ਮਹਿਲ ਕਲਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਤੇ ਸਮਾਜਿਕ ਆਗੂਆਂ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ, ਪਰ ਇਸ ਧਰਨੇ ਦੌਰਾਨ ਉਸ ਸਮੇਂ ਵੱਡਾ ਭੇਦ ਖੁੱਲ੍ਹਾ ਜਦੋਂ ਜਥੇਬੰਦੀਆਂ ਦੇ ਆਗੂ ਵਿਧਾਇਕ ਦੀ ਕੋਠੀ ਪੁੱਜੇ ਤਾਂ ਪਤਾ ਲੱਗਾ ਕਿ ਵਿਧਾਇਕ ਪੰਡੋਰੀ ਘਰ ਤੋਂ ਬਾਹਰ ਹਨ। ਮਾਨਸਾ ਐਕਸ਼ਨ ਕਮੇਟੀ ਵੱਲੋਂ ਪੀੜਤ ਪਰਿਵਾਰ ਦੀ ਸਹਿਮਤੀ ਨਾਲ ਤਿਆਰ ਕੀਤੇ ਲਾਹਨਤੀ ਪੱਤਰ ’ਚ ਮੁੱਖ ਮੰਤਰੀ ਤੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ, ਪੀਜੀਆਈ ਚੰਡੀਗੜ੍ਹ ਤੋਂ ਪੋਸਟਮਾਰਟਮ, ਸੀਬੀਆਈ ਜਾਂਚ, ਸਬੰਧਤ ਐੱਸਐੱਚਓ, ਡੀਐੱਸਪੀ ਤੇ ਡਰੱਗ ਇੰਸਪੈਕਟਰ ਨੂੰ ਬਰਖ਼ਾਸਤ ਕਰਨ ਤੇ ਨਸ਼ਿਆਂ ਦੇ ਵੱਡੇ ਨੈੱਟਵਰਕ ਦੀ ਜਾਂਚ ਦੀ ਮੰਗ ਕੀਤੀ ਗਈ। ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਨੇ ਸਟੇਜ਼ ਤੋਂ ਐਲਾਨ ਕੀਤਾ ਕਿ ਇਹ ਲਾਹਨਤ ਪੱਤਰ ਜਾਂ ਵਿਧਾਇਕ ਖ਼ੁਦ ਆ ਕੇ ਲਵੇ ਨਹੀਂ ਤਾਂ ਇਹ ਲਾਹਨਤ ਪੱਤਰ ਵਿਧਾਇਕ ਦੀ ਕੋਠੀ ਦੇ ਗੇਟ ’ਤੇ ਲਾਇਆ ਜਾਵੇਗਾ, ਅਤੇ ਦੁਪਹਿਰ ਤੱਕ ਜਦੋਂ ਵਿਧਾਇਕ ਧਰਨੇ ’ਚ ਨਾ ਪੁੱਜੇ ਤਾਂ ਲੋਕਾਂ ਵੱਲੋਂ ਲਾਹਨਤੀ ਪੱਤਰ ਵਿਧਾਇਕ ਦੇ ਘਰ ਦੇ ਬਾਹਰ ਚਿਪਕਾ ਦਿੱਤਾ ਗਿਆ। ਇਸ ਮੌਕੇ ਜਗਸੀਰ ਸਿੰਘ ਛੀਨੀਵਾਲ, ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਮਾ ਅਮਰਜੀਤ ਸਿੰਘ ਮਹਿਲ ਖੁਰਦ, ਸਿੰਗਾਰਾ ਸਿੰਘ ਛੀਨੀਵਾਲ, ਗੁਰਜੰਟ ਸਿੰਘ ਕੱਟੂ, ਜਥੇਦਾਰ ਨਾਥ ਸਿੰਘ ਹਮੀਦੀ, ਗੁਰਮੀਤ ਸਿੰਘ ਮਾਹਮਦਪੁਰ, ਹਰਜੀਤ ਸਿੰਘ ਖਿਆਲੀ, ਅਵਤਾਰ ਸਿੰਘ ਰਾਏਸਰ, ਸਤਨਾਮ ਸਿੰਘ ਮਹਿਲ ਕਲਾਂ, ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ, ਗੁਰਮੇਲ ਸਿੰਘ ਮੌੜ, ਜਸਮੇਲ ਸਿੰਘ ਡੇਆਰੀ ਵਾਲਾ, ਬਨੀ ਖਹਿਰਾ, ਐਡਵੋਕੇਟ ਗੁਰਮੁਖ ਸਿੰਘ, ਡਾ. ਅਮਰਜੀਤ ਸਿੰਘ ਮਹਿਲ ਕਲਾਂ, ਖੁਸੀਆਂ ਸਿੰਘ, ਜਸਪਾਲ ਸਿੰਘ ਕਲਾਲ ਮਾਜਰਾ, ਕਰਨੈਲ ਸਿੰਘ ਗਾਂਧੀ, ਜਗਪਾਲ ਸਿੰਘ ਸਹਿਜੜਾ, ਐਡਵੋਕੇਟ ਜਸਵੀਰ ਸਿੰਘ ਖੇੜੀ, ਗਗਨ ਸਰਾ, ਬਲਦੇਵ ਸਿੰਘ ਗਾਗੇਵਾਲ, ਪਰਮਜੀਤ ਕੌਰ ਹਮੀਦੀ, ਮਹੰਤ ਜਮਨ ਦਾਸ, ਬਲਵਿੰਦਰ ਸਿੰਘ ਬਿੰਦਾ ਤੇ ਅਮਨਦੀਪ ਸਿੰਘ ਟੱਲੇਵਾਲ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ਤੇ ਧਰਨਿਆਂ ’ਚੋਂ ਨਿੱਕਲ ਕੇ ਰਾਜਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਨਸ਼ਿਆਂ ਦੀ ਸਪਲਾਈ ’ਚ ਭਾਰੀ ਵਾਧਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਗੱਲ ਕਰਨ ਵਾਲੇ ਲੋਕਾਂ ਦੀ ਆਵਾਜ਼ ਨੂੰ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਂਦਾ ਹੈ, ਧਰਨਿਆਂ ’ਚੋਂ ਹੋਈ ਪਾਰਟੀ ਹੁਣ ਧਰਨਿਆਂ ਤੋਂ ਡਰ ਰਹੀ ਹੈ, ਅਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਾਰੀਆਂ ਪਾਰਟੀਆਂ ਇਕਜੁੱਟ ਹਨ ਅਤੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਜੀਤ ਸਿੰਘ ਸੰਧੂ ਕੁਤਬਾ, ਬਚਿੱਤਰ ਸਿੰਘ ਰਾਏਸਰ, ਜਥੇਦਾਰ ਮਹਿੰਦਰ ਸਿੰਘ ਸਹਿਜੜਾ, ਕੁਲਵੰਤ ਸਿੰਘ ਜਗਦੇ, ਹਰਜਿੰਦਰ ਸਿੰਘ ਮਾਂਗੇਵਾਲ, ਕੁਲਵਿੰਦਰ ਸਿੰਘ ਮਾਂਗੇਵਾਲ, ਡਾ. ਹਰਨੇਕ ਸਿੰਘ ਪੰਡੋਰੀ, ਰਾਜੂ ਕਲਾਲਾ ਤੇ ਸੁਖਵਿੰਦਰ ਸਿੰਘ ਪੱਪੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋਂ ਮੰਤਰ
ਵਿਧਾਇਕ ਦੀ ਗੈਰਹਾਜ਼ਰੀ ’ਚ ਖੁੱਲ੍ਹਾ ਗਿਆ ਭੇਦ: ਲਾਹਨਤੀ ਪੱਤਰ ਘਰ ਦੇ ਗੇਟ ’ਤੇ ਚਿਪਕਾਉਣ ਪਿੱਛੇ ਕੀ ਹੈ ਰਾਜ਼?
ਮਹਿਲ ਕਲਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਤੇ ਸਮਾਜਿਕ ਆਗੂਆਂ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ,
NRI Post Desk · 36 ਦਿਨ ਪਹਿਲਾਂ · ਅੱਪਡੇਟ 18 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




