ਅੰਮ੍ਰਿਤਸਰ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੇ ਸਿੱਖ ਸਿਆਸਤ ਅਤੇ ਧਾਰਮਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਵਿਦੇਸ਼ ਤੋਂ ਪਰਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਫੇਸਬੁੱਕ ਉੱਤੇ ਸ਼ਾਇਰਾਨਾ ਅੰਦਾਜ਼ ਵਿੱਚ ਆਪਣਾ ਦਰਦ ਬਿਆਨ ਕੀਤਾ ਹੈ, ਜਿਸ ਨੂੰ ਲੈ ਕੇ ਹੁਣ ਹਰ ਪਾਸੇ ਚਰਚਾ ਛਿੜ ਗਈ ਹੈ। ਗਿਆਨੀ ਰਘਬੀਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਅਹਿਮ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਹ ਸਮੇਂ-ਸਮੇਂ ’ਤੇ ਆਪਣੇ ਦਰਦ ਦਾ ਇਜ਼ਹਾਰ ਕਰਦੇ ਰਹੇ ਹਨ ਅਤੇ ਇਹ ਨਵੀਂ ਪੋਸਟ ਵੀ ਉਨ੍ਹਾਂ ਦੇ ਉਸੇ ਦਰਦ ਦੀ ਗਵਾਹੀ ਭਰ ਰਹੀ ਹੈ। ਇਸ ਸਾਰੇ ਹਾਲਾਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ੀ ਅਤੇ ਲਾਈ ਗਈ ਤਨਖਾਹ ਨਾਲ ਜੋੜ ਕੇ ਵੀ ਵੇਖਿਆ ਜਾ ਰਿਹਾ ਹੈ, ਜਿਸ ਨੇ ਮਾਮਲੇ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਦਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲੇ ਮਾਮਲੇ ਵਿੱਚ ਗਿਆਨੀ ਰਘਬੀਰ ਸਿੰਘ ਦੀ ਭੂਮਿਕਾ ਨੂੰ ਵੀ ਅਹਿਮ ਮੰਨਿਆ ਗਿਆ ਹੈ। ਪਹਿਲੀ ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਬਾਗੀ ਹੋਏ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਸਬੰਧੀ ਇੱਕ ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ ਇਨ੍ਹਾਂ ਆਗੂਆਂ ਵੱਲੋਂ ਸੁਖਬੀਰ ਦੇ ਨਾਲ ਕਿਤੇ ਨ ਕਿਤੇ ਆਪਣੀ ਸ਼ਮੂਲੀਅਤ ਨੂੰ ਵੀ ਬਰਾਬਰ ਦਾ ਦੱਸਿਆ ਗਿਆ ਸੀ। ਮਾਮਲਾ ਇੰਨਾ ਭਖਿਆ ਕਿ ਸੁਖਬੀਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਝੁਕਣਾ ਪਿਆ ਅਤੇ 30 ਅਗਸਤ ਤੋਂ ਲੈ ਕੇ 2 ਦਸੰਬਰ 2024 ਤੱਕ ਉਹ ਲੰਮਾਂ ਸਮਾਂ ਤਨਖਾਹੀਆ ਰਹੇ। ਇਸੇ ਦਰਮਿਆਨ ਪਹਿਲਾਂ 10 ਫਰਵਰੀ 2025 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਅਤੇ ਉਸ ਤੋਂ ਉਪਰੰਤ 7 ਮਾਰਚ 2025 ਨੂੰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਅਹੁਦਿਆਂ ਤੋਂ ਹਟਾਇਆ ਗਿਆ। ਇਹ ਵੀ ਧਿਆਨ ਦੇਣ ਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣ ਦੌਰਾਨ ਵੀ ਸੁਖਬੀਰ ਖਿਲਾਫ ਬਿਆਨ ਦਿੰਦੇ ਰਹੇ, ਜੋ ਅੱਜ ਤੱਕ ਨਿਰੰਤਰ ਜਾਰੀ ਹਨ। ਹੁਣ ਵਿਦੇਸ਼ ਤੋਂ ਪਰਤਣ ਮਗਰੋਂ ਉਨ੍ਹਾਂ ਦੀ ਇਹ ਤਾਜ਼ਾ ਸ਼ਾਇਰਾਨਾ ਪੋਸਟ ਸਿਆਸੀ ਤੇ ਧਾਰਮਿਕ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਇਹ ਸਵਾਲ ਖੜ੍ਹੇ ਕਰ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਕੀ ਨਤੀਜੇ ਨਿਕਲਣਗੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਦੀ ਚੁੱਪ ਨੇ ਤੋੜਿਆ ਸਿਆਸੀ ਗਲਿਆਰਿਆਂ ਦਾ ਸੁਖ, ਵਿਦੇਸ਼ ਤੋਂ ਪਰਤਦਿਆਂ ਲਿਖੀ ਅਜਿਹੀ ਇਬਾਰਤ ਜੋ ਹਰ ਪਾਸੇ ਚਰਚਾ ਦਾ ਵਿਸ਼ਾ ਬਣ ਗਈ
ਅੰਮ੍ਰਿਤਸਰ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੇ ਸਿੱਖ ਸਿਆਸਤ ਅਤੇ ਧਾਰਮਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਵਿਦੇਸ਼ ਤੋਂ ਪਰਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਫੇਸਬੁੱਕ ਉ
NRI Post Desk · 69 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





