ਸਾਦਿਕ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਅਜਿਹਾ ਖੁਲਾਸਾ ਹੋਇਆ ਹੈ ਜੋ ਹਰ ਪਰਿਵਾਰ ਲਈ ਚੇਤਾਵਨੀ ਬਣ ਸਕਦਾ ਹੈ। ਦਰਅਸਲ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ, ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਸਾਦਿਕ ਵਿਖੇ ਕੌਮੀ ਸੰਤੁਲਿਤ ਖੁਰਾਕ ਹਫਤੇ ਬਾਰੇ ਜਾਗਰੂਕ ਕੀਤਾ ਗਿਆ, ਜਿਸ ਵਿੱਚ ਇਹ ਸਪਸ਼ਟ ਕੀਤਾ ਗਿਆ ਕਿ ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਬਣਾ ਸਕਦੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਪ੍ਰੀਤੀ ਗੋਇਲ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਵਿੱਚ ਇੱਕ ਵਿਸ਼ੇਸ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇਸ ਹਫ਼ਤੇ ਬਾਰੇ ਜਾਣਕਾਰੀ ਹਾਸਲ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੇ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਆਦਮੀ ਨੂੰ ਰੋਜਾਨਾ ਲੋੜੀਦੀਂ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ ਜਿਵੇਂ ਕਿ ਹਰੀਆਂ ਸਬਜ਼ੀਆਂ, ਸਲਾਦ, ਦੁੱਧ, ਮੌਸਮੀ ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਆਪਣੇ ਪੇਟ ਵਿੱਚ ਪਲ ਰਹੇ ਬੱਚੇ ਦੀ ਖੁਰਾਕ ਦਾ ਧਿਆਨ ਰੱਖ ਕੇ ਸਾਫ਼ ਸੁਥਰਾ ਅਤੇ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਕਿਸੇ ਮਾਹਿਰ ਡਾਕਟਰ ਤੋਂ ਘੱਟੋ ਘੱਟ 4 ਵਾਰ ਚੈਕਅੱਪ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਿਹਤਮੰਦ ਬੱਚਾ ਪੈਦਾ ਹੋਵੇ ਅਤੇ ਜੱਚਾ ਦੀ ਸਿਹਤ ਵੀ ਠੀਕ ਰਹੇ। ਨਵ ਜਨਮੇ ਬੱਚੇ ਲਈ ਮਾਂ ਦਾ ਦੁੱਧ ਇੱਕ ਸੰਪੂਰਨ ਪੌਸ਼ਟਿਕ ਆਹਾਰ ਹੈ ਇਸ ਲਈ ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਛੇ ਮਹੀਨੇ ਤੋਂ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਬਾਹਰਲੀ ਖੁਰਾਕ ਵੀ ਦੇਣੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਮਾਂ ਦਾ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਲੇ ਹੋਏ, ਫਾਸਟ ਫੂਡ, ਜ਼ਿਆਦਾ ਨਮਕ, ਜ਼ਿਆਦਾ ਚੀਨੀ, ਸ਼ਰਾਬ ਅਤੇ ਸਿਗਰਟ ਤੋਂ ਪ੍ਰਹੇਜ਼ ਕੀਤਾ ਜਾਵੇ। ਇਸ ਮੌਕੇ ਤੇ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਰੋਲ ਪਲੇਅ ਰਾਹੀਂ ਅਧਿਆਪਕ ਮੈਡਮ ਮਨਦੀਪ ਕੌਰ ਨਰਸਿੰਗ ਟਿਊਟਰ ਦੇ ਯੋਗਦਾਨ ਰਾਹੀਂ ਸੰਦੇਸ਼ ਦਿੰਦਿਆਂ ਕਿਹਾ ਗਿਆ ਕਿ ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸ
ਸਾਦਿਕ ਦੇ ਸਰਕਾਰੀ ਹਸਪਤਾਲ ਵਿੱਚ ਖੁਲਾਸਾ: ਸਿਹਤ ਵਿਭਾਗ ਨੇ ਦੱਸਿਆ, ਕਿਹੜੀ ਚੀਜ਼ ਬਣ ਸਕਦੀ ਹੈ ਤੁਹਾਡੀ ਸਿਹਤ ਲਈ ਸਭ ਤੋਂ ਵੱਡਾ ਖ਼ਤਰਾ
ਸਾਦਿਕ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਅਜਿਹਾ ਖੁਲਾਸਾ ਹੋਇਆ ਹੈ ਜੋ ਹਰ ਪਰਿਵਾਰ ਲਈ ਚੇਤਾਵਨੀ ਬਣ ਸਕਦਾ ਹੈ। ਦਰਅਸਲ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ, ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰ
NRI Post Desk · 69 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




