|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿੱਤੀ ਭੁਚਾਲ! ਪੰਜਾਬ ਸਰਕਾਰ ਦੀ ਐੱਸਐੱਲਪੀ ਵਿੱਚ ਉਹ ਰਾਜ਼, ਜਿਸ ਨੇ ਹਿਲਾ ਦਿੱਤਾ ਸੁਪਰੀਮ ਕੋਰਟ ਦਾ ਦਰਵਾਜ਼ਾ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਤੇ ਹੋਰ ਬਕਾਇਆ ਰਾਸ਼ੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਤਿੰਨ ਅਗਸਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ

NRI Post Desk · 84 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿੱਤੀ ਭੁਚਾਲ! ਪੰਜਾਬ ਸਰਕਾਰ ਦੀ ਐੱਸਐੱਲਪੀ ਵਿੱਚ ਉਹ ਰਾਜ਼, ਜਿਸ ਨੇ ਹਿਲਾ ਦਿੱਤਾ ਸੁਪਰੀਮ ਕੋਰਟ ਦਾ ਦਰਵਾਜ਼ਾ
📷 NRI Post Desk

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਤੇ ਹੋਰ ਬਕਾਇਆ ਰਾਸ਼ੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਤਿੰਨ ਅਗਸਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਨਾਲ ਸੂਬੇ ਦੇ ਵਿੱਤੀ ਸੰਕਟ ਦੀ ਅਸਲ ਤਸਵੀਰ ਸਾਹਮਣੇ ਆ ਗਈ ਹੈ। ਵਿੱਤ ਵਿਭਾਗ ਨੇ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐੱਸਐਲਪੀ) ਰਾਹੀਂ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਹੈ ਕਿ ਸੂਬੇ ਦੀ ਮੌਜੂਦਾ ਵਿੱਤੀ ਹਾਲਤ ਨੂੰ ਦੇਖਦਿਆਂ ਇੰਨੀ ਵੱਡੀ ਰਕਮ ਇੱਕੋ ਵਾਰ ਜਾਰੀ ਕਰਨਾ ਸੰਭਵ ਨਹੀਂ, ਕਿਉਂਕਿ ਇਸ ਨਾਲ ਖਜ਼ਾਨੇ ’ਤੇ ਕਰੀਬ 14191 ਕਰੋੜ ਰੁਪਏ ਦਾ ਵਿੱਤੀ ਬੋਝ ਪੈਣ ਦੀ ਸੰਭਾਵਨਾ ਹੈ। ਸਰਕਾਰ ਨੇ ਪਟੀਸ਼ਨ ਵਿੱਚ ਸਵਾਲ ਉਠਾਇਆ ਹੈ ਕਿ ਕੀ ਅਦਾਲਤ ਧਾਰਾ 309 ਤਹਿਤ ਬਣੇ ਸੇਵਾ ਨਿਯਮਾਂ ਤੋਂ ਉੱਪਰ ਜਾ ਕੇ ਤਨਖ਼ਾਹ ਜਾਂ ਭੱਤਿਆਂ ਦਾ ਫ਼ੈਸਲਾ ਕਰ ਸਕਦੀ ਹੈ, ਅਤੇ ਕੀ ਵਿਧਾਨ ਸਭਾ ਦੀ ਮਨਜ਼ੂਰੀ ਤੋਂ ਬਿਨਾਂ ਸੂਬੇ ਦੇ ਕੰਸੋਲੀਡੇਟਿਡ ਫੰਡ ਵਿੱਚੋਂ ਰਕਮ ਕੱਢਣ ਦਾ ਨਿਰਦੇਸ਼ ਦਿੱਤਾ ਜਾ ਸਕਦਾ ਹੈ। ਸਰਕਾਰ ਨੇ ਹਾਈ ਕੋਰਟ ਦੇ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰੀ ਦਰਾਂ ’ਤੇ ਡੀਏ ਦੇਣ ਦੇ ਫ਼ੈਸਲੇ ਨੂੰ ਤਨਖ਼ਾਹੀ ਬਰਾਬਰੀ ਨਾਲ ਜੋੜਨ ਨੂੰ ਵੀ ਚੁਣੌਤੀ ਦਿੱਤੀ ਹੈ, ਇਹ ਦਲੀਲ ਦਿੰਦਿਆਂ ਕਿ ਪੰਜਾਬ ਵਿੱਚ ਛੇਵੇਂ ਪੰਜਾਬ ਪੇ ਕਮਿਸ਼ਨ ਤਹਿਤ ਵੱਖਰੇ ਗੁਣਾ ਫੈਕਟਰ ਨਾਲ ਤਨਖ਼ਾਹ ਤੈਅ ਕੀਤੀ ਗਈ ਹੈ। ਸਰਕਾਰ ਨੇ ਮਿਸਾਲ ਦਿੱਤੀ ਹੈ ਕਿ 42 ਫ਼ੀਸਦੀ ਡੀਏ ਨਾਲ ਪੰਜਾਬ ਦਾ ਕਲਰਕ ਜਾਂ ਕਾਂਸਟੇਬਲ ਕਰੀਬ 54,812 ਰੁਪਏ ਤਨਖਾਹ ਲੈ ਰਿਹਾ ਹੈ ਜਦਕਿ ਕੇਂਦਰ ਵਿੱਚ ਇਸੇ ਪੱਧਰ ਦੇ ਮੁਲਾਜ਼ਮ ਦੀ ਕੁੱਲ ਤਨਖ਼ਾਹ ਕਰੀਬ 36,960 ਰੁਪਏ ਹੈ, ਜਿਸ ਨਾਲ ਕੇਂਦਰੀ ਦਰਾਂ ਲਾਗੂ ਕਰਨ ’ਤੇ ਮੁਲਾਜ਼ਮਾਂ ਨੂੰ ਬਰਾਬਰੀ ਨਹੀਂ ਬਲਕਿ ਵੱਧ ਤਨਖ਼ਾਹ ਮਿਲੇਗੀ। ਸਰਕਾਰ ਨੇ ਪੰਜਾਬ ਕਾਡਰ ਦੇ ਆਈਏਐੱਸ, ਆਈਪੀਐੱਸ ਤੇ ਆਈਐੱਫਐੱਸ ਅਧਿਕਾਰੀਆਂ ਨਾਲ ਸੂਬਾਈ ਮੁਲਾਜ਼ਮਾਂ ਦੀ ਤੁਲਨਾ ਨੂੰ ਵੀ ਗ਼ਲਤ ਦੱਸਿਆ ਹੈ, ਕਿਉਂਕਿ ਆਲ ਇੰਡੀਆ ਸਰਵਿਸਿਜ਼ ਦੇ ਅਧਿਕਾਰੀ ਕੇਂਦਰ ਵੱਲੋਂ ਬਣਾਏ ਵੱਖਰੇ ਕਾਨੂੰਨੀ ਨਿਯਮਾਂ ਅਧੀਨ ਆਉਂਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 18 ਫਰਵਰੀ 2025 ਨੂੰ 14191 ਕਰੋੜ ਰੁਪਏ ਦੇ ਬਕਾਏ ਨੂੰ ਪੜਾਅਵਾਰ ਖ਼ਤਮ ਕਰਨ ਲਈ ‘ਲਿਕਵੀਡੇਸ਼ਨ ਪਲਾਨ’ ਬਣਾਇਆ ਸੀ, ਜਿਸ ਨੂੰ ਹਾਈ ਕੋਰਟ ਦੇ ਡਿਵੀਜਨ ਬੈਂਚ ਨੇ ਰੱਦ ਕਰਕੇ ਦੋ ਹਫ਼ਤਿਆਂ ਵਿੱਚ ਕੇਂਦਰੀ ਦਰਾਂ ’ਤੇ ਸਾਰੇ ਬਕਾਏ ਦੇਣ ਦੇ ਹੁਕਮ ਦਿੱਤੇ ਸਨ, ਨਾਲ ਹੀ ਅਜਿਹਾ ਨਾ ਕਰਨ ਦੀ ਸੂਰਤ ਵਿੱਚ 6 ਫ਼ੀਸਦੀ ਵਿਆਜ ਦੇਣ ਦਾ ਵੀ ਹੁਕਮ ਦਿੱਤਾ ਸੀ। ਸੂਬਾ ਸਰਕਾਰ ਨੇ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀ ਕੁੱਲ ਮਾਲੀਆ ਪ੍ਰਾਪਤੀ ਦਾ ਕਰੀਬ 82 ਫ਼ੀਸਦੀ ਹਿੱਸਾ ਤਨਖ਼ਾਹਾਂ, ਪੈਨਸ਼ਨਾਂ ਤੇ ਵਿਆਜ ਵਰਗੀਆਂ ਪੱਕੀਆਂ ਦੇਣਦਾਰੀਆਂ ’ਤੇ ਖ਼ਰਚ ਹੋ ਜਾਂਦਾ ਹੈ, ਅਤੇ 14,191 ਕਰੋੜ ਰੁਪਏ ਇਕੋ ਵਾਰ ਦੇਣ ਦਾ ਮਤਲਬ ਕਰੀਬ ਤਿੰਨ ਮਹੀਨਿਆਂ ਦੇ ਪੂਰੇ ਤਨਖ਼ਾਹ ਬਿੱਲ ਦੇ ਬਰਾਬਰ ਰਕਮ ਕੱਢਣਾ ਹੈ, ਜਿਸ ਨਾਲ ਹੋਰ ਸਰਕਾਰੀ ਖ਼ਰਚਿਆਂ ਤੇ ਲੋਕ ਭਲਾਈ ਸਕੀਮਾਂ ’ਤੇ ਵੀ ਅਸਰ ਪੈਣ ਦਾ ਖ਼ਦਸ਼ਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!