ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਮਾਣਮੱਤੀ ਸੰਸਥਾ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਈ ਸੀ, ਅਤੇ ਜੇਕਰ ਅੱਜ ਕਿਸੇ ਵੀ ਕਾਰਨ ਕਰਕੇ ਇਸ ਦੀ ਸਾਖ ਨੂੰ ਠੇਸ ਪਹੁੰਚਦੀ ਹੈ ਤਾਂ ਇਤਿਹਾਸ ਸਾਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲਾ ਸੁਰਖੀਆਂ ਦਾ ਕੇਂਦਰ ਬਣਿਆ ਹੋਇਆ ਹੈ, ਜਿਸ ਵਿੱਚ ਬਹਿਰੀਨ ਦੀ ਰਹਿਣ ਵਾਲੀ ਇੱਕ ਬੀਬੀ ਵੱਲੋਂ ਕਥਿਤ ਤੌਰ ’ਤੇ ਭਾਈ ਚਾਵਲਾ ’ਤੇ ਇਲਜ਼ਾਮ ਲਗਾਏ ਗਏ ਹਨ ਅਤੇ ਪੁਲਿਸ ਵੱਲੋਂ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਮਾਮਲੇ ਕਾਰਨ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੀ ਸਾਖ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ, ਉੱਥੇ ਸਿੱਖ ਸਮਾਜ ਵਿੱਚ ਵੀ ਚਿੰਤਾ ਦਾ ਮਾਹੌਲ ਹੈ। ਬਾਠ ਨੇ ਸਪੱਸ਼ਟ ਕਿਹਾ ਕਿ ਉਹ ਅਦਾਲਤ ਦਾ ਫੈਸਲਾ ਆਉਣ ਤੱਕ ਕਿਸੇ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ, ਪਰ ਸ਼੍ਰੋਮਣੀ ਕਮੇਟੀ ਤੋਂ ਕੁਝ ਅਹਿਮ ਸਵਾਲਾਂ ਦੇ ਜਵਾਬ ਜ਼ਰੂਰ ਮੰਗਦੇ ਹਨ, ਜਿਵੇਂ ਕਿ ਬਹਿਰੀਨ ਰਹਿਣ ਵਾਲੀ ਬੀਬੀ ਨੂੰ ਭਾਰਤ ਵਿੱਚ ਕਿਸ ਨੇ ਬੁਲਾਇਆ ਅਤੇ ਕਿਸ ਮਕਸਜ ਲਈ ਬੁਲਾਇਆ ਗਿਆ ਜਾਂ ਉਹ ਆਪਣੇ ਤੌਰ ’ਤੇ ਭਾਰਤ ਆਈ ਸੀ। ਉਨ੍ਹਾਂ ਅੱਗੇ ਪੁੱਛਿਆ ਕਿ ਸ਼੍ਰੋਮਣੀ ਕਮੇਟੀ ਦੀ ਸਰਾਂ ਵਿੱਚ ਲੰਬੇ ਸਮੇਂ ਲਈ ਉਸ ਨੂੰ ਕਮਰਾ, ਸੇਵਾਦਾਰ ਤੇ ਗੱਡੀ ਕਿਸ ਦੇ ਕਹਿਣ ’ਤੇ ਉਪਲਬਧ ਕਰਵਾਈ ਗਈ, ਇਹ ਸਹੂਲਤਾਂ ਕਿਸ ਪ੍ਰੋਟੋਕਾਲ ਦੇ ਆਧਾਰ ’ਤੇ ਦਿੱਤੀਆਂ ਗਈਆਂ ਅਤੇ ਕੀ ਉਸ ਤੋਂ ਸਰਾਂ ਦੇ ਕਮਰੇ ਦਾ ਕੋਈ ਕਿਰਾਇਆ ਵਸੂਲ ਕੀਤਾ ਗਿਆ ਜਾਂ ਨਹੀਂ। ਬਾਠ ਨੇ ਕਿਹਾ ਕਿ ਉਨ੍ਹਾਂ ਨੂੰ ਇੰਝ ਜਾਪਦਾ ਹੈ ਕਿ ਇਸ ਮਾਮਲੇ ਦੇ ਪਿੱਛੇ ਦੀ ਕਹਾਣੀ ਕੁਝ ਹੋਰ ਹੋ ਸਕਦੀ ਹੈ, ਜਿਸ ਨੂੰ ਨਿਰਪੱਖ ਜਾਂਚ ਰਾਹੀਂ ਸਾਹਮਣੇ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਇਸ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਿਸੇ ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ, ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ, ਅਤੇ ਜਾਂਚ ਤੋਂ ਬਾਅਦ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਸੰਗਤਾਂ ਵਿੱਚ ਇਸ ਮਾਣਮੱਤੀ ਸੰਸਥਾ ਦੀ ਸਾਖ ਨੂੰ ਲੈ ਕੇ ਪੈਦਾ ਹੋ ਰਹੇ ਸਵਾਲਾਂ ਦਾ ਨਿਪਟਾਰਾ ਹੋ ਸਕੇ।
ਸ਼੍ਰੋਮਣੀ ਕਮੇਟੀ ਦੀ ਸਾਖ ਨੂੰ ਲੈ ਕੇ ਉੱਠੇ ਸਵਾਲਾਂ ਪਿੱਛੇ ਲੁਕੀ ਹੈ ਕੋਈ ਹੋਰ ਕਹਾਣੀ? ਬਾਠ ਦੇ ਇਨ੍ਹਾਂ ਸਵਾਲਾਂ ਨੇ ਸਭ ਨੂੰ ਕੀਤਾ ਹੈਰਾਨ
ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਮਾਣਮੱ
NRI Post Desk · 65 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





