ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਦਨ ਵਿੱਚ ਜਾਣ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦੇ ਨਾਂ 'ਤੇ ਇੱਕ 'ਲਾਹਨਤ ਪੱਤਰ' ਜਾਰੀ ਕਰਕੇ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ। ਇਸ ਪੱਤਰ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਵਿੱਚ ਦੇਰੀ, ਨਸ਼ਿਆਂ ਦੇ ਕਾਰੋਬਾਰ, ਵਧਦੇ ਕਰਜ਼ੇ, ਗੈਰ-ਕਾਨੂੰਨੀ ਮਾਈਨਿੰਗ ਅਤੇ ਗੈਂਗਸਟਰਾਂ ਦੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ ਗਿਆ ਅਤੇ ਦੋਸ਼ ਲਾਇਆ ਗਿਆ ਕਿ ਸਰਕਾਰ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਜਵਾਬ ਦੇਣ ਵਿੱਚ ਨਾਕਾਮ ਰਹੀ ਹੈ। ਕਾਂਗਰਸ ਨੇ ਬੇਅਦਬੀ ਦੇ ਮਾਮਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਸਵਾਲ ਕੀਤਾ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਿਉਂ ਰੋਕੀ ਗਈ ਅਤੇ ਮਾਮਲੇ ਵਿੱਚ ਨਾਮਜ਼ਦ ਡੇਰਾ ਮੁਖੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਕਿਉਂ ਨਹੀਂ ਦਿੱਤੀ ਗਈ, ਜਦਕਿ ਇਹ ਦੋਸ਼ ਵੀ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਨੂੰ ਪੰਜਾਬ ਤੋਂ ਬਾਹਰ ਭੇਜਣ ਵਿੱਚ ਸਰਕਾਰ ਨੇ ਮਦਦ ਕੀਤੀ। ਨਸ਼ਿਆਂ ਦੇ ਮੁੱਦੇ 'ਤੇ ਕਾਂਗਰਸ ਨੇ ਅਰਵਿੰਦ ਕੇਜਰੀਵਾਲ ਵੱਲੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ 'ਤੇ ਸਵਾਲ ਚੁੱਕੇ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ, ਨਾਲ ਹੀ ਮੋਹਨਜੀਤ ਸਿੰਘ ਦੀ ਕੁੱਟਮਾਰ ਅਤੇ ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਕਤਲਾਂ ਦਾ ਮੁੱਦਾ ਵੀ ਉਠਾਇਆ। ਗੈਂਗਸਟਰਾਂ ਦੇ ਮੁੱਦੇ 'ਤੇ ਕਾਂਗਰਸ ਨੇ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਚੋਂ ਦੋ ਇੰਟਰਵਿਊ ਹੋਣ ਤੇ ਡੀਜੀਪੀ ਦੇ ਬਿਆਨਾਂ 'ਤੇ ਸਵਾਲ ਚੁੱਕੇ ਅਤੇ ਦਾਅਵਾ ਕੀਤਾ ਕਿ ਹਾਈ ਕੋਰਟ ਦੀ ਜਾਂਚ ਨੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਕਥਿਤ ਗੱਠਜੋੜ ਦਾ ਪਰਦਾਫਾਸ਼ ਕੀਤਾ ਹੈ। ਕਰਜ਼ੇ, ਕਿਸਾਨਾਂ ਅਤੇ ਮੁਲਾਜ਼ਮਾਂ ਦੇ ਮੁੱਦਿਆਂ 'ਤੇ ਕਾਂਗਰਸ ਨੇ ਦੋਸ਼ ਲਾਇਆ ਕਿ ਪੰਜਾਬ ਸਿਰ ਕਰਜ਼ਾ ਪੰਜ ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ ਅਤੇ ਸਰਕਾਰੀ ਸੰਸਥਾਵਾਂ ਦੀ ਵਿਕਰੀ ਬਾਰੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ, ਜਦਕਿ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਇਸ ਤੋਂ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਹੋਣ ਦੇ ਦਾਅਵੇ ਦਾ ਹਿਸਾਬ ਵੀ ਮੰਗਿਆ ਗਿਆ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ 'ਤੇ ਰਸਤੇ ਬੰਦ ਕਰਵਾਉਣ, ਹਰਿਆਣਾ ਸਰਕਾਰ ਵੱਲੋਂ ਗੋਲੀ ਚਲਾਉਣ ਦੀ ਸਹਿਮਤੀ ਦੇਣ ਅਤੇ ਕਿਸਾਨਾਂ ਦਾ ਸਾਮਾਨ ਲੁੱਟੇ ਜਾਣ ਦੇ ਦੋਸ਼ ਵੀ ਪੱਤਰ ਵਿੱਚ ਸ਼ਾਮਲ ਕੀਤੇ ਗਏ, ਅਤੇ ਡੈਮ ਸੇਫਟੀ ਕਾਨੂੰਨ ਲਾਗੂ ਹੋਣ ਅਤੇ ਬੰਨ੍ਹਾਂ 'ਤੇ ਕੇਂਦਰ ਦੇ ਸਿੱਧੇ ਦਖ਼ਲ ਦੇ ਨਾਲ-ਨਾਲ ਸੀਆਈਐੱਸਐੱਫ ਦੀ ਤਾਇਨਾਤੀ 'ਤੇ ਵੀ ਸਵਾਲ ਚੁੱਕੇ ਗਏ। ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ਅਤੇ ਝੋਨੇ ਦੀ ਖ਼ਰੀਦ ਵਿੱਚ ਕਿਸਾਨਾਂ ਨੂੰ ਕਥਿਤ ਤੌਰ 'ਤੇ ਹੋਏ 3,600 ਕਰੋੜ ਰੁਪਏ ਦੇ ਨੁਕਸਾਨ ਦਾ ਮੁੱਦਾ ਵੀ ਉਠਾਇਆ ਗਿਆ, ਜਿਸ ਵਿੱਚ 180 ਲੱਖ ਮੀਟ੍ਰਿਕ ਟਨ ਝੋਨੇ ਤੇ 200 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਪੂਰਾ ਭਾਅ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਤ
ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਦਾ ਸੰਨਸਨੀ ਖੁਲਾਸਾ: 'ਲਾਹਨਤ ਪੱਤਰ' 'ਚ ਬੇਅਦਬੀ ਤੋਂ ਲੈ ਕੇ ਗੈਂਗਸਟਰਾਂ ਤੱਕ, ਸਰਕਾਰ ਨੂੰ ਘੇਰਿਆ
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਦਨ ਵਿੱਚ ਜਾਣ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦੇ ਨਾਂ 'ਤੇ ਇੱਕ
NRI Post Desk · 32 ਦਿਨ ਪਹਿਲਾਂ · ਅੱਪਡੇਟ 3 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





