ਜ਼ਿਲ੍ਹਾ ਸੰਗਰੂਰ ਦੀ ਜੇਲ੍ਹ ਸੁਧਾਰ ਘਰ ਵਿੱਚ ਧੂਰੀ ਵਾਸੀ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੰਜਾਬ ਦੇ ਜੇਲ੍ਹ ਪ੍ਰਬੰਧਾਂ ਅਤੇ ਪੁਲਿਸ ਕਾਰਵਾਈਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਦੀ ਪਤਨੀ ਦੀਪਿਕਾ ਨੇ ਧਮਾਕੇਦਾਰ ਦੋਸ਼ ਲਾਇਆ ਹੈ ਕਿ ਪੁਲਿਸ ਨੇ ਉਸ ਦੇ ਪਤੀ ਵਿਸ਼ਵਦੀਪ ਸ਼ਰਮਾ ਵਾਸੀ ਧੂਰੀ ਖ਼ਿਲਾਫ਼ 27 ਅਗਸਤ ਨੂੰ ਨਸ਼ਾ ਵੇਚਣ ਦਾ ਝੂਠਾ ਮਾਮਲਾ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ। ਦੀਪਿਕਾ ਨੇ ਦੱਸਿਆ ਕਿ ਬੀਤੀ 27 ਅਗਸਤ ਨੂੰ ਉਸ ਦਾ ਪਤੀ ਸਿਵਲ ਹਸਪਤਾਲ ਧੂਰੀ ਦੇ ਓਟ ਸੈਂਟਰ ਤੋਂ ਨਸ਼ਾ ਛੁਡਾਉਣ ਵਾਲੀ ਦਵਾਈ ਲੈਣ ਲਈ ਗਿਆ ਸੀ, ਪਰ ਇਸ ਦੌਰਾਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਦਿੱਤਾ। ਜੇਲ੍ਹ ਵਿੱਚ ਉਸ ਦੀ ਤਬੀਅਤ ਕਾਫ਼ੀ ਖ਼ਰਾਬ ਹੋ ਗਈ ਸੀ, ਪਰ ਇਲਾਜ ਦੀ ਕਮੀ ਕਾਰਨ ਉਸ ਦੀ ਹਾਲਤ ਵਿਗੜਦੀ ਗਈ ਅਤੇ ਆਖ਼ਰਕਾਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਦਾ ਦੋਸ਼ ਹੈ ਕਿ ਜੇਲ੍ਹ ਵਿੱਚ ਉਸ ਦੇ ਪਤੀ ਦੀ ਤਬੀਅਤ ਵਿਗੜਨ ਦੇ ਬਾਵਜੂਦ ਉਸ ਨੂੰ ਢੁੱਕਵਾਂ ਇਲਾਜ ਨਹੀਂ ਦਿੱਤਾ ਗਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਐਤਵਾਰ ਸਵੇਰੇ ਪਰਿਵਾਰ ਨੂੰ ਉਸ ਦੇ ਪਤੀ ਦੀ ਮੌਤ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਥਾਣਾ ਸਿਟੀ-1 ਦੇ ਐਸਐਚਓ ਸੁਖਦੀਪ ਸਿੰਘ ਨੇ ਕਿਹਾ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਤਨੀ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਘਟਨਾ ਨੇ ਇਹ ਵੀ ਸਵਾਲ ਖੜ੍ਹਾ ਕੀਤਾ ਹੈ ਕਿ ਨਸ਼ਾ ਛੁਡਾਉਣ ਲਈ ਇਲਾਜ ਕਰਵਾਉਣ ਗਏ ਵਿਅਕਤੀ ਨੂੰ ਹੀ ਨਸ਼ਾ ਵੇਚਣ ਦੇ ਦੋਸ਼ ਵਿੱਚ ਜੇਲ੍ਹ ਭੇਜਣਾ ਅਤੇ ਫਿਰ ਜੇਲ੍ਹ ਵਿੱਚ ਉਸ ਦੀ ਜਾਨ ਚਲੀ ਜਾਣਾ ਕਿੰਨੀ ਵੱਡੀ ਲਾਪਰਵਾਹੀ ਦਾ ਸਬੂਤ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਤਾ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਸੰਗਰੂਰ ਜੇਲ੍ਹ ਵਿੱਚ ਨੌਜਵਾਨ ਦੀ ਮੌਤ ਪਿੱਛੇ ਪਤਨੀ ਦਾ ਧਮਾਕੇਦਾਰ ਖੁਲਾਸਾ: ਨਸ਼ੇ ਦਾ ਝੂਠਾ ਕੇਸ ਤੇ ਇਲਾਜ ਤੋਂ ਇਨਕਾਰ ਦਾ ਦੋਸ਼
ਜ਼ਿਲ੍ਹਾ ਸੰਗਰੂਰ ਦੀ ਜੇਲ੍ਹ ਸੁਧਾਰ ਘਰ ਵਿੱਚ ਧੂਰੀ ਵਾਸੀ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੰਜਾਬ ਦੇ ਜੇਲ੍ਹ ਪ੍ਰਬੰਧਾਂ ਅਤੇ ਪੁਲਿਸ ਕਾਰਵਾਈਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਦੀ ਪਤਨੀ ਦੀਪਿਕਾ ਨੇ ਧ
NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




