|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੀਡੀਓ ਕਾਲ ਦੇ ਸਾਹਮਣੇ ਲਟਕ ਗਿਆ ਨੌਜਵਾਨ: ਮੰਗਣੀ ਤੋਂ ਬਾਅਦ ਦੇਖੀ ਗਈ ਸੀ ਹੋਰ ਨਾਲ, ਫਿਰ ਹੋਇਆ ਇਹ ਖੌਫਨਾਕ ਖੁਲਾਸਾ

ਲੁਧਿਆਣਾ ਦੇ ਪਿੰਡ ਜਸਪਾਲ ਬਾਂਗੜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਮੰਗਣੀ ਤੋਂ ਬਾਅਦ ਪੈਦਾ ਹੋਏ ਵਿਵਾਦ ਨੇ ਇੱਕ 26 ਸਾਲਾ ਨੌਜਵਾਨ ਰਣਜੀਤ ਕੁਮਾਰ ਦੀ ਜਾਨ ਲੈ ਲਈ। ਜਾਣਕਾਰੀ ਦਿੰਦਿਆਂ ਲਕਸਮਣ ਨਗਰ ਗਿਆਸਪੁਰਾ ਦੇ ਰਹਿ

NRI Post Desk · 46 ਦਿਨ ਪਹਿਲਾਂ · ਅੱਪਡੇਟ 19 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੀਡੀਓ ਕਾਲ ਦੇ ਸਾਹਮਣੇ ਲਟਕ ਗਿਆ ਨੌਜਵਾਨ: ਮੰਗਣੀ ਤੋਂ ਬਾਅਦ ਦੇਖੀ ਗਈ ਸੀ ਹੋਰ ਨਾਲ, ਫਿਰ ਹੋਇਆ ਇਹ ਖੌਫਨਾਕ ਖੁਲਾਸਾ
📷 NRI Post Desk

ਲੁਧਿਆਣਾ ਦੇ ਪਿੰਡ ਜਸਪਾਲ ਬਾਂਗੜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਮੰਗਣੀ ਤੋਂ ਬਾਅਦ ਪੈਦਾ ਹੋਏ ਵਿਵਾਦ ਨੇ ਇੱਕ 26 ਸਾਲਾ ਨੌਜਵਾਨ ਰਣਜੀਤ ਕੁਮਾਰ ਦੀ ਜਾਨ ਲੈ ਲਈ। ਜਾਣਕਾਰੀ ਦਿੰਦਿਆਂ ਲਕਸਮਣ ਨਗਰ ਗਿਆਸਪੁਰਾ ਦੇ ਰਹਿਣ ਵਾਲੇ ਮ੍ਰਿਤਕ ਦੇ ਭਰਾ ਆਕਾਸ਼ ਨੇ ਦੱਸਿਆ ਕਿ ਰਣਜੀਤ ਕੁਮਾਰ ਦੀ ਕਰੀਬ ਦੋ ਮਹੀਨੇ ਪਹਿਲਾਂ ਜਸਪਾਲ ਬਾਂਗੜ ਦੀ ਵਾਸੀ ਸੁਨੀਤਾ ਨਾਲ ਮੰਗਣੀ ਹੋਈ ਸੀ ਅਤੇ ਮੰਗਣੀ ਤੋਂ ਬਾਅਦ ਰਣਜੀਤ ਅਕਸਰ ਆਪਣੀ ਮੰਗੇਤਰ ਨੂੰ ਮਿਲਣ ਲਈ ਉਸ ਦੇ ਘਰ ਜਾਂਦਾ ਸੀ। ਆਕਾਸ਼ ਦੇ ਮੁਤਾਬਿਕ ਇੱਕ ਦਿਨ ਰਣਜੀਤ ਨੇ ਆਪਣੀ ਮੰਗੇਤਰ ਨੂੰ ਕਿਸੇ ਹੋਰ ਵਿਅਕਤੀ ਨਾਲ ਦੇਖ ਲਿਆ, ਜਿਸ ਕਾਰਨ ਉਹ ਬੇਹੱਦ ਪਰੇਸ਼ਾਨ ਹੋ ਗਿਆ ਅਤੇ ਇਸ ਤੋਂ ਬਾਅਦ ਜਦੋਂ ਉਹ ਆਪਣੀ ਮੰਗੇਤਰ ਦੇ ਘਰ ਪਹੁੰਚਿਆ ਅਤੇ ਇਸ ਗੱਲ 'ਤੇ ਇਤਰਾਜ਼ ਜਤਾਇਆ ਤਾਂ ਕਥਿਤ ਤੌਰ 'ਤੇ ਉੱਥੇ ਮੌਜੂਦ ਪਰਿਵਾਰਕ ਮੈਂਬਰਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਆਕਾਸ਼ ਕੁਮਾਰ ਅਨੁਸਾਰ ਇਸ ਘਟਨਾ ਤੋਂ ਬਾਅਦ ਰਣਜੀਤ ਬੇਹੱਦ ਦੁਖੀ ਅਤੇ ਸ਼ਰਮਸਾਰ ਸੀ ਅਤੇ ਉਹ ਇਸ ਘਟਨਾ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਘਰ ਵਾਪਸ ਆ ਕੇ ਉਸ ਨੇ ਉੱਪਰਲੀ ਮੰਜ਼ਿਲ 'ਤੇ ਬਣੇ ਕਮਰੇ ਵਿੱਚ ਜਾ ਕੇ ਆਪਣੇ ਆਪ ਨੂੰ ਬੰਦ ਕਰ ਲਿਆ। ਇਸ ਦੌਰਾਨ ਉਸ ਨੇ ਆਪਣੀ ਮੰਗੇਤਰ ਨਾਲ ਵਟਸਐਪ ਚੈਟ ਅਤੇ ਵੀਡੀਓ ਕਾਲ ਕੀਤੀ ਅਤੇ ਭਰਾ ਨੇ ਦੱਸਿਆ ਕਿ ਰਣਜੀਤ ਨੇ ਆਪਣੀ ਮੰਗੇਤਰ ਦੇ ਸਾਹਮਣੇ ਹੀ ਚੁੰਨੀ ਨਾਲ ਫਾਹਾ ਲੈ ਲਿਆ, ਜਿਸ ਤੋਂ ਬਾਅਦ ਜਦੋਂ ਪਰਿਵਾਰ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਘਰ ਵਿੱਚ ਚੀਕ-ਚਿਹਾੜਾ ਮਚ ਗਿਆ ਅਤੇ 26 ਸਾਲਾ ਪੁੱਤਰ ਦੀ ਮੌਤ ਨੇ ਪਰਿਵਾਰ ਨੂੰ ਡੂੰਘੇ ਸਦਮੇ 'ਚ ਪਾ ਦਿੱਤਾ। ਭਰਾ ਦੀ ਮੌਤ ਤੋਂ ਬਾਅਦ ਆਕਾਸ਼ ਕੁਮਾਰ ਨੇ ਮਾਮਲੇ ਦੀ ਪੜਤਾਲ ਕਰਦਿਆਂ ਦੋਸ਼ ਲਾਇਆ ਕਿ ਰਣਜੀਤ ਦੀ ਮੰਗੇਤਰ ਸੁਨੀਤਾ, ਉਸ ਦੇ ਪਿਤਾ ਅਸ਼ੋਕ, ਭਰਾ ਆਕਾਸ਼ ਅਤੇ ਮਾਂ ਮਰਾਛੀ ਨੇ ਉਸ ਦੀ ਕੁੱਟਮਾਰ ਕੀਤੀ ਸੀ। ਪਰਿਵਾਰ ਵੱਲੋਂ ਲਾਏ ਗਏ ਇਨ੍ਹਾਂ ਦੋਸ਼ਾਂ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੰਗੇਤਰ ਸੁਨੀਤਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਾਹਨੇਵਾਲ ਦੇ ਜਾਂਚ ਅਧਿਕਾਰੀ ਪਵਨਦੀਪ ਸਿੰਘ ਨੇ ਦੱਸਿਆ ਕਿ ਰਣਜੀਤ ਦੀ ਮੰਗੇਤਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!