ ਜਾਣਕਾਰੀ ਮਿਲਣ ’ਤੇ ਉਸ ਦਾ ਭਰਾ ਅਜੇ ਉਸ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚਿਆ, ਪਰ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਖਰੜ ਦੇ ਇੱਕ ਹਸਪਤਾਲ ਲਈ ਰੈਫਰ ਕਰ ਦਿੱਤਾ ਅਤੇ ਹਸਪਤਾਲ ਲਿਜਾਂਦਿਆਂ ਰਸਤੇ ਵਿੱਚ ਹੀ ਵਿਜੇ ਦੀ ਮੌਤ ਹੋ ਗਈ। ਅਜੇ ਨੇ ਦੱਸਿਆ ਕਿ ਖਰੜ ਦੇ ਹਸਪਤਾਲ ਤੋਂ ਵਿਜੇ ਦੀ ਲਾਸ਼ ਲੁਧਿਆਣਾ ਦੇ ਸਿਵਲ ਹਸਪਤਾਲ ਲਿਆਂਦੀ ਜਾਵੇਗੀ ਅਤੇ ਪੋਸਟਮਾਰਟਮ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਸੁਸਾਈਡ ਨੋਟ ਅਤੇ ਵੀਡੀਓ ਮਹੱਤਵਪੂਰਨ ਸਬੂਤ ਹੋ ਸਕਦੇ ਹਨ, ਜਿਨ੍ਹਾਂ ਦੀ ਜਾਂਚ ਤੋਂ ਬਾਅਦ ਹੀ ਪੂਰੇ ਮਾਮਲੇ ਦੀ ਸਥਿਤੀ ਸਪੱਸ਼ਟ ਹੋਵੇਗੀ। ਅਜੇ ਨੇ ਆਖਿਆ ਕਿ ਉਹ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕਰਦੇ ਹਨ ਕਿ ਮੁਲਜ਼ਮਾਂ ਦੇ ਖਿਲਾਫ ਬਣਦੀ ਕਾਰਵਾਈ ਕਰਦਿਆਂ ਉਹਨਾਂ ਨੂੰ ਗ੍

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!