|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਕੂਲ ਵਿੱਚ ਪੋਕਸੋ ਐਕਟ ਪ੍ਰੋਗਰਾਮ ਦੌਰਾਨ ਖੁੱਲ੍ਹਾ ਹੋਇਆ ਰਾਜ਼, ਜੋ ਹਰ ਮਾਪੇ ਨੂੰ ਜਾਣਨਾ ਚਾਹੀਦਾ ਹੈ

ਸ੍ਰੀ ਅਨੰਦਪੁਰ ਸਾਹਿਬ ਦੇ ਸੇਂਟ ਮੈਰੀ ਸਕੂਲ, ਜਿੰਦਵੜੀ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਤੇ ਜਿਨਸੀ ਸ਼ੋਸ਼ਣ ਤੋਂ ਬਚਾਅ ਸਬੰਧੀ ਪੋਕਸੋ ਐਕਟ, 201

NRI Post Desk · 20 ਦਿਨ ਪਹਿਲਾਂ · ਅੱਪਡੇਟ 22 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਕੂਲ ਵਿੱਚ ਪੋਕਸੋ ਐਕਟ ਪ੍ਰੋਗਰਾਮ ਦੌਰਾਨ ਖੁੱਲ੍ਹਾ ਹੋਇਆ ਰਾਜ਼, ਜੋ ਹਰ ਮਾਪੇ ਨੂੰ ਜਾਣਨਾ ਚਾਹੀਦਾ ਹੈ
📷 NRI Post Desk

ਸ੍ਰੀ ਅਨੰਦਪੁਰ ਸਾਹਿਬ ਦੇ ਸੇਂਟ ਮੈਰੀ ਸਕੂਲ, ਜਿੰਦਵੜੀ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਤੇ ਜਿਨਸੀ ਸ਼ੋਸ਼ਣ ਤੋਂ ਬਚਾਅ ਸਬੰਧੀ ਪੋਕਸੋ ਐਕਟ, 2012 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਰਵਾਇਆ ਗਿਆ, ਜਿਸ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ੍ਰੀ ਅਨੰਦਪੁਰ ਸਾਹਿਬ ਪ੍ਰਭਜੋਤ ਕੌਰ ਵਿਰਦੀ ਤੇ ਪੈਨਲ ਐਡਵੋਕੇਟ ਨਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸਰਲ ਤੇ ਆਸਾਨ ਭਾਸ਼ਾ ਵਿੱਚ ਦੱਸਿਆ ਕਿ ਹਰ ਬੱਚੇ ਨੂੰ ਸਨਮਾਨ, ਸੁਰੱਖਿਆ, ਸਮਾਨਤਾ ਤੇ ਸਿੱਖਿਆ ਦਾ ਅਧਿਕਾਰ ਪ੍ਰਾਪਤ ਹੈ ਅਤੇ ਪੋਕਸੋ ਐਕਟ ਅਧੀਨ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਜਿਨਸੀ ਹਮਲੇ, ਜਿਨਸੀ ਪਰੇਸ਼ਾਨੀ ਤੇ ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਤੋਂ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਬੱਚਿਆਂ ਨੂੰ ਚੰਗੇ ਤੇ ਮਾੜੇ ਸਪਰਸ਼ ਦੀ ਪਛਾਣ ਕਰਨ, ਗਲਤ ਵਿਵਹਾਰ ਨੂੰ ਸਮਝਣ, ਆਪਣੀ ਨਿੱਜੀ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੇ ਬਿਨਾਂ ਡਰ ਤੇ ਝਿਜਕ ਦੇ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀਆਂ ਨੂੰ ਦੱਸਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਲੋੜ ਪੈਣ ਤੇ ਇਸ ਸਹੂਲਤ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਅਧਿਕਾਰਾਂ, ਨਿੱਜੀ ਸੁਰੱਖਿਆ ਤੇ ਕਾਨੂੰਨੀ ਸਹਾਇਤਾ ਸਬੰਧੀ ਸਵਾਲ ਪੁੱਛੇ। ਅੰਤ ਵਿੱਚ ਇਹ ਸੰਦੇਸ਼ ਦਿੱਤਾ ਗਿਆ ਕਿ ਬੱਚਿਆਂ ਦੀ ਸੁਰੱਖਿਆ ਸਿਰਫ਼ ਕਾਨੂੰਨੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸਮਾਜ ਦੇ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦਾ ਮੁੱਖ ਉਦੇਸ਼ ਹਰ ਬੱਚੇ ਲਈ ਸੁਰੱਖਿਅਤ, ਭੈਅ-ਮੁਕਤ ਤੇ ਸੁਖਾਵਾਂ ਵਾਤਾਵਰਣ ਯਕੀਨੀ ਬਣਾਉਣਾ ਹੈ। ਇਸ ਪ੍ਰੋਗਰਾਮ ਵਿੱਚ ਪੀਐਲਬੀ ਗੁਰਪ੍ਰਸਾਦ ਤੇ ਪੀਐਲਬੀ ਗੁਰਦੇਵ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ, ਜਦਕਿ ਸਕੂਲ ਦੀ ਚੇਅਰਪਰਸਨ ਸ਼ੋਭਨਾ ਤੇ ਪ੍ਰਿੰਸੀਪਲ ਅੰਜਨਾ ਸ਼ਰਮਾ ਦੀ ਮੌਜੂਦਗੀ ਤੇ ਸਹਿਯੋਗ ਨਾਲ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਮੋਨਿਕਾ ਸ਼ਰਮਾ, ਨੀਲਮ, ਅਨੁਰਾਧਾ, ਰੀਨਾ ਕੁਮਾਰੀ ਤੇ ਸ਼ੁਭਰਾ ਸ਼ਰਮਾ ਵੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!