|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ੁਤਰਾਣਾ ਦੀ ਸਿਆਸੀ ਧਰਤੀ ਹਿੱਲੀ, ਘਰ-ਘਰ ਜਾ ਕੇ ਖੋਲ੍ਹੇ ਜਾ ਰਹੇ ਹਨ ਰਾਜ਼-ਕਿਸ ਨੇ ਵੇਖੀ ਹੈ ਇਹ ਚਾਲ?

ਪਾਤੜਾਂ ਵਿੱਚ ਇੱਕ ਅਜਿਹਾ ਸਿਆਸੀ ਭੂਚਾਲ ਆਉਣ ਵਾਲਾ ਹੈ ਜਿਸਦੀ ਗੂੰਜ ਸਿਰਫ਼ ਹਲਕਾ ਸ਼ੁਤਰਾਣਾ ਤੱਕ ਸੀਮਤ ਨਹੀਂ ਰਹੇਗੀ, ਸਗੋਂ ਪੂਰੇ ਸੂਬੇ ਦੀ ਸਿਆਸਤ ਦਾ ਰੁਖ਼ ਬਦਲ ਸਕਦੀ ਹੈ। ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਅਤੇ ਆਮ ਆਦਮੀ ਪਾਰਟ

NRI Post Desk · 63 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ੁਤਰਾਣਾ ਦੀ ਸਿਆਸੀ ਧਰਤੀ ਹਿੱਲੀ, ਘਰ-ਘਰ ਜਾ ਕੇ ਖੋਲ੍ਹੇ ਜਾ ਰਹੇ ਹਨ ਰਾਜ਼-ਕਿਸ ਨੇ ਵੇਖੀ ਹੈ ਇਹ ਚਾਲ?
📷 NRI Post Desk

ਪਾਤੜਾਂ ਵਿੱਚ ਇੱਕ ਅਜਿਹਾ ਸਿਆਸੀ ਭੂਚਾਲ ਆਉਣ ਵਾਲਾ ਹੈ ਜਿਸਦੀ ਗੂੰਜ ਸਿਰਫ਼ ਹਲਕਾ ਸ਼ੁਤਰਾਣਾ ਤੱਕ ਸੀਮਤ ਨਹੀਂ ਰਹੇਗੀ, ਸਗੋਂ ਪੂਰੇ ਸੂਬੇ ਦੀ ਸਿਆਸਤ ਦਾ ਰੁਖ਼ ਬਦਲ ਸਕਦੀ ਹੈ। ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਵਨਿੰਦਰ ਕੌਰ ਲੁੰਬਾ ਦੇ ਪਤੀ ਅਤੇ ਸੇਵਾ ਮੁਕਤ ਟਰਾਂਸਪੋਰਟ ਅਧਿਕਾਰੀ ਕਰਨ ਸਿੰਘ ਡੀਟੀਓ ਨੇ ਉਸ ਸਮੇਂ ਸਿਆਸੀ ਗਤੀਵਿਧੀਆਂ ਨੂੰ ਨਵਾਂ ਰੰਗ ਦੇ ਦਿੱਤਾ ਜਦੋਂ ਉਨ੍ਹਾਂ ਨੇ ਆਪ ਵੱਲੋਂ ਸੂਬਾ ਪੱਧਰ ਉੱਤੇ ਘਰ-ਘਰ ਜਾ ਕੇ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਪ੍ਰਚਾਰ ਮੁਹਿੰਮ ਸ਼ਹਿਰ ਦੇ ਵਾਰਡ ਨੰਬਰ ਇੱਕ ਤੋਂ ਡੋਰ ਟੂ ਡੋਰ ਪਾਰਟੀ ਦੇ ਪ੍ਰਚਾਰ ਵਜੋਂ ਸ਼ੁਰੂ ਹੋਈ, ਜਿਸ ਨਾਲ ਇਹ ਸਵਾਲ ਖੜ੍ਹਾ ਹੋ ਗਿਆ ਹੈ ਕਿ ਕੀ ਆਉਣ ਵਾਲੇ ਸਮੇਂ ਵਿੱਚ ਸ਼ੁਤਰਾਣਾ ਦੀ ਸਿਆਸੀ ਤਸਵੀਰ ਬਦਲਣ ਜਾ ਰਹੀ ਹੈ। ਇਸ ਦੌਰਾਨ ਇਕੱਠੇ ਹੋਏ ਆਪ ਵਰਕਰਾਂ ਨੂੰ ਸੰਬੋਧਨ ਕਰਦਿਆਂ ਡੀਟੀਓ ਕਰਨ ਸਿੰਘ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਥੇ ਪੰਜਾਬ ਨੂੰ ਤਰੱਕੀਆਂ ਦੀ ਬੁਲੰਦੀਆਂ ਤੇ ਪਹੁੰਚਾਇਆ ਹੈ ਉੱਥੇ ਹੀ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ਤੇ ਚਮਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਕੀਤੇ ਗਏ ਵਿਕਾਸ ਕੰਮਾਂ ਅਤੇ ਰੰਗਲਾ ਪੰਜਾਬ ਸਿਰਜਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਬਣਾਈਆਂ ਗਈਆਂ ਨੀਤੀਆਂ ਨੂੰ ਹਲਕਾ ਸ਼ੁਤਰਾਣਾ ਦੇ ਹਰ ਘਰ ਘਰ ਵਿੱਚ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਹਿੱਤਾਂ ਲਈ ਕੀਤੇ ਗਏ ਕੰਮਾਂ ਦੀ ਬਦੌਲਤ ਆਪ ਸਰਕਾਰ ਰਾਜ ਦੇ ਲੋਕਾਂ ਵਿਚ ਹਰਮਨ ਪਿਆਰੀ ਹੈ ਅਤੇ ਲੋਕ ਮੁੜ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੂਬੇ ਦੀ ਅਗਵਾਈ ਸੌਂਪਣ ਦਾ ਮਨ ਬਣਾ ਚੁੱਕੇ ਹਨ। ਹਲਕਾ ਸ਼ੁਤਰਾਣਾ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਆਪ ਦੇ ਵਲੰਟੀਅਰ ਦਿਨ ਰਾਤ ਇੱਕ ਕਰ ਰਹੇ ਹਨ। ਇਸ ਮੌਕੇ ਵਾਰਡ ਦੇ ਕੌਂਸਲਰ ਕੁਲਦੀਪ ਸਿੰਘ ਥਿੰਦ, ਸਾਬਕਾ ਕੌਂਸਲਰ ਕੁਲਦੀਪ ਸਿੰਘ, ਰਾਮ ਪ੍ਰਕਾਸ਼ ਭੋਲਾ, ਬਲਦੇਵ ਸਿੰਘ, ਨਿਰਭੈ ਸਿੰਘ, ਨਿਰਵੈਰ ਸਿੰਘ, ਫਤਿਹ ਸਿੰਘ, ਕੁਲਦੀਪ ਸਿੰਘ, ਖੁਸ਼ਦੀਪ ਸਿੰਘ, ਪਰਮਜੀਤ ਸਿੰਘ, ਸੁਨੀਲ ਜਿੰਦਲ ਗੁਰਮੀਤ ਅਰੋੜਾ, ਸ਼ਹਿਰੀ ਪ੍ਰਧਾਨ ਮਦਨ ਲਾਲ ਗੋਇਲ, ਫਕੀਰ ਚੰਦ ਅਤੇ ਤਰਸੇਮ ਰਾਠੀ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!