ਪਿੰਡ ਜੰਡੇ ਸਰਾਏ ਵਿੱਚ ਐੱਨਆਰਆਈ ਭਰਾਵਾਂ ਵੱਲੋਂ ਪੰਚਾਇਤੀ ਜ਼ਮੀਨ 'ਤੇ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਖੇਡ ਸਟੇਡੀਅਮ ਦਾ ਕੰਮ ਅਚਾਨਕ ਰੁਕਵਾਉਣ ਦਾ ਮਾਮਲਾ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆਇਆ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਸਰਦੂਲ ਸਿੰਘ ਬੂਟਾ, ਪੰਚਾਇਤ ਮੈਂਬਰਾਂ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾ ਕੇ ਪੰਚਾਇਤੀ ਜ਼ਮੀਨ ਵਿੱਚੋਂ 13 ਕਨਾਲ ਰਕਬੇ 'ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਸੀ ਪਰ ਬੀਡੀਓ ਭੋਗਪੁਰ ਵੱਲੋਂ ਕੰਮ ਰੁਕਵਾ ਦਿੱਤੇ ਜਾਣ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਅਕਾਲੀ ਆਗੂ ਸਰਪੰਚ ਸਰਦੂਲ ਸਿੰਘ, ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ, ਰਜਿੰਦਰ ਸਿੰਘ ਹਲਕਾ ਇੰਚਾਰਜ ਕਾਂਗਰਸ ਤੇ ਕੋਆਰਡੀਨੇਟਰ ਕੁਲਦੀਪ ਸਿੰਘ ਟਾਂਡੀ ਅਨੁਸਾਰ ਪੰਚਾਇਤ ਨੇ 18 ਸਤੰਬਰ 2026 ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ ਇਹ ਜਗ੍ਹਾ ਪਹਿਲਾਂ ਤੋਂ ਹੀ ਬੱਚਿਆਂ ਦੇ ਖੇਡਣ ਲਈ ਵਰਤੀ ਜਾਂਦੀ ਰਹੀ ਹੈ। ਇਸ ਜਗ੍ਹਾ ਨੂੰ ਖੇਡ ਸਟੇਡੀਅਮ ਵਜੋਂ ਵਿਕਸਤ ਕਰਨ ਲਈ 20 ਸਤੰਬਰ ਤੋਂ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਜਿਸ ਤਹਿਤ ਗਰਾਊਂਡ ਦੀ ਪੂਰੀ ਚਾਰਦੀਵਾਰੀ, ਜਿਮ ਲਈ ਕਮਰੇ ਦੀ ਉਸਾਰੀ ਤੇ ਗਰਾਊਂਡ ਦੇ ਆਲੇ-ਦੁਆਲੇ ਬੈਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਇਸ ਪ੍ਰਾਜੈਕਟ 'ਤੇ ਲਗਭਗ 14 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਬੀਡੀਪੀਓ ਭੋਗਪੁਰ ਵੱਲੋਂ ਸਟੇਡੀਅਮ ਦੀ ਉਸਾਰੀ ਦਾ ਕੰਮ ਰੁਕਵਾ ਦਿੱਤਾ ਗਿਆ ਅਤੇ ਕਰਤਾਰਪੁਰ ਪੁਲਿਸ ਵੱਲੋਂ ਉਸਾਰੀ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਜਿਨ੍ਹਾਂ ਨੂੰ ਬਾਅਦ ਵਿੱਚ ਪਿੰਡ ਵਾਸੀਆਂ ਦੇ ਦਬਾਅ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕ ਰਿਹਾ ਪਰ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ ਅਤੇ ਹਲਕੇ ਦੇ ਵਿਧਾਇਕ ਦੀ ਦਖ਼ਲਅੰਦਾਜ਼ੀ ਕਾਰਨ ਕੰਮ ਵਿੱਚ ਰੁਕਾਵਟ ਪਾਈ ਜਾ ਰਹੀ ਹੈ। ਪਿੰਡ ਦੇ ਨੌਜਵਾਨਾਂ ਤੇ ਪ੍ਰਵਾਸੀ ਭਾਰਤੀਆਂ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ। ਇਸ ਮੌਕੇ ਸਰਪੰਚ ਤੇ ਪਿੰਡ ਵਾਸੀਆਂ ਨੇ ਸਵਾਲ ਉਠਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਤੇ 'ਰੰਗਲਾ ਪੰਜਾਬ' ਬਣਾਉਣ ਦੇ ਦਾਅਵੇ ਕਰਦੀ ਹੈ ਜਦਕਿ ਦੂਜੇ ਪਾਸੇ ਜਦੋਂ ਪ੍ਰਵਾਸੀ ਭਾਰਤੀ ਆਪਣੀ ਮਿਹਨਤ ਦੀ ਕਮਾਈ ਨਾਲ ਪਿੰਡਾਂ ਵਿੱਚ ਖੇਡ ਸਹੂਲਤਾਂ ਵਿਕਸਤ ਕਰਨ ਲਈ ਅੱਗੇ ਆ ਰਹੇ ਹਨ ਤਾਂ ਅਜਿਹੇ ਕੰਮਾਂ ਵਿੱਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਟੇਡੀਅਮ ਦੀ ਉਸਾਰੀ ਰੋਕਣ ਦੇ ਕਾਰਨਾਂ ਨੂੰ ਸਪੱਸ਼ਟ ਕੀਤਾ ਜਾਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਬੱਚਿਆਂ ਤੇ ਨੌਜਵ
ਸਟੇਡੀਅਮ ਦੀ ਉਸਾਰੀ ਰੋਕਣ ਪਿੱਛੇ ਛੁਪਿਆ ਹੈ ਕੋਈ ਵੱਡਾ ਰਾਜ਼, ਪਿੰਡ ਵਾਸੀਆਂ ਨੇ ਪੁੱਛਿਆ ਸਵਾਲ
ਪਿੰਡ ਜੰਡੇ ਸਰਾਏ ਵਿੱਚ ਐੱਨਆਰਆਈ ਭਰਾਵਾਂ ਵੱਲੋਂ ਪੰਚਾਇਤੀ ਜ਼ਮੀਨ 'ਤੇ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਖੇਡ ਸਟੇਡੀਅਮ ਦਾ ਕੰਮ ਅਚਾਨਕ ਰੁਕਵਾਉਣ ਦਾ ਮਾਮਲਾ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆਇਆ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਸਰਦੂਲ ਸ
NRI Post Desk · 43 ਦਿਨ ਪਹਿਲਾਂ · ਅੱਪਡੇਟ 7 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





