ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤਕ ਪਹੁੰਚਾਉਣ ਦੇ ਮਕਸਦ ਨਾਲ ਪਿੰਡਾਂ ਵਿੱਚ ਸਰਕਾਰੀ ਯੋਜਨਾਵਾਂ ਦੇ ਫਾਰਮ ਭਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਾਲੀਆਂ ਸਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਹੱਲ ਕਰਵਾਏ ਗਏ। ਇਸ ਮੀਟਿੰਗ ਦੌਰਾਨ ਵਿਧਾਇਕ ਧੁੰਨ ਨੇ ਸਖੀਆਂ ਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਕਈ ਮਾਮਲਿਆਂ ਦਾ ਹੱਲ ਕਰਵਾਇਆ। ਸਭ ਤੋਂ ਵੱਡਾ ਮੁੱਦਾ ਉਨ੍ਹਾਂ ਸਖੀਆਂ ਦੇ ਮਾਣ-ਸਨਮਾਨ ਲਈ ਸਰਕਾਰ ਵੱਲੋਂ ਨਿਰਧਾਰਤ ਰਾਸ਼ੀ ਨਾ ਮਿਲਣ ਦਾ ਸਾਹਮਣੇ ਆਇਆ, ਜਿਸ ਨੂੰ ਵਿਧਾਇਕ ਨੇ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਹੱਲ ਕਰਵਾਇਆ। ਇਸ ਮੌਕੇ ਸਾਰੀਆਂ ਸਖੀਆਂ ਨੂੰ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਵਿਧਾਇਕ ਧੁੰਨ ਨੇ ਸਖੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਪਿੰਡਾਂ ਦੇ ਸਰਪੰਚਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਪਿੰਡਾਂ ਦੀਆਂ ਮਾਵਾਂ-ਭੈਣਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਜੇਕਰ ਕਿਸੇ ਪਿੰਡ ਵਿੱਚ ਕਿਸੇ ਮਾਂ ਜਾਂ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਿਲਣ ਵਾਲੀ ਰਾਸ਼ੀ ਪ੍ਰਾਪਤ ਨਹੀਂ ਹੋਈ ਤਾਂ ਸਖੀਆਂ ਉਨ੍ਹਾਂ ਨਾਲ ਸੰਪਰਕ ਕਰਕੇ ਮੁੜ ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਕਰਵਾਉਣ, ਤਾਂ ਜੋ ਹਰ ਯੋਗ ਪਰਿਵਾਰ ਨੂੰ ਯੋਜਨਾ ਦਾ ਲਾਭ ਮਿਲ ਸਕੇ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਨੂੰ ਘਰ-ਘਰ ਜਾ ਕੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਆਖਰੀ ਵਿਅਕਤੀ ਤਕ ਪਹੁੰਚਾਉਣ ਲਈ ਵਚਨਬੱਧ ਹੈ।
ਵਿਧਾਇਕ ਧੁੰਨ ਦੀ ਮੀਟਿੰਗ ਪਿੱਛੇ ਛੁਪਿਆ ਵੱਡਾ ਰਾਜ਼: ਕੀ ਖੁੱਲ੍ਹਾ ਹੋਇਆ ਮਾਵਾਂ-ਧੀਆਂ ਦੇ ਹੱਕਾਂ ਦਾ ਸੱਚ?
ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤਕ ਪਹੁੰਚਾਉਣ ਦੇ ਮਕਸਦ ਨਾਲ ਪਿੰਡਾਂ ਵਿੱਚ ਸਰਕਾਰੀ ਯੋਜਨਾਵਾਂ ਦੇ ਫਾਰਮ ਭਰਨ ਅਤੇ ਲੋਕਾਂ ਨੂੰ ਜਾਗਰੂਕ ਕਰ
NRI Post Desk · 24 ਦਿਨ ਪਹਿਲਾਂ · ਅੱਪਡੇਟ 24 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




