|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਆਸੀ ਰੈਲੀ ਨਹੀਂ ਸੀ! ਫਤਹਿਗੜ੍ਹ ਸਾਹਿਬ ਵਿੱਚ ਭਾਜਪਾ ਆਗੂਆਂ ਨੇ ਚੁੱਕਾ ਪਰਦਾ, ਨਸ਼ਾ ਮੁਕਤੀ ਦੇ ਨਾਂ 'ਤੇ ਛੁਪਾਇਆ ਸੀ ਇਹ ਵੱਡਾ ਰਾਜ਼?

ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਅੱਜ ਉਸ ਸਮੇਂ ਵੱਡਾ ਸਿਆਸੀ ਤੇ ਸਮਾਜਿਕ ਭੁਚਾਲ ਆਇਆ ਜਦੋਂ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਦੂਜੇ ਪੜਾਅ ਦੇ ਦੂਜੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਜੋਤੀ ਸਰੂਪ ਸਾਹ

NRI Post Desk · 66 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਆਸੀ ਰੈਲੀ ਨਹੀਂ ਸੀ! ਫਤਹਿਗੜ੍ਹ ਸਾਹਿਬ ਵਿੱਚ ਭਾਜਪਾ ਆਗੂਆਂ ਨੇ ਚੁੱਕਾ ਪਰਦਾ, ਨਸ਼ਾ ਮੁਕਤੀ ਦੇ ਨਾਂ 'ਤੇ ਛੁਪਾਇਆ ਸੀ ਇਹ ਵੱਡਾ ਰਾਜ਼?
📷 NRI Post Desk

ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਅੱਜ ਉਸ ਸਮੇਂ ਵੱਡਾ ਸਿਆਸੀ ਤੇ ਸਮਾਜਿਕ ਭੁਚਾਲ ਆਇਆ ਜਦੋਂ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਦੂਜੇ ਪੜਾਅ ਦੇ ਦੂਜੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਗਈ, ਪਰ ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਵੱਲੋਂ ਦਿੱਤੇ ਬਿਆਨ ਨੇ ਸਾਰੀ ਰਾਜਨੀਤੀ ਦਾ ਰੁਖ ਹੀ ਬਦਲ ਦਿੱਤਾ। ਆਗੂਆਂ ਨੇ ਅਰਦਾਸ ਕਰਕੇ ਪੰਜਾਬ ਦੀ ਨੌਜਵਾਨੀ ਅਤੇ ਭਵਿੱਖ ਨੂੰ ਬਚਾਉਣ ਲਈ ਵਿੱਢੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦਾ ਪ੍ਰਣ ਲਿਆ ਅਤੇ ਸਪੱਸ਼ਟ ਕੀਤਾ ਕਿ ਇਹ ਯਾਤਰਾ ਕੋਈ ਸਿਆਸੀ ਸ਼ਕਤੀ ਪ੍ਰਦਰਸ਼ਨ ਨਹੀਂ, ਬਲਕਿ ਪੰਜਾਬ ਦੀ ਹੋਂਦ, ਵਿਰਾਸਤ ਅਤੇ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਛੇੜਿਆ ਗਿਆ ਇੱਕ ਧਰਮ ਯੁੱਧ ਹੈ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੂੰ ਕਦੇ ਦੁੱਧ-ਮੱਖਣਾਂ, ਖੇਡਾਂ ਅਤੇ ਸਰਹੱਦਾਂ ਦੇ ਰਾਖਿਆਂ ਵਜੋਂ ਜਾਣਿਆ ਜਾਂਦਾ ਸੀ, ਅੱਜ ਮੌਜੂਦਾ ਸਰਕਾਰ ਦੀ ਨਾਲਾਇਕੀ ਕਾਰਨ ਉਹ ਨਸ਼ਿਆਂ ਦੇ ਦੈਂਤ ਦੀ ਗ੍ਰਿਫ਼ਤ 'ਚ ਆ ਚੁੱਕਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੀ ਕਥਿਤ ਸਰਪ੍ਰਸਤੀ ਹੇਠ ਗਲੀਆਂ-ਮੁਹੱਲਿਆਂ ਤੱਕ ਨਸ਼ੇ ਦਾ ਜਾਲ ਫੈਲ ਚੁੱਕਾ ਹੈ ਅਤੇ ਵੱਡੇ ਤਸਕਰਾਂ ਦੀ ਬਜਾਏ ਸਿਰਫ਼ ਨਸ਼ੇ ਦੇ ਆਦੀ ਨੌਜਵਾਨਾਂ 'ਤੇ ਕੇਸ ਦਰਜ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਾਸ ਤੌਰ 'ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣਾ ਅਤਿ ਦੁਖਦਾਈ ਹੈ। ਕੇਵਲ ਸਿੰਘ ਢਿੱਲੋਂ ਅਤੇ ਦੀਦਾਰ ਸਿੰਘ ਭੱਟੀ ਨੇ ਸਪਸ਼ਟ ਕੀਤਾ ਕਿ ਯਾਤਰਾ ਦਾ ਇਹ ਦੂਜਾ ਪੜਾਅ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਰ ਕਸਬੇ, ਪਿੰਡ ਅਤੇ ਮੁਹੱਲੇ ਤੱਕ ਪਹੁੰਚ ਕੇ ਪੀੜਤ ਪਰਿਵਾਰਾਂ ਦਾ ਦਰਦ ਵੰਡਾਏਗਾ। ਉਨ੍ਹਾਂ ਐਲਾਨ ਕੀਤਾ ਕਿ ਪਿੰਡਾਂ 'ਚ ਮੋਹਤਬਰਾਂ ਦੀਆਂ ਕਮੇਟੀਆਂ ਗਠਿਤ ਕਰਕੇ ਨਸ਼ਾ ਤਸਕਰਾਂ 'ਤੇ ਨਜ਼ਰ ਰੱਖੀ ਜਾਵੇਗੀ ਅਤੇ ਪੁਲਿਸ-ਤਸਕਰ ਗੱਠਜੋੜ ਦਾ ਲੋਕਾਂ ਦੀ ਕਚਹਿਰੀ 'ਚ ਪਰਦਾਫ਼ਾਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਅਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ, ਕੌਂਸਲਰਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਉਪਰੰਤ ਪਾਰਟੀ ਵੱਲੋਂ ਸਰਹਿੰਦ ਵਿਖੇ ਇੱਕ ਰੈਲੀ ਦਾ ਵੀ ਅਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਪਾਰਟੀ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!