|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ੁਤਰਾਣਾ ਦੀ ਸਿਆਸੀ ਹਵਾ ਬਦਲ ਗਈ, ਕਾਂਗਰਸ ਵਿਚ ਹੋਈ ਸ਼ਾਮਲ ਇਹ ਵੱਡੀ ਭੀੜ ਕਿਸ ਦਾ ਇਸ਼ਾਰਾ ਦੇ ਰਹੀ ਹੈ?

ਪਾਤੜਾਂ ਦੇ ਇਲਾਕੇ ਵਿਚ ਸਿਆਸੀ ਗਤੀਵਿਧੀਆਂ ਨੇ ਉਸ ਸਮੇਂ ਜ਼ੋਰ ਫੜ ਲਿਆ ਜਦੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਅਮਰਜੀਤ ਸਿੰਘ ਘੱਗਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ

NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ੁਤਰਾਣਾ ਦੀ ਸਿਆਸੀ ਹਵਾ ਬਦਲ ਗਈ, ਕਾਂਗਰਸ ਵਿਚ ਹੋਈ ਸ਼ਾਮਲ ਇਹ ਵੱਡੀ ਭੀੜ ਕਿਸ ਦਾ ਇਸ਼ਾਰਾ ਦੇ ਰਹੀ ਹੈ?
📷 NRI Post Desk

ਪਾਤੜਾਂ ਦੇ ਇਲਾਕੇ ਵਿਚ ਸਿਆਸੀ ਗਤੀਵਿਧੀਆਂ ਨੇ ਉਸ ਸਮੇਂ ਜ਼ੋਰ ਫੜ ਲਿਆ ਜਦੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਅਮਰਜੀਤ ਸਿੰਘ ਘੱਗਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਬਹੁਤ ਸਾਰੇ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਹ ਸਿਆਸੀ ਘਟਨਾਕ੍ਰਮ ਪੰਜਾਬ ਦੀ ਆਉਣ ਵਾਲੀ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਨਾਲ ਹਲਕੇ ਦਾ ਸਿਆਸੀ ਸਮੀਕਰਨ ਬਦਲ ਸਕਦਾ ਹੈ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਸਵਾਗਤ ਕੀਤਾ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਲੀਮੈਂਟ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਕਿ ਦੇਸ਼ ਭਰ ਵਿਚ ਹਵਾ ਚੱਲ ਰਹੀ ਹੈ ਅਤੇ ਪਿਛਲੇ 14 ਸਾਲ ਤੋਂ ਦੇਸ਼ ਦੇ ਵਿਕਾਸ ਨੂੰ ਪੁੱਠਾ ਗੇੜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਮਾਹੌਲ ਪਿਆਰ ਆਪਸੀ ਭਾਈਚਾਰੇ ਤੋਂ ਬਦਲ ਕੇ ਨਫਰਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਮੰਦਿਰ, ਮਸਜਿਦ ਦੀ ਲੜਾਈ ਪਵਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਨੂੰ ਕੁਝ ਪੂੰਜੀਪਤੀ ਟੱਬਰਾਂ ਕੋਲ ਵੇਚਿਆ ਜਾ ਰਿਹਾ ਹੈ, ਜਦਕਿ ਬਾਕੀ ਸਾਰਾ ਦੇਸ਼ ਗਰੀਬੀ, ਗੁਰਬਤ, ਮਹਿੰਗਾਈ, ਜਲਾਲਤ ਤੇ ਅਨਪੜਤਾ ਦੀ ਬਿਮਾਰੀ ਵਾਲੀ ਭੱਠੀ ਵਿੱਚ ਝੁਲਸ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਜ਼ਾਦੀ ਦਵਾਈ, ਉਸਦੇ ਨਾਲ ਹੀ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਪਿੰਡ ਪਿੰਡ ਸਕੂਲ ਖੋਲੇ ਕਾਲਜ ਖੋਲੇ ਯੂਨੀਵਰਸਿਟੀਆਂ ਖੋਲ੍ਹੀਆਂ ਅਤੇ ਪੁਲਾੜ ਸੰਸਥਾਵਾਂ ਇਸਰੋ ਵਰਗੀਆਂ ਸੰਸਥਾਵਾਂ ਬਣਾਈਆਂ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 11 ਸਾਲਾਂ ਵਿਚ 41 ਵੱਡੇ ਅਦਾਰੇ ਕੀਤੇ ਪਰ ਨਰਿੰਦਰ ਮੋਦੀ ਇਨਾਂ ਪਬਲਿਕ ਅਦਾਰਿਆਂ ਨੂੰ ਵੇਚਣ ਦੇ ਰਾਹ ’ਤੇ ਤੁਰਿਆ ਹੋਇਆ ਹੈ। ਉਨ੍ਹਾਂ ਇਹ ਵੀ ਆਰੋਪ ਲਾਇਆ ਕਿ ਕੁਦਰਤੀ ਸਰੋਤਾਂ ਨੂੰ ਅੰਡਾਨੀਆਂ, ਅੰਬਾਨੀਆਂ ਨੂੰ ਲੁੱਟਣ ਦੀ ਖੁੱਲ ਦਿੱਤੀ ਜਾ ਰਹੀ ਹੈ ਅਤੇ ਪਿਛਲੇ 12 ਸਾਲਾਂ ਵਿੱਚ 63 ਵੱਡੇ ਪੇਪਰ ਲੀਕ ਹੋਣ ਕਾਰਨ ਲੱਖਾਂ ਨੌਜਵਾਨਾਂ ਦਾ ਭਵਿੱਖ ਤਬਾਹ ਹੋ ਗਿਆ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਪੰਜਾਬ ਦੀ ਸੱਤਾ ਦੀ ਚਾਬੀ ਸੌਂਪਣ ਦਾ ਮਨ ਬਣਾਈ ਬੈਠੇ ਹਨ ਅਤੇ ਅਜਿਹਾ ਕਰਕੇ ਪੰਜਾਬ ਮੂੜ ਤੋਂ ਦੇਸ਼ ਵਿਚ ਭਾਜਪਾ ਤੋਂ ਰਾਜਨੀਤਿਕ ਆਜ਼ਾਦੀ ਦਾ ਮੁੱਢ ਬੰਨ੍ਹਣਗੇ। ਇਸ ਮੌਕੇ ਪਲਵਿੰਦਰ ਕੌਰ ਹਰਿਆਊ, ਡਾਕਟਰ ਮਲਕੀਤ ਸਿੰਘ, ਗੁਰਪਿਆਰ ਸਿੰਘ ਦਿਓਗੜ ਅਤੇ ਦਿਲਬਰ ਖਾਨ ਆਦਿ ਹਾਜ਼ਰ ਸਨ। ਇਸ ਤਰ੍ਹਾਂ ਇਹ ਸਿਆਸੀ ਵਾਪਸੀ ਅਤੇ ਵਰਕਰਾਂ ਦਾ ਕਾਂਗਰਸ ਵੱਲ ਰੁਖ਼ ਕਰਨਾ ਹਲਕਾ ਸ਼ੁਤਰਾਣਾ ਵਿਚ ਮੁਕਾਬਲੇ ਨੂੰ ਦਿਲਚਸਪ ਬਣਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!