ਕਪੂਰਥਲਾ ਵਿੱਚ ਵਿਸ਼ਵ ਸਟ੍ਰੋਕ ਦਿਵਸ ਮੌਕੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਵਿੱਚ ਸਿਹਤ ਵਿਭਾਗ ਦੇ ਮਾਹਿਰਾਂ ਨੇ ਇੱਕ ਅਜਿਹੀ ਗੱਲ਼ ਦਾ ਖ਼ੁਲਾਸਾ ਕੀਤਾ ਜੋ ਹਰ ਪਰਿਵਾਰ ਲਈ ਜਾਨ ਬਚਾਉਣ ਵਾਲੀ ਸਾਬਤ ਹੋ ਸਕਦੀ ਹੈ। ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ, ਖਾਣ-ਪੀਣ ਦੀਆਂ ਗ਼ਲਤ ਆਦਤਾਂ ਤੇ ਬਦਲਦੀ ਜੀਵਨਸ਼ੈਲੀ ਕਾਰਨ ਸਟ੍ਰੋਕ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਟ੍ਰੋਕ ਇੱਕ ਗੰਭੀਰ ਸਿਹਤ ਸਮੱਸਿਆ ਹੈ ਜਿਸ ਵਿੱਚ ਦਿਮਾਗ ਨੂੰ ਖ਼ੂਨ ਦੀ ਸਪਲਾਈ ਪ੍ਰਭਾਵਿਤ ਹੋ ਜਾਂਦੀ ਹੈ, ਪਰ ਅਸਲ ਚੌਂਕਾਉਣ ਵਾਲੀ ਗੱਲ ਇਹ ਹੈ ਕਿ ਜੇਕਰ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਕੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਤਾਂ ਜਾਨ ਬਚਾਉਣ ਦੇ ਨਾਲ-ਨਾਲ ਸਰੀਰਕ ਅਪੰਗਤਾ ਤੋਂ ਵੀ ਬਚਾਅ ਸੰਭਵ ਹੈ। ਡਾ. ਪਰਾਸ਼ਰ ਨੇ ਸਪੱਸ਼ਟ ਕਿਹਾ ਕਿ ਸਟ੍ਰੋਕ ਦੇ ਮਾਮਲੇ ਵਿੱਚ ਹਰ ਮਿੰਟ ਬੇਹੱਦ ਕੀਮਤੀ ਹੁੰਦਾ ਹੈ ਅਤੇ ਇਲਾਜ ਵਿੱਚ ਦੇਰੀ ਹੋਣ ਨਾਲ ਮਰੀਜ਼ ਨੂੰ ਸਰੀਰਕ ਅਪੰਗਤਾ, ਬੋਲਣ ਤੇ ਸਮਝਣ ਵਿੱਚ ਮੁਸ਼ਕਲ ਜਾਂ ਹੋਰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਨੇ ਇਸ ਖ਼ੁਲਾਸੇ ਨੂੰ ਹੋਰ ਗੰਭੀਰ ਬਣਾਉਂਦਿਆਂ ਦੱਸਿਆ ਕਿ ਸਟ੍ਰੋਕ ਦੇ ਮਰੀਜ਼ ਲਈ ਸ਼ੁਰੂਆਤੀ ਸਾਢੇ ਚਾਰ ਘੰਟੇ ਇਲਾਜ ਦੇ ਪੱਖੋਂ ਬੇਹੱਦ ਮਹੱਤਵਪੂਰਨ ਹੁੰਦੇ ਹਨ ਅਤੇ ਇਸ ਸਮੇਂ ਦੌਰਾਨ ਹਸਪਤਾਲ ਪਹੁੰਚਣ ਨਾਲ ਯੋਗ ਮਰੀਜ਼ਾਂ ਨੂੰ ਵਿਸ਼ੇਸ਼ ਇਲਾਜ ਦੇ ਕੇ ਬਿਹਤਰ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਟ੍ਰੋਕ ਦੇ ਲੱਛਣ ਸਾਹਮਣੇ ਆਉਣ ਤੇ ਘਰੇਲੂ ਨੁਸਖਿਆਂ ਜਾਂ ਝੋਲਾ-ਛਾਪ ਡਾਕਟਰਾਂ ਦੇ ਚੱਕਰ ਵਿੱਚ ਪੈਣ ਦੀ ਬਜਾਏ ਤੁਰੰਤ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਡਾ. ਰਵਜੀਤ ਸਿੰਘ ਨੇ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਸਟ੍ਰੋਕ ਦਾ ਇੱਕ ਪ੍ਰਮੁੱਖ ਕਾਰਨ ਹੈ, ਇਸ ਲਈ ਬਲੱਡ ਪ੍ਰੈਸ਼ਰ ਨੂੰ ਨਿਯਮਤ ਤੌਰ ਤੇ ਚੈੱਕ ਕਰਵਾਉਣਾ ਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਲੈਣੀ ਬਹੁਤ ਜ਼ਰੂਰੀ ਹੈ ਅਤੇ ਬਲੱਡ ਪ੍ਰੈਸ਼ਰ ਦੀ ਦਵਾਈ ਆਪਣੀ ਮਰਜ਼ੀ ਨਾਲ ਬੰਦ ਨਹੀਂ ਕਰਨੀ ਚਾਹੀਦੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ੂਗਰ ਤੇ ਕੋਲੈਸਟ੍ਰੋਲ ਨੂੰ ਕੰਟਰੋਲ ਵਿੱਚ ਰੱਖਣਾ, ਤੰਬਾਕੂਨੋਸ਼ੀ ਤੇ ਸ਼ਰਾਬ ਤੋਂ ਪਰਹੇਜ਼ ਕਰਨਾ, ਸੰਤੁਲਿਤ ਖੁਰਾਕ ਲੈਣਾ ਤੇ ਰੋਜ਼ਾਨਾ ਕਸਰਤ ਕਰਨਾ ਸਟ੍ਰੋਕ ਦੇ ਖ਼ਤਰੇ ਨੂੰ ਘਟਾਉਣ ਵਿੱਚ ਸਹਾਇਕ ਹੈ। ਸੈਮੀਨਾਰ ਵਿੱਚ ਇਹ ਵੀ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਐੱਨਸੀਡੀ ਪ੍ਰੋਗਰਾਮ ਤਹਿਤ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਤੇ ਸਟ੍ਰੋਕ ਸਮੇਤ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਜ਼ਿਲ੍ਹਾ ਸਿਵਲ ਹਸਪਤਾਲ ਦੇ ਕਮਰਾ ਨੰਬਰ 52 ਵਿੱਚ ਕੀਤੀ ਜਾਂਦੀ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਯੋਗ ਮਰੀਜ਼ਾਂ ਨੂੰ ਮੁਫ਼ਤ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰ ਕੌਰ, ਡੀਪੀਐੱਮ ਵਿਨੇ ਮੱਲ੍ਹਣ, ਐੱਮ ਐਂਡ ਈਓ ਰਾਮ ਸਿੰਘ, ਸਟਾਫ਼ ਨਰਸ ਐੱਨਸੀਡੀ ਗੁਰਪ੍ਰੀਤ ਕੌਰ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼
ਸਟ੍ਰੋਕ ਦੇ ਮਰੀਜ਼ ਲਈ ਸਿਰਫ਼ ਸਾਢੇ ਚਾਰ ਘੰਟੇ, ਪਰ ਪੰਜਾਬ ਦੇ ਲੋਕ ਅਜੇ ਵੀ ਕਰ ਰਹੇ ਹਨ ਇਹ ਖ਼ਤਰਨਾਕ ਗਲਤੀ
ਕਪੂਰਥਲਾ ਵਿੱਚ ਵਿਸ਼ਵ ਸਟ੍ਰੋਕ ਦਿਵਸ ਮੌਕੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਵਿੱਚ ਸਿਹਤ ਵਿਭਾਗ ਦੇ ਮਾਹਿਰਾਂ ਨੇ ਇੱਕ ਅਜਿਹੀ ਗੱਲ਼ ਦਾ ਖ਼ੁਲਾਸਾ ਕੀਤਾ ਜੋ ਹਰ ਪਰਿਵਾਰ ਲਈ ਜਾਨ ਬਚਾਉਣ ਵਾਲੀ ਸਾਬਤ ਹੋ ਸਕਦੀ ਹੈ। ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ
NRI Post Desk · 25 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




