|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿਆਸੀ ਭੂਚਾਲ ਦੀ ਤਿਆਰੀ: ਅਕਾਲੀ ਦਲ ਨੇ ਮੁਹਾਲੀ ਤੋਂ ਚੁੱਕਿਆ ਪਰਦਾ, ਘਰ-ਘਰ ਜਾ ਕੇ ਲੋਕਾਂ ਦੇ ਦਿੱਤੇ ਫਾਰਮ ਕੀ ਹਨ ਸੰਕੇਤ?

ਮੁਹਾਲੀ ਵਿੱਚ ਸਿਆਸੀ ਪੈਮਾਨੇ 'ਤੇ ਇੱਕ ਅਜਿਹਾ ਭੂਚਾਲ ਆਉਣ ਦੀ ਤਿਆਰੀ ਹੈ ਜਿਸਦਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਡੂੰਘਾ ਪਵੇਗਾ। ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਦਾ ਆਗਾਜ਼ ਕਰ ਦਿੱਤਾ ਹੈ ਅਤ

NRI Post Desk · 49 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਆਸੀ ਭੂਚਾਲ ਦੀ ਤਿਆਰੀ: ਅਕਾਲੀ ਦਲ ਨੇ ਮੁਹਾਲੀ ਤੋਂ ਚੁੱਕਿਆ ਪਰਦਾ, ਘਰ-ਘਰ ਜਾ ਕੇ ਲੋਕਾਂ ਦੇ ਦਿੱਤੇ ਫਾਰਮ ਕੀ ਹਨ ਸੰਕੇਤ?
📷 NRI Post Desk

ਮੁਹਾਲੀ ਵਿੱਚ ਸਿਆਸੀ ਪੈਮਾਨੇ 'ਤੇ ਇੱਕ ਅਜਿਹਾ ਭੂਚਾਲ ਆਉਣ ਦੀ ਤਿਆਰੀ ਹੈ ਜਿਸਦਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਡੂੰਘਾ ਪਵੇਗਾ। ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਦਾ ਆਗਾਜ਼ ਕਰ ਦਿੱਤਾ ਹੈ ਅਤੇ ਇਸ ਵਾਰ ਪਾਰਟੀ ਨੇ ਰਵਾਇਤੀ ਢੰਗ ਨੂੰ ਤਿਆਗ ਕੇ ਇੱਕ ਨਵਾਂ ਰਾਹ ਫੜਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਮਹਿਲਾ ਵਿੰਗ ਦੀ ਆਗੂ ਹਰਜਿੰਦਰ ਕੌਰ ਬੈਦਵਾਨ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਸਮੇਤ ਜ਼ਿਲ੍ਹਾ ਆਗੂਆਂ ਅਤੇ ਸਰਗਰਮ ਵਰਕਰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਮਿਸ਼ਨ-2027 ਲਈ ਲੋਕਪੱਖੀ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਘਰ-ਘਰ ਅਤੇ ਦੁਕਾਨਾਂ 'ਤੇ ਜਾ ਕੇ ਲੋਕਾਂ ਦੇ ਸੁਝਾਅ ਲਏ ਅਤੇ ਉਨ੍ਹਾਂ ਦੇ ਫਾਰਮ ਭਰੇ। ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਸਥਾਨਕ ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਦਰਜ ਕੀਤੇ। ਇਹ ਮੁਹਿੰਮ ਅਕਾਲੀ ਦਲ ਵੱਲੋਂ ਇਕ ਨਵੰਬਰ ਨੂੰ ਜਾਰੀ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਨੂੰ ਲੋਕਾਂ ਦੀਆਂ ਅਸਲ ਜ਼ਰੂਰਤਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਗਈ ਹੈ। ਪਾਰਟੀ ਦਾ ਉਦੇਸ਼ ਰਵਾਇਤੀ ਮੈਨੀਫੈਸਟੋ ਦੀ ਥਾਂ ਲੋਕ-ਪੱਖੀ ਅਤੇ ਲੋਕਾਂ ਦੀ ਆਵਾਜ਼ 'ਤੇ ਆਧਾਰਿਤ ਮੈਨੀਫੈਸਟੋ ਤਿਆਰ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਅਤੇ ਲੋੜਾਂ ਵੱਖੋ-ਵੱਖਰੀਆਂ ਹਨ, ਇਸ ਲਈ ਮੈਨੀਫੈਸਟੋ ਤਿਆਰ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਜਾਣਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁਹਾਲੀ ਨੂੰ ਵਿਸ਼ਵ ਪੱਧਰੀ ਪਛਾਣ ਦੇਣ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਲਿਆਂਦੇ ਗਏ ਸਨ, ਪ੍ਰੰਤੂ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਿਕਾਸ ਕਾਰਜਾਂ 'ਚ ਆਈ ਖੜੋਤ ਨੂੰ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਦੂਰ ਕੀਤਾ ਜਾਵੇਗਾ ਅਤੇ ਮੁਹਾਲੀ ਦੇ ਵਿਕਾਸ ਨੂੰ ਮੁੜ ਗਤੀ ਦਿੱਤੀ ਜਾਵੇਗੀ। ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੂਬਾ ਮੀਤ ਪ੍ਰਧਾਨ ਸਰਬਜੀਤ ਸਿੰਘ ਪਾਰਸ, ਮੁੱਖ ਬੁਲਾਰਾ ਸ਼ਮਸ਼ੇਰ ਸਿੰਘ ਪੁਰਖਾਲਵੀ, ਸਤਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਛਿੰਦੀ, ਮਨਜੀਤ ਸਿੰਘ ਮਾਨ, ਕੌਂਸਲਰ ਹਰਵਿੰਦਰ ਸਿੰਘ ਤੇ ਐਡਵੋਕੇਟ ਸੁਖਬੀਰ ਸਿੰਘ ਗਿੱਲ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਹਰਜੀਤ ਸਿੰਘ ਸੀਏ, ਰਮਨਦੀਪ ਸਿੰਘ ਬਾਵਾ, ਸਤਵੰਤ ਕੌਰ ਜੌਹਲ, ਭੁਪਿੰਦਰ ਕੌਰ ਗੋਸਲ, ਜਸਬੀਰ ਸਿੰਘ ਕੁਰੜਾ, ਬਹਾਦਰ ਸਿੰਘ ਗਿੱਲ, ਸਤਬੀਰ ਸਿੰਘ ਖੱਟੜਾ, ਜਗਤਾਰ ਸਿੰਘ ਧਰਮਗੜ੍ਹ, ਸੁਖਵਿੰਦਰ ਸਿੰਘ ਚਿੱਲਾ, ਮਨਿੰਦਰਜੀਤ ਸਿੰਘ ਬਿੱਟੂ, ਹਰਿੰਦਰ ਸਿੰਘ ਸੁੱਖਗੜ੍ਹ, ਕੁਲਦੀਪ ਸਿੰਘ ਬੈਂਰੋਪੁਰ, ਬਹਾਦਰ ਸਿੰਘ ਕੰਬਾਲੀ, ਗੁਰਮੀਤ ਸਿੰਘ ਕੰਬਾਲੀ, ਹਰਜਿੰਦਰ ਸਿੰਘ ਬਲਿਆਲੀ, ਹਰਵਿੰਦਰ ਸਿੰਘ ਸੋਹਾਣਾ, ਹਰਿੰਦਰ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸਿਆਸੀ ਭੂਚਾਲ ਦੀ ਤਿਆਰੀ: ਅਕਾਲੀ ਦਲ ਨੇ ਮੁਹਾਲੀ ਤੋਂ ਚੁੱਕਿਆ ਪਰਦਾ, ਘਰ-ਘਰ ਜਾ ਕੇ ਲੋਕਾਂ ਦੇ ਦਿੱਤੇ ਫਾਰਮ ਕੀ ਹਨ ਸੰਕੇਤ? — NRI Post