ਜਲੰਧਰ ਦੇ ਨਹਿਰੂ ਗਾਰਡਨ ਸਥਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ‘ਮਿਸ਼ਨ ਰਫ਼ਤਾਰ’ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ਜਲੰਧਰ ਟੈਕ ਫੇਅਰ 2026-27 ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਰੋਜ਼ਾਨਾ ਦੀਆਂ ਨਾਗਰਿਕ ਤੇ ਘਰੇਲੂ ਸਮੱਸਿਆਵਾਂ ਦੇ ਹੱਲ ਲਈ ਅਤਿ ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ ਮਾਡਲ ਪ੍ਰਦਰਸ਼ਿਤ ਕੀਤੇ। ਇਸ ਮੇਲੇ ਵਿੱਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਦੀ ਸਿਆਣਪ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲ ਪੱਧਰ ’ਤੇ ਅਜਿਹਾ ਵਿਗਿਆਨਿਕ ਮਾਹੌਲ ਪੈਦਾ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਵਿੱਖ ਵਿੱਚ ਨਵੀਨਤਮ ਹੁਨਰਾਂ ਨਾਲ ਲੈਸ ਕਰੇਗਾ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਮਾਡਲਾਂ ਵਿੱਚ ਸਮਾਰਟ ਸੁਰੱਖਿਆ ਵਿਵਸਥਾਵਾਂ, ਆਟੋਮੇਟਡ ਪਾਰਕਿੰਗ ਹੱਲ ਅਤੇ ਨਗਰ ਨਿਗਮਾਂ ਵਿੱਚ ਦੂਸ਼ਿਤ ਪਾਣੀ ਦਾ ਪਤਾ ਲਗਾਉਣ ਤੇ ਇਸ ਨੂੰ ਰੋਕਣ ਵਰਗੇ ਨਵਾਚਾਰ ਸ਼ਾਮਲ ਸਨ, ਜਿਨ੍ਹਾਂ ਨੂੰ ਵੇਖ ਕੈਬਨਿਟ ਮੰਤਰੀ ਹੈਰਾਨ ਰਹਿ ਗਏ। ਉਨ੍ਹਾਂ ਕਿਹਾ ਕਿ ਏ.ਆਈ. ਨੂੰ ਸਿੱਖਣ ਵੱਲ ਧਿਆਨ ਕੇਂਦ੍ਰਿਤ ਕਰਨ ਨਾਲ ਨੌਜਵਾਨਾਂ ਨੂੰ ਨੌਕਰੀਆਂ ਦੀ ਤਲਾਸ਼ ਕਰਨ ਦੀ ਬਜਾਏ ਆਪਣਾ ਕਾਰੋਬਾਰ ਸ਼ੁਰੂ ਕਰਨ ਦਾ ਇੱਕ ਪ੍ਰਭਾਵੀ ਬਦਲ ਮੁਹੱਈਆ ਕਰਵਾਏਗਾ ਅਤੇ ਉਨ੍ਹਾਂ ਨੌਜਵਾਨਾਂ ਨੂੰ ਸਟਾਰਟਅਪ ਰਾਹੀਂ ਰੋਜ਼ਗਾਰ ਪੈਦਾ ਕਰਨ ਵਾਲੇ ਬਣਨ ਦਾ ਸੱਦਾ ਵੀ ਦਿੱਤਾ। ਆਰਟੀਫੀਸ਼ੀਅਲ ਤਕਨਾਲੌਜੀ ਦੀ ਸੰਭਾਵੀ ਦੁਰਵਰਤੋਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਤਕਨਾਲੋਜੀ ਦੇ ਸਕਰਾਤਮਕ ਅਤੇ ਨਕਾਰਾਤਮਕ ਪੱਖ ਹੁੰਦੇ ਹਨ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਉਸਾਰੂ ਤੇ ਰਚਨਾਤਮਕ ਸੋਚ ਅਪਣਾਉਂਦਿਆਂ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸਕੂਲ ਪ੍ਰਿੰਸੀਪਲ ਤੇ ਅਧਿਆਪਕਾਂ ਦੀ ਸਰਕਾਰ ਦੇ ਵਿੱਦਿਅਕ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਭਰਪੂਰ ਸ਼ਲਾਘਾ ਕੀਤੀ। ਇਸ ਮੇਲੇ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਤਕਨਾਲੋਜੀ ਦੇ ਖੇਤਰ ਵਿੱਚ ਕਿਸੇ ਤੋਂ ਪਿੱਛੇ ਨਹੀਂ ਰਹਿ ਰਹੇ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੀ ਕ੍ਰਾਂਤੀਕਾਰੀ ਤਬਦੀਲੀ ਜ਼ਮੀਨੀ ਪੱਧਰ ’ਤੇ ਰੰਗ ਲਿਆ ਰਹੀ ਹੈ।
ਸਕੂਲੀ ਬੱਚਿਆਂ ਨੇ ਦਿਖਾਇਆ ਐਸਾ ਕਮਾਲ, ਜਿਸ ਨੂੰ ਵੇਖ ਕੈਬਨਿਟ ਮੰਤਰੀ ਵੀ ਰਹਿ ਗਏ ਦੰਗ
ਜਲੰਧਰ ਦੇ ਨਹਿਰੂ ਗਾਰਡਨ ਸਥਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ‘ਮਿਸ਼ਨ ਰਫ਼ਤਾਰ’ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ਜਲੰਧਰ ਟੈਕ ਫੇਅਰ 2026-27 ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ
NRI Post Desk · 6 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





