ਪਿੰਡ ਖਾਸੀ ਕਲਾਂ ਦੇ ਸਰਪੰਚ ਤੇ ਉੱਘੇ ਸਮਾਜ ਸੇਵੀ ਕਰਮਜੀਤ ਸਿੰਘ ਗਰੇਵਾਲ ਨੇ ਇੱਕ ਅਜਿਹਾ ਕਦਮ ਚੁੱਕਿਆ ਹੈ ਜਿਸ ਨੇ ਸਾਰੇ ਇਲਾਕੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸਰਕਾਰੀ ਸਮਾਰਟ ਹਾਈ ਸਕੂਲ ਖਾਸੀ ਕਲਾਂ ਵਿੱਖੇ ਅਧਿਆਪਕਾਂ ਦੀ ਘਾਟ ਨੂੰ ਦੇਖਦਿਆਂ ਉਨ੍ਹਾਂ ਨੇ ਆਪਣੇ ਨਿੱਜੀ ਖਰਚੇ ’ਤੇ ਚਾਰ ਅਧਿਆਪਕਾਂ ਦੀ ਨਿਯੁਕਤੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਕੂਲ ਦੀ ਸਫਾਈ ਨੂੰ ਬਿਹਤਰ ਬਣਾਉਣ ਲਈ ਇੱਕ ਸਫਾਈ ਸੇਵਕ ਵੀ ਰੱਖਿਆ ਗਿਆ ਹੈ। ਇਹਨਾਂ ਨਿਯੁਕਤੀਆਂ ਵਿੱਚ ਮਨਿੰਦਰਜੀਤ ਸਿੰਘ ਗਰੇਵਾਲ ਡੀਪੀ, ਮੈਡਮ ਕੁਸ਼ਦੀਪ ਕੌਰ, ਮੈਡਮ ਅਮਨਦੀਪ ਕੌਰ ਅਤੇ ਸੁਖਪ੍ਰੀਤ ਕੌਰ ਨੂੰ ਪ੍ਰਾਈਵੇਟ ਅਧਿਆਪਕ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦਕਿ ਪੂਜਾ ਰਾਣੀ ਨੂੰ ਸਫਾਈ ਸੇਵਕ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਪੂਰੇ ਉਪਰਾਲੇ ਬਾਰੇ ਸਰਪੰਚ ਗਰੇਵਾਲ ਨੇ ਦੱਸਿਆ ਕਿ ਇਹ ਕੰਮ ਉਨ੍ਹਾਂ ਦੇ ਸਪੁੱਤਰ ਦਵਿੰਦਰ ਸਿੰਘ ਗਰੇਵਾਲ ਵੱਲੋਂ ਕੀਤਾ ਗਿਆ ਹੈ, ਜੋ ਕਿ ਯੂਐਸਏ ਵਿੱਚ ਰਹਿੰਦਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹਨਾਂ ਸਾਰੇ ਅਧਿਆਪਕਾਂ ਅਤੇ ਸਫਾਈ ਸੇਵਕਾ ਦੀ ਤਨਖਾਹ ਦਵਿੰਦਰ ਸਿੰਘ ਆਪਣੀ ਨੇਕ ਕਮਾਈ ਵਿੱਚੋਂ ਦੇਵੇਗਾ, ਨਾ ਕਿ ਕਿਸੇ ਸਰਕਾਰੀ ਫੰਡ ਵਿੱਚੋਂ। ਇਹਨਾਂ ਨਿਯੁਕਤੀਆਂ ਦਾ ਮਕਸਦ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣਾ ਦੱਸਿਆ ਗਿਆ ਹੈ। ਇਸ ਮੌਕੇ ਸਕੂਲ ਮੁਖੀ ਅਧਿਆਪਕਾ ਮੈਡਮ ਸਤਵਿੰਦਰ ਕੌਰ ਸਮੇਤ ਸਮੁੱਚਾ ਸਕੂਲ ਸਟਾਫ ਅਤੇ ਸਕੂਲ ਕਮੇਟੀ ਮੌਜੂਦ ਸੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਕਈ ਪਤਵੰਤੇ ਵੀ ਹਾਜ਼ਰ ਸਨ, ਜਿਨ੍ਹਾਂ ਵਿੱਚ ਦਲਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਗਿੱਲ, ਪ੍ਰਿਤਪਾਲ ਸਿੰਘ ਗਰੇਵਾਲ, ਨਿਰਮਲ ਸਿੰਘ ਨਿੰਮਾ, ਰਾਜਾ ਸੋਮਲ, ਲਾਲੀ ਗਰੇਵਾਲ, ਪ੍ਰਧਾਨ ਰਾਮਪਾਲ, ਵਿੱਕੀ ਖਾਸੀ ਅਤੇ ਜਿੰਦਰ ਸਿੰਘ ਆਦਿ ਸ਼ਾਮਲ ਸਨ। ਇਹ ਵੀ ਧਿਆਨ ਦੇਣ ਯੋਗ ਹੈ ਕਿ ਗਰੇਵਾਲ ਪਰਿਵਾਰ ਲੰਬੇ ਸਮੇਂ ਤੋਂ ਸਮਾਜ ਸੇਵਾ ਵਿੱਚ ਵੱਡਾ ਯੋਗਦਾਨ ਪਾਉਂਦਾ ਆ ਰਿਹਾ ਹੈ, ਅਤੇ ਬੀਬੀ ਗਿਆਨਪ੍ਰੀਤ ਕੌਰ ਗਰੇਵਾਲ ਮੈਂਬਰ ਜ਼ਿਲਾ ਪਰਿਸ਼ਦ ਵਜੋਂ ਵੀ ਸੇਵਾ ਨਿਭਾ ਰਹੀ ਹੈ। ਇਹ ਕਦਮ ਉਸੇ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਾ ਹੈ, ਜਿਸ ਨੇ ਸਾਬਤ ਕੀਤਾ ਹੈ ਕਿ ਪਰਦੇਸ ਵਿੱਚ ਬੈਠਿਆ ਸਪੁੱਤਰ ਵੀ ਆਪਣੇ ਪਿੰਡ ਦੇ ਸਕੂਲ ਦੇ ਬੱਚਿਆਂ ਦੇ ਭਵਿੱਖ ਲਈ ਕੁਝ ਕਰ ਸਕਦਾ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਇਹਨਾਂ ਪ੍ਰਾਈਵੇਟ ਅਧਿਆਪਕਾਂ ਦੀ ਨਿਯੁਕਤੀ ਹੋਰ ਸਕੂਲਾਂ ਅਤੇ ਪਿੰਡਾਂ ਲਈ ਵੀ ਇੱਕ ਮਿਸਾਲ ਬਣਦੀ ਹੈ।
ਸਰਕਾਰੀ ਸਕੂਲ ਵਿੱਚ ਪ੍ਰਾਈਵੇਟ ਅਧਿਆਪਕ ਨਿਯੁਕਤ ਕਰਨ ਵਾਲੇ ਸਰਪੰਚ ਦਾ ਵੱਡਾ ਖੁਲਾਸਾ, ਪਿੱਛੇ ਹੈ ਅਮਰੀਕਾ ਬੈਠਾ ਸਪੁੱਤਰ!
ਪਿੰਡ ਖਾਸੀ ਕਲਾਂ ਦੇ ਸਰਪੰਚ ਤੇ ਉੱਘੇ ਸਮਾਜ ਸੇਵੀ ਕਰਮਜੀਤ ਸਿੰਘ ਗਰੇਵਾਲ ਨੇ ਇੱਕ ਅਜਿਹਾ ਕਦਮ ਚੁੱਕਿਆ ਹੈ ਜਿਸ ਨੇ ਸਾਰੇ ਇਲਾਕੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸਰਕਾਰੀ ਸਮਾਰਟ ਹਾਈ ਸਕੂਲ ਖਾਸੀ ਕਲਾਂ ਵਿੱਖੇ ਅਧਿਆਪਕਾਂ ਦੀ ਘਾਟ ਨੂੰ ਦੇਖਦਿਆ
NRI Post Desk · 82 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




