|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦਾ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ ਅਤੇ ਉਸ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਨੂੰ ਲੈਕੇ ਆਪਣੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ ਉੱਥ

NRI Post Desk · 22 ਦਿਨ ਪਹਿਲਾਂ · ਅੱਪਡੇਟ 24 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ ਅਤੇ ਉਸ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਨੂੰ ਲੈਕੇ ਆਪਣੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ ਉੱਥੇ ਹੀ ਦੂਜੇ ਪਾਸੇ ਆਪ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਚੇਤਨ ਸਿੰਘ ਜੋੜਾਮਾਜਰਾ ਵੱਲੋਂ ਸੋਸ਼ਲ ਮੀਡੀਆ ਦੇ ਫੇਸਬੁੱਕ ਅਕਾਊਂਟ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ ਹੈ ਕਿ, ਮੈਂ ਚੇਤਨ ਸਿੰਘ ਜੋੜਾਮਾਜਰਾ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ। ਦੱਸ ਦਈਏ ਕਿ ਚੇਤਨ ਸਿੰਘ ਜੋੜਾਮਾਜਰਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਹ ਸਾਲ 2022 ਵਿੱਚ 39,713 ਵੋਟਾਂ ਹਾਸਿਲ ਕਰ ਜਿੱਤ ਹਾਸਿਲ ਕੀਤੀ ਸੀ ਅਤੇ ਮਾਨ ਸਰਕਾਰ ਵਿੱਚ ਜੋੜਾਮਾਜਰਾ ਕੈਬਨਿਟ ਮੰਤਰੀ ਵੀ ਰਹੇ ਸਨ। ਸਾਲ 2019 ਵਿੱਚ ਇੱਕ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਂਦੇ ਸਮੇਂ ਉਨ੍ਹਾਂ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ ਸੀ, ਜਿਸ ਵਿੱਚ ਉਹ ਜ਼ਖ਼ਮੀ ਹੋ ਗਏ ਸਨ ਅਤੇ ਇਸ ਘਟਨਾ ਤੋਂ ਬਾਅਦ ਉਹ ਖੇਤਰ ਵਿੱਚ ਇੱਕ ਨਿਡਰ ਅਤੇ ਸਮਾਜ ਸੇਵੀ ਆਗੂ ਵਜੋਂ ਉੱਭਰੇ। ਜੁਲਾਈ 2022 ਵਿੱਚ ਮੰਤਰੀ ਮੰਡਲ ਦੇ ਵਿਸਥਾਰ ਦੌਰਾਨ ਉਨ੍ਹਾਂ ਨੂੰ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਜਨਵਰੀ 2023 ਵਿੱਚ ਹੋਏ ਮੰਤਰੀ ਮੰਡਲ ਫੇਰਬਦਲ ਤੋਂ ਬਾਅਦ ਉਨ੍ਹਾਂ ਨੂੰ ਬਾਗ਼ਬਾਨੀ, ਫੂਡ ਪ੍ਰੋਸੈਸਿੰਗ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਰਗੇ ਮਹੱਤਵਪੂਰਨ ਵਿਭਾਗਾਂ ਦਾ ਮੰਤਰੀ ਬਣਾਇਆ ਗਿਆ। ਸਤੰਬਰ 2024 ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਫੇਰਬਦਲ ਦੌਰਾਨ ਉਨ੍ਹਾਂ ਤੋਂ ਮੰਤਰੀ ਪਦ ਵਾਪਸ ਲਿਆ ਗਿਆ ਅਤੇ ਹੁਣ ਉਹ ਸਮਾਣਾ ਹਲਕੇ ਤੋਂ ਵਿਧਾਇਕ ਵਜੋਂ ਸੇਵਾਵਾਂ ਨਿਭਾ ਰਹੇ ਹਨ। ਕਾਬਿਲੇਗੌਰ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਨੇ ਚੋਣ ਤਿਆਰੀਆਂ ਦੇ ਵਿਚਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ਵਿੱਚ ਪਾਰਟੀ ਨੇ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਅਤੇ ਸੂਚੀ ਵਿੱਚ ਕਿਸੇ ਵੀ ਕੈਬਨਿਟ ਮੰਤਰੀ ਦੇ ਨਾਮ ਸ਼ਾਮਲ ਨਹੀਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ, ਜਿਸ ਵਿੱਚ ਬਟਾਲਾ ਤੋਂ ਅਮਨਸ਼ੇਰ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ, ਧੂਰੀ ਤੋਂ ਭਗਵੰਤ ਮਾਨ ਅਤੇ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਸਮੇਤ 40 ਨਾਵਾਂ ਦੀ ਘੋਸ਼ਣਾ ਕੀਤੀ ਗਈ। ਇਸ ਅਸਤੀਫੇ ਨਾਲ ਪਾਰਟੀ ਅੰਦਰ ਅਸੰਤੁਸ਼ਟੀ ਦੀਆਂ ਚਰਚਾਵਾਂ ਨੂੰ ਹਵਾ ਮਿਲੀ ਹੈ, ਕਿਉਂਕਿ ਜੋੜਾਮਾਜਰਾ ਪਾਰਟੀ ਦੇ ਸੀਨੀਅਰ ਆਗੂ ਰਹੇ ਹਨ ਅਤੇ ਉਨ੍ਹਾਂ ਦਾ ਅਸਤੀਫਾ ਚੋਣਾਂ ਤੋਂ ਪਹਿਲਾਂ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ, ਜ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!