|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿੱਤ ਮੰਤਰੀ ਦੇ ਹਲਕੇ 'ਚ 5 ਨਵੰਬਰ ਨੂੰ ਰੋਸ ਰੈਲੀ ਦਾ ਐਲਾਨ, ਪਰ ਅਸਲੀ ਖੁਲਾਸਾ ਕੁਝ ਹੋਰ ਹੈ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਇੱਕ ਅਹਿਮ ਮੀਟਿੰਗ ਸ਼ੇਰ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਕੀਤੀ ਗਈ, ਜਿਸ ਵਿੱਚ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ਮਸ਼ੇਰ ਸਿੰਘ, ਗੁਰਵਿੰਦਰ ਸ

NRI Post Desk · 23 ਦਿਨ ਪਹਿਲਾਂ · ਅੱਪਡੇਟ 28 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿੱਤ ਮੰਤਰੀ ਦੇ ਹਲਕੇ 'ਚ 5 ਨਵੰਬਰ ਨੂੰ ਰੋਸ ਰੈਲੀ ਦਾ ਐਲਾਨ, ਪਰ ਅਸਲੀ ਖੁਲਾਸਾ ਕੁਝ ਹੋਰ ਹੈ
📷 NRI Post Desk

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਇੱਕ ਅਹਿਮ ਮੀਟਿੰਗ ਸ਼ੇਰ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਕੀਤੀ ਗਈ, ਜਿਸ ਵਿੱਚ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ਮਸ਼ੇਰ ਸਿੰਘ, ਗੁਰਵਿੰਦਰ ਸਿੰਘ ਕਾਹਲੋਂ ਤੇ ਗੁਰਪ੍ਰੀਤ ਸਿੰਘ ਗੋਵਿੰਦਵਾਲ ਸ਼ਾਮਲ ਹੋਏ। ਇਸ ਮੌਕੇ ਆਗੂਆਂ ਵੱਲੋਂ 22 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕੇ ਵਿੱਚ ਕੀਤੀ ਰੋਸ ਰੈਲੀ ਦਾ ਰਿਵਿਊ ਕਰਦਿਆਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 5 ਨਵੰਬਰ ਨੂੰ ਵਿੱਤ ਮੰਤਰੀ ਹਲਕਾ ਦਿੜਬਾ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਅਤੇ ਸਬ-ਕਮੇਟੀ ਵੱਲੋਂ ਅਣਗੌਲਿਆ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕੇਦਾਰ, ਕੰਪਨੀਆਂ, ਸੁਸਾਇਟੀਆਂ ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਦੇ ਵਿਰੋਧ ਵਿੱਚ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਵਿਭਾਗਾਂ ਦੇ ਨਿਜੀਕਰਨ ਤੇ ਪੰਚਾਇਤੀਕਰਨ ਦੀ ਨੀਤੀ ਨੂੰ ਹੋਰ ਅੱਗੇ ਵਧਾਉਣ ਦੇ ਰਾਹ ਚੱਲਣ ਲਈ ਮੌਜੂਦਾ ਸਰਕਾਰ ਬਜਿੱਦ ਹੈ ਅਤੇ ਪੱਕੇ ਕੰਮ ਖੇਤਰ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਇਨਕਾਰੀ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਘੱਟੋ-ਘੱਟ ਉਜਰਤ ਦੇ ਕਾਨੂੰਨ ਨੂੰ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਮੁਤਾਬਕ ਲਾਗੂ ਨਹੀਂ ਕਰ ਰਹੀ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਨਹੀਂ ਕਰ ਰਹੀ ਅਤੇ ਲੇਬਰ ਕਾਨੂੰਨਾਂ ਵਿੱਚ ਕੀਤੀਆਂ ਕਾਮਾ ਦੋਖੀ ਸੋਧਾਂ ਨੂੰ ਰੱਦ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਮੰਗਾਂ ਦਾ ਹੱਲ ਕਰਨ ਦੀ ਥਾਂ ਗੱਲਬਾਤ ਦੇ ਦਰਵਾਜੇ ਬੰਦ ਕਰ ਰੱਖੇ ਹਨ ਅਤੇ ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਗੱਲ ਕਰਨ ਤੋਂ ਇਨਕਾਰੀ ਹੈ। ਮੋਰਚੇ ਦੀ ਮੰਗ ਹੈ ਕਿ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮ, ਜੋ ਪਿਛਲੇ 15-20 ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ ਤੇ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿੱਸ ਰਹੇ ਹਨ, ਉਨ੍ਹਾਂ ਦੇ ਪੱਕੇ ਰੁਜਗਾਰ ਦਾ ਹੱਲ ਕੀਤਾ ਜਾਵੇ। ਇਹ ਐਲਾਨ ਅਜਿਹੇ ਸਮੇਂ ਹੋਇਆ ਹੈ ਜਦੋਂ ਸਰਕਾਰ ਵੱਲੋਂ ਕੋਈ ਠੋਸ ਪਹਿਲਕਦਮੀ ਨਜ਼ਰ ਨਹੀਂ ਆ ਰਹੀ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਹੋਣ ਦੀ ਪੂਰੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!