|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਾਢੀ ਤੋਂ ਪਹਿਲਾਂ ਕੁਦਰਤ ਦਾ ਕਹਿਰ: ਕੀ ਇਸ ਵਾਰ ਕਿਸਾਨਾਂ ਦੇ ਹੱਥ ਕੁਝ ਵੀ ਨਹੀਂ ਲੱਗੇਗਾ?

ਨਥਾਣਾ ਤੇ ਗੰਗਾ ਖੇਤਰ ਵਿੱਚ ਬੇਮੌਸਮੀ ਬਾਰਿਸ਼, ਤੇਜ਼ ਹਨੇਰੀ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਆਸਾਂ ’ਤੇ ਉਸ ਵੇਲੇ ਪਾਣੀ ਫੇਰ ਦਿੱਤਾ ਜਦੋਂ ਵਾਢੀ ਲਈ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਚੁੱਕੀ ਸੀ ਅਤੇ ਅਗਲੇ ਇੱਕ-ਦੋ ਦਿਨਾਂ ਵਿੱਚ

NRI Post Desk · 38 ਦਿਨ ਪਹਿਲਾਂ · ਅੱਪਡੇਟ 35 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਾਢੀ ਤੋਂ ਪਹਿਲਾਂ ਕੁਦਰਤ ਦਾ ਕਹਿਰ: ਕੀ ਇਸ ਵਾਰ ਕਿਸਾਨਾਂ ਦੇ ਹੱਥ ਕੁਝ ਵੀ ਨਹੀਂ ਲੱਗੇਗਾ?
📷 NRI Post Desk

ਨਥਾਣਾ ਤੇ ਗੰਗਾ ਖੇਤਰ ਵਿੱਚ ਬੇਮੌਸਮੀ ਬਾਰਿਸ਼, ਤੇਜ਼ ਹਨੇਰੀ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਆਸਾਂ ’ਤੇ ਉਸ ਵੇਲੇ ਪਾਣੀ ਫੇਰ ਦਿੱਤਾ ਜਦੋਂ ਵਾਢੀ ਲਈ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਚੁੱਕੀ ਸੀ ਅਤੇ ਅਗਲੇ ਇੱਕ-ਦੋ ਦਿਨਾਂ ਵਿੱਚ ਕਟਾਈ ਸ਼ੁਰੂ ਹੋਣੀ ਸੀ। ਪਿੰਡ ਨਥਾਣਾ ਦੇ ਕਿਸਾਨ ਰੂਪ ਸਿੰਘ ਦੀ ਚਾਰ ਏਕੜ, ਸੁਖਦੇਵ ਸਿੰਘ ਦੀ ਪੰਦਰਾਂ ਏਕੜ ਤੇ ਦਰਸ਼ਨ ਸਿੰਘ ਦੀ ਪੰਜ ਏਕੜ ਫ਼ਸਲ ਤੋਂ ਇਲਾਵਾ ਨੈਬ ਸਿੰਘ, ਬਲਦੇਵ ਸਿੰਘ, ਰਵੀ ਸਿੰਘ, ਦਲਜੀਤ ਸਿੰਘ, ਗੁਰਜੰਟ ਸਿੰਘ, ਸੁਖਮੰਦਰ ਸਿੰਘ, ਗੁਰਸੇਵਕ ਸਿੰਘ, ਜਗਸੀਰ ਸਿੰਘ, ਗੁਰਤੇਜ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਕਈ ਕਿਸਾਨਾਂ ਦੇ ਖੇਤ ਪ੍ਰਭਾਵਿਤ ਹੋਏ ਹਨ। ਪਿੰਡ ਗੰਗਾ ਵਿੱਚ ਵੀ ਨੁਕਸਾਨ ਦਾ ਅੰਕੜਾ ਕਾਫ਼ੀ ਵੱਡਾ ਦੱਸਿਆ ਜਾ ਰਿਹਾ ਹੈ, ਜਿੱਥੇ ਕਿਸਾਨ ਬਲਕਰਨ ਸਿੰਘ ਦੀ ਬਾਰਾਂ ਏਕੜ ਅਤੇ ਚੰਨੀ ਸਿੰਘ ਦੀ ਨੌਂ ਏਕੜ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਜਦਕਿ ਅਮਨਦੀਪ ਸਿੰਘ ਅਤੇ ਸੁਖਮੰਦਰ ਸਿੰਘ ਦੀ ਪੱਚੀ ਏਕੜ ਝੋਨੇ ਦੀ ਫ਼ਸਲ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ; ਇਸੇ ਪਿੰਡ ਦੇ ਅਜਮੇਰ ਸਿੰਘ, ਹਰਦੀਪ ਸਿੰਘ, ਬਲਦੇਵ ਸਿੰਘ, ਲਾਭ ਸਿੰਘ ਨੰਬਰਦਾਰ, ਬਾਬੂ ਸਿੰਘ ਨੰਬਰਦਾਰ, ਵਿਸਾਖਾ ਸਿੰਘ, ਹੈਪੀ ਸਿੰਘ, ਬਸੰਤ ਸਿੰਘ ਤੇਲੂ ਸਰਪੰਚ, ਉਗਰ ਸਿੰਘ, ਕਰਮੀ ਸਿੰਘ, ਜਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਰੂਪ ਸਿੰਘ ਦੀ ਫ਼ਸਲ ਵੀ ਕੁਦਰਤੀ ਆਫ਼ਤ ਦੀ ਲਪੇਟ ਵਿੱਚ ਆ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਝੋਨੇ ਦੀ ਫ਼ਸਲ ਪਾਲਣ ਲਈ ਪ੍ਰਤੀ ਏਕੜ ਹਜ਼ਾਰਾਂ ਰੁਪਏ ਖ਼ਰਚ ਕੀਤੇ ਸਨ ਅਤੇ ਫ਼ਸਲ ਵੇਚ ਕੇ ਕਰਜ਼ੇ ਦੀ ਅਦਾਇਗੀ ਕਰਨ ਤੇ ਅਗਲੀ ਕਣਕ ਦੀ ਬਿਜਾਈ ਲਈ ਬੀਜ, ਖਾਦ ਦਾ ਪ੍ਰਬੰਧ ਕਰਨ ਦੀ ਯੋਜਨਾ ਬਣਾਈ ਸੀ, ਪਰ ਵਾਢੀ ਤੋਂ ਐਨ ਪਹਿਲਾਂ ਹੋਈ ਗੜੇਮਾਰੀ ਨੇ ਸਾਰੀ ਯੋਜਨਾਬੰਦੀ ਵਿਗਾੜ ਦਿੱਤੀ ਹੈ। ਪੀੜਤ ਕਿਸਾਨਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਖੇਤਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ, ਨੁਕਸਾਨ ਦਾ ਸਹੀ ਮੁਲਾਂਕਣ ਕੀਤਾ ਜਾਵੇ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਦੌਰਾਨ ਹਲਕਾ ਭੁੱਚੋ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਆਪਣੀ ਟੀਮ ਸਮੇਤ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਨੁਕਸਾਨੀ ਗਈ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਕੇ ਜਲਦ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਲਈ ਯਤਨ ਕਰਨਗੇ; ਇਸ ਮੌਕੇ ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਜਗਜੀਤ ਸਿੰਘ ਜੱਗੀ ਅਤੇ ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲ ਵੀ ਹਾਜ਼ਰ ਸਨ। ਇਹ ਸਵਾਲ ਹੁਣ ਹਰ ਕਿਸਾਨ ਦੇ ਮਨ ਵਿੱਚ ਹੈ ਕਿ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਇਨ੍ਹਾਂ ਪਰਿਵਾਰਾਂ ਲਈ ਅਗਲੀ ਫ਼ਸਲ ਦੀ ਬਿਜਾਈ ਅਤੇ ਘਰੇਲੂ ਖ਼ਰਚੇ ਪੂਰੇ ਕਰਨ ਦੀ ਚੁਣੌਤੀ ਕਿਵੇਂ ਹੱਲ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!