ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿੱਚ ਫੜਾਂ ਤੇ ਬੋਰਡ ਲਗਾ ਕੇ ਨਾਜਾਇਜ਼ ਕਬਜ਼ੇ ਕਰਨ ਵਾਲਾ ਮਾਮਲਾ ਹੁਣ ਇੱਕ ਵੱਡੇ ਰਾਜਨੀਤਿਕ ਤਕਰਾਰ ਦਾ ਰੂਪ ਧਾਰਨ ਕਰ ਗਿਆ ਹੈ, ਜਦੋਂ ਮਾਰਕਿਟ ਕਮੇਟੀ ਦੇ ਚੇਅਰਮੈਨ ਵੱਲੋਂ ਕਬਜ਼ਾਧਾਰੀਆਂ ਨੂੰ ਸੋਮਵਾਰ ਤੱਕ ਰਾਹਤ ਦੇਣ ਦਾ ਫੈਸਲਾ ਸਾਹਮਣੇ ਆਇਆ। ਇਹ ਘਟਨਾਕ੍ਰਮ ਦਰਸਾਉਂਦਾ ਹੈ ਕਿ ਸਬਜ਼ੀ ਮੰਡੀ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਰਾਜਨੀਤੀ ਪੂਰੀ ਤਰ੍ਹਾਂ ਭਾਰੂ ਹੋ ਚੁੱਕੀ ਹੈ। ਇਹ ਚਰਚਾ ਉਸ ਵੇਲੇ ਜ਼ੋਰਾਂ ’ਤੇ ਆਈ ਜਦੋਂ ਦੋ ਧਿਰਾਂ ਵੱਲੋਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਐਸੋਸੀਏਸ਼ਨ ਵੱਲੋਂ ਵਿਵਾਦ ਸੁਲਝਾਉਣ ਲਈ ਕੀਤੀ ਗਈ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ। ਦੱਸਣਯੋਗ ਹੈ ਕਿ ਪਿਛਲੇ ਕੁਝ ਸਮਾਂ ਪਹਿਲਾਂ ਹੀ ਨਵੀਂ ਸਬਜ਼ੀ ਮੰਡੀ ਮਕਸੂਦਾਂ ਦੀ ਆੜ੍ਹਤੀ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਲਡੀ ਖਾਲਸਾ ਵੱਲੋਂ ਸਾਫ਼ ਐਲਾਨ ਕੀਤਾ ਗਿਆ ਸੀ ਕਿ ਸਬਜ਼ੀ ਮੰਡੀ ਦਾ ਹਰ ਇੱਕ ਮਾਮਲਾ ਕੇਵਲ ਨਵੀਂ ਸਬਜ਼ੀ ਮੰਡੀ ਦੀ ਆੜ੍ਹਤੀ ਐਸੋਸੀਏਸ਼ਨ ਹੀ ਸੁਲਝਾਏਗੀ। ਇਸੇ ਤਹਿਤ ਉਨ੍ਹਾਂ ਵੱਲੋਂ ਬੀਤੇ ਦਿਨੀਂ ਨਵੀਂ ਸਬਜ਼ੀ ਮੰਡੀ ਵਿੱਚ ਨਵੇਂ ਬਣੇ ਫੜਾ ਉੱਪਰ ਫਰੂਟ ਮੰਡੀ ਦੇ ਆੜ੍ਹਤੀਆਂ ਵੱਲੋਂ ਕਬਜ਼ਾ ਕਰਨ ਦੇ ਮਾਮਲੇ ਨੂੰ ਲੈ ਕੇ ਬੀਤੀ ਦੇਰ ਰਾਤ ਹੋਏ ਤਕਰਾਰ ਨੂੰ ਸੁਲਝਾਉਣ ਲਈ ਆੜ੍ਹਤੀਆਂ ਨੂੰ ਇਕੱਠਿਆਂ ਕੀਤਾ ਗਿਆ ਸੀ। ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਵੱਲੋਂ ਸੋਮਵਾਰ ਨੂੰ ਕਬਜ਼ਾਧਾਰੀਆਂ ਦੇ ਲਾਇਸੈਂਸ ਦੀ ਜਾਂਚ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਕਰਨ ਲਈ ਫੁਰਮਾਨ ਜਾਰੀ ਕੀਤਾ ਗਿਆ। ਸਬਜ਼ੀ ਮੰਡੀ ਦੇ ਕੁਝ ਆੜ੍ਹਤੀਆਂ ਦਾ ਕਹਿਣਾ ਹੈ ਕਿ ਸਬਜ਼ੀ ਮੰਡੀ ਵਿੱਚ ਧੱਕੇਸ਼ਾਹੀ ਨਾਲ ਕਬਜ਼ੇ ਹੋ ਰਹੇ ਹਨ ਅਤੇ ਫੜਾਂ ’ਤੇ ਵੀ ਉਨ੍ਹਾਂ ਵੱਲੋਂ ਕਬਜ਼ੇ ਕਰਕੇ ਆਪਣੇ ਬੋਰਡ ਲਗਾ ਲਏ ਗਏ ਹਨ, ਜਿਨ੍ਹਾਂ ਕੋਲ ਮੰਡੀ ਦਾ ਕੋਈ ਅਧਿਕਾਰਤ ਲਾਇਸੈਂਸ ਵੀ ਨਹੀਂ ਹੈ। ਇਸ ਸਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਦਲਬੀਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵੱਲੋਂ ਫੜਾਂ ’ਤੇ ਬੋਰਡ ਲਗਾਏ ਗਏ ਹਨ, ਉਨ੍ਹਾਂ ਦੀ ਫੀਸ ਅਤੇ ਅਧਿਕਾਰਤ ਲਾਇਸੈਂਸ ਦੀ ਜਾਂਚ ਸੋਮਵਾਰ ਨੂੰ ਕੀਤੀ ਜਾਵੇਗੀ। ਇਸ ਪੂਰੇ ਮਾਮਲੇ ਨੇ ਇਹ ਸਵਾਲ ਵੀ ਖੜ੍ਹੇ ਕੀਤੇ ਹਨ ਕਿ ਕੀ ਮੰਡੀ ਵਿੱਚ ਕਬਜ਼ਿਆਂ ਨੂੰ ਸਿਆਸੀ ਸਰਪ੍ਰਸਤੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਆੜ੍ਹਤੀ ਐਸੋਸੀਏਸ਼ਨ ਦੇ ਅੰਦਰ ਵੀ ਫੁੱਟ ਪੈਦਾ ਹੋ ਗਈ ਹੈ। ਸੋਮਵਾਰ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਕਬਜ਼ਿਆਂ ਦੇ ਮਾਮਲੇ ਵਿੱਚ ਕਿਸ ਦਾ ਪੱਲਾ ਭਾਰੀ ਪੈਂਦਾ ਹੈ ਅਤੇ ਕੀ ਰਾਜਨੀਤਿਕ ਰਾਹਤ ਦੇਣ ਦੇ ਚਰਚੇ ਸੱਚ ਸਾਬਤ ਹੁੰਦੇ ਹਨ ਜਾਂ ਨਹੀਂ।
ਸਬਜ਼ੀ ਮੰਡੀ ਵਿੱਚ ਕਬਜ਼ਿਆਂ ਦਾ ਰਾਜਨੀਤਿਕ ਖੇਲ, ਚੇਅਰਮੈਨ ਦੇ ਹੁਕਮ ਨੇ ਖੋਲ੍ਹੇ ਰਾਜ਼ਾਂ ਦੇ ਦਰਵਾਜ਼ੇ
ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿੱਚ ਫੜਾਂ ਤੇ ਬੋਰਡ ਲਗਾ ਕੇ ਨਾਜਾਇਜ਼ ਕਬਜ਼ੇ ਕਰਨ ਵਾਲਾ ਮਾਮਲਾ ਹੁਣ ਇੱਕ ਵੱਡੇ ਰਾਜਨੀਤਿਕ ਤਕਰਾਰ ਦਾ ਰੂਪ ਧਾਰਨ ਕਰ ਗਿਆ ਹੈ, ਜਦੋਂ ਮਾਰਕਿਟ ਕਮੇਟੀ ਦੇ ਚੇਅਰਮੈਨ ਵੱਲੋਂ ਕਬਜ਼ਾਧਾਰੀਆਂ ਨੂੰ ਸੋਮਵਾਰ ਤੱਕ ਰਾਹਤ ਦੇਣ
NRI Post Desk · 67 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




