ਰਾਜਪੁਰਾ ਸ਼ਹਿਰ ਦੇ ਵਾਸੀਆਂ ਲਈ ਵੱਡੀ ਖ਼ਬਰ ਹੈ ਕਿ ਜਿੱਥੇ ਸੀਵਰੇਜ ਦੀ ਬਦਬੂਦਾਰ ਸਮੱਸਿਆ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ, ਉੱਥੇ ਹੀ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦੇ ਪਾਣੀ ਦੇ ਮਿਲਣ ਦਾ ਗੰਭੀਰ ਦੋਸ਼ ਲਗਾਇਆ ਗਿਆ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਨੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੀਵਰੇਜ ਬਲੋਕੇਜ਼ ਖੋਲ੍ਹਣ ਦੀ ਸਖ਼ਤ ਮੰਗ ਉਠਾਈ। ਇਸ ਮੌਕੇ ਕੰਬੋਜ ਨੇ ਦੋਸ਼ ਲਗਾਇਆ ਕਿ ਸ਼ਾਮ ਨਗਰ, ਪੁਰਾਣਾ ਰਾਜਪੁਰਾ ਸ਼ਮਸ਼ਾਨਘਾਟ ਰੋਡ, ਧਮੋਲੀ, ਗਣੇਸ਼ ਨਗਰ, ਪੀਰ ਕਲੋਨੀ, ਬਨਵਾੜੀ ਮਾਰਕੀਟ, ਆਨੰਦ ਕਲੋਨੀ, ਫੋਕਲ ਪੁਆਇੰਟ, ਸ਼ੀਤਲ ਕਲੋਨੀ ਅਤੇ ਗਗਨ ਚੌਕ ਨੇੜਲੇ ਇਲਾਕਿਆਂ ਸਮੇਤ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸੀਵਰੇਜ ਦਾ ਗੰਦਾ ਤੇ ਬਦਬੂਦਾਰ ਪਾਣੀ ਸੜਕਾਂ ਉੱਤੇ ਖੜ੍ਹਾ ਹੈ, ਜੋ ਕਿ ਸਿਹਤ ਲਈ ਬਹੁਤ ਖ਼ਤਰਨਾਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਈ ਘਰਾਂ ਵਿੱਚ ਪੀਣ ਵਾਲੇ ਪਾਣੀ ਨਾਲ ਸੀਵਰੇਜ ਦਾ ਪਾਣੀ ਵੀ ਮਿਲ ਕੇ ਆ ਰਿਹਾ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ਨੂੰ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਕੰਬੋਜ ਨੇ ਇਹ ਵੀ ਖੁਲਾਸਾ ਕੀਤਾ ਕਿ ਅੰਮ੍ਰਿਤ-2 ਪ੍ਰੋਜੈਕਟ 2020 ਵਿੱਚ ਕਾਂਗਰਸ ਸਰਕਾਰ ਸਮੇਂ ਪਾਸ ਕਰਵਾਇਆ ਗਿਆ ਸੀ ਅਤੇ 2022 ਵਿੱਚ ਕੰਮ ਸ਼ੁਰੂ ਹੋਣਾ ਸੀ, ਪਰ ਅੱਜ ਤੱਕ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪ੍ਰਭਾਵਿਤ ਕਲੋਨੀਆਂ ਦਾ ਦੌਰਾ ਕਰਕੇ ਵਿਭਾਗ ਨੂੰ ਦੋ ਦਿਨ ਦਾ ਸਮਾਂ ਦਿੱਤਾ ਗਿਆ ਸੀ, ਪਰ ਕੋਈ ਕਾਰਵਾਈ ਨਾ ਹੋਣ ਕਾਰਨ ਹੀ ਉਨ੍ਹਾਂ ਨੂੰ ਘਿਰਾਓ ਕਰਨਾ ਪਿਆ। ਇਸ ਦੌਰਾਨ ਕੰਬੋਜ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਗਲੇ 15 ਦਿਨਾਂ ਵਿੱਚ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਕਾਂਗਰਸ ਵੱਲੋਂ ਵੱਡੇ ਪੱਧਰ ਉੱਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਧਰਨੇ ਦੌਰਾਨ ਬੋਰਡ ਦੇ ਅਧਿਕਾਰੀ ਮੰਗਾਂ ਦਾ ਜਵਾਬ ਦੇਣ ਦੀ ਥਾਂ ਦਫ਼ਤਰ ਛੱਡ ਕੇ ਚਲੇ ਗਏ, ਜਿਸ ਨਾਲ ਸਵਾਲ ਉੱਠਦਾ ਹੈ ਕਿ ਕੀ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਸੀ ਜਾਂ ਫਿਰ ਉਹ ਸੱਚਾਈ ਤੋਂ ਭੱਜ ਰਹੇ ਹਨ। ਇਸ ਮੌਕੇ ਕਾਂਗਰਸ ਕਮੇਟੀ ਰਾਜਪਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਕੌਂਸਲਰ ਜਦਨੰਦਨ ਗੁਪਤਾ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਮਨੀਸ਼ ਮੁਝਾਲ, ਬਲਵਿੰਦਰ ਸਿੰਘ, ਪਵਨ ਪਿੰਕਾ, ਕੌਂਸਲਰ ਅਮਰ ਪਾਸੀ, ਸੁਖਵਿੰਦਰ ਸਿੰਘ ਸੁੱਖਾ, ਕੌਂਸਲਰ ਮਨਦੀਪ ਡਿੰਪੀ ਰਾਣਾ ਬਨਵਾੜੀ, ਮਨੋਹਰ ਵਰਮਾ, ਸ਼ਾਮ ਲਾਲ ਗੁਪਤਾ, ਕੌਂਸਲਰ ਅਮਿਤ ਕੁਮਾਰ ਟਿੰਕੂ, ਸੁਰਿੰਦਰ ਸ਼ਰਮਾ, ਅਵਤਾਰ ਸਿੰਘ, ਮਨਜੀਤ ਸਿੰਘ, ਅਮਰਜੀਤ ਸਿੰਘ ਲਿੰਕਨ, ਗੁਰੀ ਚਹਿਲ, ਰਜਿੰਦਰ ਸਿੰਘ ਰਾਜੂ, ਗੁਰਦਰਸ਼ਨ ਸਿੰਘ ਫੋਕਲ ਪੁਆਇੰਟ, ਅਨਿਲ ਤਾਂਨੀ ਸੁਖਦੇਵ ਸਿੰਘ ਬਾਸਮਾ, ਅਮਨਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ, ਰਘਵੀਰ ਸਿੰਘ, ਰਣਵੀਰ ਸਿੰਘ ਭੰਗੂ, ਜੱਗਾ ਕੋਟਲਾ ਸਮੇਤ ਸੈਂਕੜੇ ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਇੱਕਜੁੱਟ ਹੋ ਕੇ ਵਿਭਾਗ
ਸੀਵਰੇਜ ਦੇ ਗੰਦੇ ਪਾਣੀ ਵਿੱਚ ਮਿਲਿਆ ਪੀਣ ਵਾਲਾ ਪਾਣੀ! ਕਾਂਗਰਸ ਦਾ ਦਾਅਵਾ — ਬੋਰਡ ਅਧਿਕਾਰੀ ਭੱਜੇ ਜਾਂ ਛੁਪੇ?
ਰਾਜਪੁਰਾ ਸ਼ਹਿਰ ਦੇ ਵਾਸੀਆਂ ਲਈ ਵੱਡੀ ਖ਼ਬਰ ਹੈ ਕਿ ਜਿੱਥੇ ਸੀਵਰੇਜ ਦੀ ਬਦਬੂਦਾਰ ਸਮੱਸਿਆ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ, ਉੱਥੇ ਹੀ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦੇ ਪਾਣੀ ਦੇ ਮਿਲਣ ਦਾ ਗੰਭੀਰ ਦੋਸ਼ ਲਗਾਇਆ ਗਿਆ ਹੈ। ਸਾਬਕਾ ਵਿਧਾਇ
NRI Post Desk · 97 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




