|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਪਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨਾਲ ਹੋਈ ਅਹਿਮ ਮੀਟਿੰਗ, ਜਾਣੋ ਕੀ ਹੋਇਆ ਤੈਅ

ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿੱਚ ਵਪਾਰੀ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਅਤੇ ਮਾਰਕੀਟਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਏਡੀਸੀਪੀ ਮਾਧਵੀ ਸ਼ਰਮਾ ਨਾਲ ਇੱਕ ਅਹਿਮ ਮੀਟਿੰ

NRI Post Desk · 58 ਦਿਨ ਪਹਿਲਾਂ · ਅੱਪਡੇਟ 32 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਪਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨਾਲ ਹੋਈ ਅਹਿਮ ਮੀਟਿੰਗ, ਜਾਣੋ ਕੀ ਹੋਇਆ ਤੈਅ
📷 NRI Post Desk

ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿੱਚ ਵਪਾਰੀ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਅਤੇ ਮਾਰਕੀਟਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਏਡੀਸੀਪੀ ਮਾਧਵੀ ਸ਼ਰਮਾ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਵਪਾਰੀਆਂ ਦੇ ਮੁੱਦਿਆਂ ਨੂੰ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਅਤੇ ਉਨ੍ਹਾਂ ਦੇ ਹੱਲ ਲਈ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ‘ਤੇ ਵਿਸਥਾਰਪੂਰਵਕ ਚਰਚਾ ਹੋਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਚੇਅਰਮੈਨ ਨਵਨੀਤ ਸਿੰਘ ਜੂਨੇਜਾ ਨੇ ਕੀਤੀ, ਜਦੋਂ ਕਿ ਕਮਿਸ਼ਨ ਦੇ ਹੋਰ ਮੈਂਬਰਾਂ ਨੇ ਵੀ ਇਸ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ। ਕਮਿਸ਼ਨ ਦੇ ਵਫ਼ਦ ਨੇ ਏਡੀਸੀਪੀ ਮਾਧਵੀ ਸ਼ਰਮਾ ਨੂੰ ਜਲੰਧਰ ਕੈਂਟ ਹਲਕੇ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਅਤੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਿਆ ਜਾਵੇ। ਕਮਿਸ਼ਨ ਦੇ ਨੁਮਾਇੰਦਿਆਂ ਨੇ ਸਪੱਸ਼ਟ ਕੀਤਾ ਕਿ ਵਪਾਰੀਆਂ ਦੇ ਮੁੱਦੇ ਸਿਰਫ਼ ਉਠਾਉਣਾ ਹੀ ਕਮਿਸ਼ਨ ਦਾ ਕੰਮ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨਾ ਵੀ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਏਡੀਸੀਪੀ ਮਾਧਵੀ ਸ਼ਰਮਾ ਨੇ ਵਫ਼ਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਪਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਵਫ਼ਦ ਨੇ ਕਿਹਾ ਕਿ ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਨਿਰੰਤਰ ਸੰਵਾਦ ਨਾਲ ਮਾਰਕੀਟਾਂ ਵਿੱਚ ਪੈਦਾ ਹੋਣ ਵਾਲੀਆਂ ਕਈ ਸਮੱਸਿਆਵਾਂ ਨੂੰ ਸਮੇਂ ਸਿਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਮਾਰਕੀਟਾਂ ਵਿੱਚ ਸੁਰੱਖਿਆ ਅਤੇ ਸੁਚੱਜੇ ਮਾਹੌਲ ਨੂੰ ਬਣਾਈ ਰੱਖਣ ਵਿੱਚ ਵੀ ਸਹਾਇਤਾ ਮਿਲੇਗੀ। ਚੇਅਰਮੈਨ ਨਵਨੀਤ ਸਿੰਘ ਜੂਨੇਜਾ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀ ਵਰਗ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾ ਰਿਹਾ ਹੈ, ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਜਲੰਧਰ ਕੈਂਟ ਹਲਕੇ ਦੇ ਵਪਾਰੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ‘ਤੇ ਸਬੰਧਤ ਵਿਭਾਗਾਂ ਕੋਲ ਉਠਾਇਆ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ ਸ਼ੇਰਾ, ਨਿਖਿਲ ਵਾਧਵਾ, ਗੁਲਸ਼ਨ ਜੈਨ, ਹਰਜੀਤ ਸਿੰਘ, ਗੁਰਵਿੰਦਰ ਸਿੰਘ, ਹਰਿਨੀਤ ਸਿੰਘ ਮਧੋਕ, ਸੁਖਵਿੰਦਰ ਸਿੰਘ ‘ਸੁੱਖਾ’ ਅਤੇ ਸੁਮਿਤ ਬਜਾਜ ਵੀ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!