ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਂਕੜੇ ਮੁਲਾਜ਼ਮਾਂ ਲਈ ਇਹ ਖ਼ਬਰ ਕਿਸੇ ਵੱਡੇ ਤੋਹਫ਼ੇ ਤੋਂ ਘੱਟ ਨਹੀਂ ਹੈ। ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਬੋਰਡ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦੇਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਫ਼ੈਸਲਾ ਉਸ ਲੰਮੀ ਕਾਨੂੰਨੀ ਲੜਾਈ ਦਾ ਸਿੱਟਾ ਹੈ, ਜਿਸ ਵਿੱਚ ਬੋਰਡ ਮੈਨੇਜਮੈਂਟ ਖ਼ੁਦ ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਮਾਰ ਰਿਹਾ ਸੀ ਅਤੇ ਪਹਿਲਾਂ ਹਾਈ ਕੋਰਟ ਅਤੇ ਮਗਰੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੁਲਾਜ਼ਮਾਂ ਨੂੰ ਬਣਦਾ ਲਾਭ ਦੇਣ ਤੋਂ ਆਨਾਕਾਨੀ ਕਰ ਰਿਹਾ ਸੀ, ਪਰ ਦੋਵੇਂ ਅਦਾਲਤਾਂ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਫ਼ੈਸਲੇ ਦਿੱਤੇ। ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਤਰਮਾਲਾ ਨੇ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਬੋਰਡ ਮੁਲਾਜ਼ਮਾਂ ਦੀ ਵੱਡੀ ਜਿੱਤ ਦੱਸਿਆ ਹੈ ਅਤੇ ਕਿਹਾ ਕਿ ਫ਼ੈਸਲਾ ਲਾਗੂ ਕਰਵਾਉਣ ਅਤੇ ਪੀੜਤ ਮੁਲਾਜ਼ਮਾਂ ਨੂੰ ਇਨਸਾਫ਼ ਦਿਵਾਉਣ ਲਈ ਯੋਗ ਪੈਰਵਾਈ ਕੀਤੀ ਜਾਵੇਗੀ। ਸਤਨਾਮ ਸਿੰਘ ਸੱਤਾ ਤੇ ਹੋਰਨਾਂ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਬੋਰਡ ਦੇ ਸੈਂਕੜੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਦੀ ਜੜ੍ਹ 1993 ਵਿੱਚ ਜਾਂਦੀ ਹੈ, ਜਦੋਂ ਤਤਕਾਲੀ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਾਫ਼ੀ ਨੌਜਵਾਨਾਂ ਨੂੰ ਐੱਡਹਾਕ ਅਤੇ ਡੇਲੀਵੇਜ਼ ਸਕੀਮ ਤਹਿਤ ਨੌਕਰੀ 'ਤੇ ਰੱਖਿਆ ਗਿਆ ਸੀ ਅਤੇ ਇਨ੍ਹਾਂ ਨੇ ਬਿਨਾਂ ਬਰੇਕ ਤੋਂ ਲੰਬਾ ਸਮਾਂ ਬੋਰਡ ਵਿੱਚ ਨੌਕਰੀ ਕੀਤੀ; ਮਗਰੋਂ 1996 ਵਿੱਚ ਵੀ ਇਸੇ ਵਿਧੀ ਰਾਹੀਂ ਹੋਰ ਕਰਮਚਾਰੀ ਰੱਖੇ ਗਏ। 23 ਜਨਵਰੀ 2001 ਵਿੱਚ ਬਾਦਲ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਇੱਕ ਨੀਤੀ ਬਣਾਈ ਗਈ, ਜਿਸ ਤਹਿਤ ਤਿੰਨ ਸਾਲ ਤੋਂ ਰੈਗੂਲਰ ਨੌਕਰੀ ਕਰ ਰਹੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਲਿਆ ਗਿਆ, ਲੇਕਿਨ ਬੋਰਡ ਮੈਨੇਜਮੈਂਟ ਨੇ ਸਬੰਧਤ ਕਰਮਚਾਰੀਆਂ ਨੂੰ ਪੱਕਾ ਨਾ ਕਰਕੇ ਇਨ੍ਹਾਂ ਅਸਾਮੀਆਂ 'ਤੇ ਨਵੀਂ ਭਰਤੀ ਕਰ ਦਿੱਤੀ, ਜਿਸ ਦਾ ਵੱਡੇ ਪੱਧਰ 'ਤੇ ਵਿਰੋਧ ਹੋਇਆ ਅਤੇ ਬੇਨਿਯਮੀਆਂ ਦੇ ਗੰਭੀਰ ਦੋਸ਼ ਵੀ ਲੱਗੇ। ਮਾਮਲੇ ਦੀ ਤਹਿ ਤੱਕ ਜਾਣ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਨੇ ਆਪਣੀ ਜਾਂਚ ਰਿਪੋਰਟ ਵਿੱਚ ਸਪੱਸ਼ਟ ਆਖਿਆ ਕਿ ਉਕਤ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਪੱਕਾ ਕਰਨਾ ਬਣਦਾ ਹੈ; ਇੰਜ ਉੱਚ ਅਦਾਲਤ ਨੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦੇ ਹੋਏ ਬੋਰਡ ਨੂੰ 2001 ਦੇ ਨੋਟੀਫ਼ਿਕੇਸ਼ਨ ਨੂੰ ਮੁੜ ਵਿਚਾਰਨ ਦੇ ਆਦੇਸ਼ ਜਾਰੀ ਕੀਤੇ। ਇਸ ਮਗਰੋਂ 13 ਜੁਲਾਈ 2004 ਨੂੰ ਬੋਰਡ ਨੇ ਇਨ੍ਹਾਂ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਨਿਰਣਾ ਲਿਆ ਅਤੇ 18 ਜੁਲਾਈ 2004 ਨੂੰ ਸੀਨੀਆਰਤਾ ਸੂਚੀ ਜਾਰੀ ਕੀਤੀ ਗਈ, ਜਦਕਿ 6 ਅਗਸਤ 2004 ਨੂੰ ਰੈਗੂਲਰ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮਗਰੋਂ ਵਿੱਤ ਵਿਭਾਗ ਵੱਲੋਂ 12 ਦਸੰਬਰ 2006 ਨੂੰ ਨਵੀਂ ਪੈਨਸ਼ਨ ਸਕੀਮ ਲਾਗੂ ਕਰਨ ਦਾ ਸਰਕੂਲਰ ਜਾਰੀ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੀੜਤ ਕਰਮਚਾਰੀਆਂ ਨੇ ਬੋਰਡ ਮੁਖੀ ਨੂੰ ਅਰਜ਼ੀ ਦੇ ਕੇ ਇਨਸਾਫ
ਸੁਪਰੀਮ ਕੋਰਟ ਦਾ ਉਹ ਫ਼ੈਸਲਾ, ਜਿਸ ਨੇ ਬੋਰਡ ਦੇ ਸੈਂਕੜੇ ਮੁਲਾਜ਼ਮਾਂ ਦੀ ਜ਼ਿੰਦਗੀ ਹੀ ਬਦਲ ਦਿੱਤੀ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਂਕੜੇ ਮੁਲਾਜ਼ਮਾਂ ਲਈ ਇਹ ਖ਼ਬਰ ਕਿਸੇ ਵੱਡੇ ਤੋਹਫ਼ੇ ਤੋਂ ਘੱਟ ਨਹੀਂ ਹੈ। ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਬੋਰਡ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ
NRI Post Desk · 69 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।



