ਲੁਧਿਆਣਾ ਵਿੱਚ ਨਗਰ ਨਿਗਮ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼ਹਿਰ ਭਰ ਵਿੱਚ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਉਣ ਅਤੇ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਜਾਗਰੂਕਤਾ ਫੈਲਾਉਣ ਦੇ ਦਾਅਵਿਆਂ ਦਰਮਿਆਨ ਵਾਰਡ ਨੰਬਰ 56 ਵਿੱਚ ਪਾਰਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਸਥਾਨਕ ਲੋਕਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ, ਜਿਸ ਨਾਲ ਸੱਤਾਧਾਰੀ ਪਾਰਟੀ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ਹੋ ਗਈ ਹੈ। ਸਾਬਕਾ ਕੌਂਸਲਰ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਰਵਿੰਦਰ ਪਾਲ ਸਿੰਘ ਖਾਲਸਾ ਨੇ ਸੱਤਾਧਾਰੀ ‘ਆਪ’ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਪਾਸੇ ਸਵੱਛਤਾ ਮੁਹਿੰਮ ਚਲਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਵਾਰਡ ਦੇ ਪਾਰਕਾਂ ਦੀ ਹਾਲਤ ਇਨ੍ਹਾਂ ਦਾਅਵਿਆਂ ’ਤੇ ਉਲਟ ਨਜ਼ਰ ਆ ਰਹੀ ਹੈ। ਸਾਬਕਾ ਕੌਂਸਲਰ ਖਾਲਸਾ ਨੇ ਕਿਹਾ ਕਿ ਵਾਰਡ ਵਿੱਚ ‘ਆਪ’ ਦੇ ਸ਼ਹਿਰੀ ਪ੍ਰਧਾਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਮੇਤ ਕਈ ਸੱਤਾਧਾਰੀ ਆਗੂ ਅਤੇ ਅਹੁਦੇਦਾਰ ਮੌਜੂਦ ਹਨ, ਪਰ ਇਸ ਦੇ ਬਾਵਜੂਦ ਸ਼ਹੀਦ ਭਗਤ ਸਿੰਘ ਨਗਰ ਸਮੇਤ ਕਈ ਇਲਾਕਿਆਂ ਦੇ ਪਾਰਕਾਂ ਵਿੱਚ 8-8 ਫੁੱਟ ਤੱਕ ਘਾਹ ਉੱਗਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਫੁੱਲਾਂ ਤੇ ਬੂਟਿਆਂ ਦੀ ਸੰਭਾਲ ਨਹੀਂ ਹੋ ਰਹੀ ਤੇ ਪਾਰਕਾਂ ਦੀ ਨਿਯਮਤ ਸਫ਼ਾਈ ਵੀ ਸਵਾਲਾਂ ਦੇ ਘੇਰੇ ਵਿੱਚ ਹੈ, ਜਦਕਿ ਜੇ ਸਵੱਛਤਾ ਮੁਹਿੰਮ ਦਾ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਹੈ ਤਾਂ ਸਭ ਤੋਂ ਪਹਿਲਾਂ ਪਾਰਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਤੇ ਸਾਂਭ-ਸੰਭਾਲ ਵੱਲ ਧਿਆਨ ਦੇਣਾ ਚਾਹੀਦਾ ਹੈ। ਖਾਲਸਾ ਨੇ ਦੋਸ਼ ਲਾਇਆ ਕਿ ਸ਼ਹੀਦ ਭਗਤ ਸਿੰਘ ਨਗਰ ਦੀਆਂ ਸੜਕਾਂ ਤਾਂ ਕਈ ਵਾਰ ਬਣਾਈਆਂ ਜਾ ਚੁੱਕੀਆਂ ਹਨ, ਪਰ ਪਾਰਕਾਂ ਦੀ ਸੰਭਾਲ ਵੱਲ ਲੁੜੀਂਦਾ ਧਿਆਨ ਨਹੀਂ ਦਿੱਤਾ ਗਿਆ, ਅਤੇ ਨਿਊ ਬੀਆਰਐਸ ਨਗਰ ਅਤੇ ਨਿਊ ਸ਼ਾਮ ਨਗਰ ਦੀਆਂ ਸੜਕਾਂ ਦੀ ਵੀ ਪਿਛਲੇ ਪੰਜ ਸਾਲਾਂ ਦੌਰਾਨ ਅਣਦੇਖੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿਊ ਬੀਆਰਐੱਸ ਨਗਰ ਦੀਆਂ ਅੱਠ ਸੜਕਾਂ ਵਿੱਚੋਂ ਸਿਰਫ਼ ਇੱਕ ਤੋਂ ਚਾਰ ਨੰਬਰ ਸੜਕਾਂ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ, ਜਦਕਿ ਪੰਜ ਅਤੇ ਛੇ ਨੰਬਰ ਸੜਕਾਂ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 26 ਏਕੜ ਵਿੱਚ ਬਣਨ ਵਾਲਾ ਸਿਟੀ ਸੈਂਟਰ ਕਰੀਬ 20 ਸਾਲਾਂ ਤੋਂ ਅਧੂਰਾ ਪਿਆ ਹੈ ਅਤੇ ਹੁਣ ਖੰਡਰ ਦਾ ਰੂਪ ਧਾਰ ਚੁੱਕਾ ਹੈ, ਅਤੇ ਸਰਕਾਰ ਦੇ ਕਰੀਬ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਵੀ ਇਸ ਦਾ ਕੋਈ ਸਥਾਈ ਹੱਲ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਸਾਬਕਾ ਕੌਂਸਲਰ ਖਾਲਸਾ ਨੇ ਮੰਗ ਕੀਤੀ ਕਿ ਫਾਟਕਾਂ ਨੇੜਲੇ ਪਾਰਕਾਂ ਅਤੇ ਸਿਟੀ ਸੈਂਟਰ ਸਾਹਮਣੇ ਸਥਿਤ ਪਾਰਕਾਂ ਵਿੱਚੋਂ ਤੁਰੰਤ ਘਾਹ ਕਟਵਾਇਆ ਜਾਵੇ ਅਤੇ ਫੁੱਲ-ਬੂਟਿਆਂ ਦੀ ਨਿਯਮਤ ਸੰਭਾਲ ਯਕੀਨੀ ਬਣਾਈ ਜਾਵੇ, ਅਤੇ ਇਹ ਵੀ ਕਿਹਾ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਸਿਰਫ਼ ਜਾਗਰੂਕਤਾ ਮੁਹਿੰਮਾਂ ਤੱਕ ਸੀਮਤ ਨਾ ਰਹੇ, ਸਗੋਂ ਇਸ ਦਾ ਅਸਰ ਪਾਰਕਾਂ, ਸੜਕਾਂ ਅਤੇ ਜਨਤਕ ਥਾਵਾਂ ’ਤੇ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣਾ ਚਾਹੀਦਾ ਹੈ।
ਸਵੱਛਤਾ ਮੁਹਿੰਮ ਦੇ ਦਾਅਵਿਆਂ ਵਿਚਕਾਰ ਪਾਰਕਾਂ ਦੀ ਹਾਲਤ ਨੇ ਖੋਲ੍ਹੇ ਸੱਤਾਧਾਰੀ ਪਾਰਟੀ ਦੇ ਪੋਲ
ਲੁਧਿਆਣਾ ਵਿੱਚ ਨਗਰ ਨਿਗਮ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼ਹਿਰ ਭਰ ਵਿੱਚ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਉਣ ਅਤੇ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਜਾਗਰੂਕਤਾ ਫੈਲਾਉਣ ਦੇ ਦਾਅਵਿਆਂ ਦਰਮਿਆਨ ਵਾਰਡ ਨੰਬਰ 56 ਵਿੱਚ ਪਾਰਕਾਂ ਦ
NRI Post Desk · 49 ਦਿਨ ਪਹਿਲਾਂ · ਅੱਪਡੇਟ 3 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




