ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜੱਥੇਬੰਦੀ ਦੀ ਸੂਬਾ ਕਮੇਟੀ ਨੇ ਉਲੀਕੇ ਹੋਏ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਸਿਆਸੀ ਗਲਿਆਰਿਆਂ ਵਿੱਚ ਚਰਚਾ ਗਰਮ ਹੋ ਗਈ ਹੈ। ਆਊਟਸੋਰਸ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਨਾਜ਼ਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੱਥੇਬੰਦੀ ਵੱਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖ਼ਾਹਾਂ ਵਿੱਚ ਵਾਧੇ ਨੂੰ ਲੈ ਕੇ ਮਿਤੀ 31 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਜੱਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਮੀਟਿੰਗ ਬੇਸਿੱਟਾ ਰਹੀ, ਜਿਸ ਕਾਰਨ ਮੁਲਾਜ਼ਮਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਮੁਲਾਜ਼ਮਾਂ ਨੇ ਸਿਹਤ ਵਿਭਾਗ ਦੇ ਸਮੂਹ ਕੈਟਾਗਰੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕੇ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਅਤੇ ਬਿੱਲ 2026 ਵਿੱਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਸੀ। ਪਰ ਮੀਟਿੰਗ ਵਿੱਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਵੱਲੋਂ ਸਹਿਮਤੀ ਨਾ ਬਣਨ ਕਰਕੇ ਆਊਟਸੋਰਸ ਮੁਲਾਜ਼ਮਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਤੋਂ ਬਾਅਦ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਕਰਕੇ ਇਹ ਫ਼ੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਲਗਾਤਾਰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕ ਰੋਸ ਮੁਜ਼ਾਹਰੇ ਭਾਰੀ ਗਿਣਤੀ ਵਿਚ ਕੀਤੇ ਜਾਣਗੇ। ਇਹ ਅਰਥੀ ਫੂਕ ਮੁਜ਼ਾਹਰੇ ਮਿਤੀ 14 ਸਤੰਬਰ ਤੋਂ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਨਵਾਂ ਸ਼ਹਿਰ, ਮਾਨਸਾ, ਪਠਾਨਕੋਟ, ਪਟਿਆਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ ਅਤੇ ਬਾਕੀ ਰਹਿੰਦੇ ਜਿਲ੍ਹਿਆਂ ਵਿਚ ਸਿਹਤ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਕੇ ਕੀਤੇ ਜਾਣਗੇ। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਜੱਥੇਬੰਦੀ ਵੱਲੋਂ ਜ਼ਿਲ੍ਹਾ ਜਨਰਲ ਸਕੱਤਰ ਵਿੱਕੀ ਕੁਮਾਰ ਨੇ ਦੱਸਿਆ ਕਿ 15 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੰਜਾਬ ਸਰਕਾਰ ਖਿਲਾਫ਼ ਇਸ ਦਿਨ ਜੰਮਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੋਕਾਂ ਵਿੱਚ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਲੀਫ਼ਲੈਟ ਵੰਡਕੇ ਆਮ ਲੋਕਾਂ ਨੂੰ ਮੌਜੂਦਾ ਸਰਕਾਰ ਦੇ ਬੋਲੇ ਝੂਠਾਂ ਬਾਰੇ ਜਾਗੂਰਕ ਕੀਤਾ ਜਾਵੇਗਾ। ਇਸ ਤਰ੍ਹਾਂ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਜੱਥੇਬੰਦੀ ਵੱਲੋਂ ਮੰਗਲਵਾਰ ਨੂੰ ਸਿਹਤ ਮੰਤਰੀ ਪੰਜਾਬ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ, ਜੋ ਕਿ ਸੂਬੇ ਭਰ ਵਿੱਚ ਚੱਲ ਰਹੀ ਇਸ ਲੜੀ ਦਾ ਅਹਿਮ ਹਿੱਸਾ ਹੋਵੇਗਾ ਅਤੇ ਜਿਸ ਨਾਲ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਕੰਮਕਾਜ 'ਤੇ ਸਵਾਲ ਖੜ੍ਹੇ ਹੋ ਰਹੇ ਹਨ।
ਸਿਹਤ ਮੰਤਰੀ ਦੀ ਕੋਠੀ ਅੱਗੇ ਬੇਸਿੱਟਾ ਮੀਟਿੰਗ ਤੋਂ ਬਾਅਦ ਹੁਣ ਪੰਜਾਬ ਵਿੱਚ ਇਹ ਹੋਣ ਵਾਲਾ ਹੈ, ਜਾਣੋ ਕੀ ਹੈ ਸਾਰਾ ਮਾਮਲਾ
ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜੱਥੇਬੰਦੀ ਦੀ ਸੂਬਾ ਕਮੇਟੀ ਨੇ ਉਲੀਕੇ ਹੋਏ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਸਿਆਸੀ ਗਲਿਆਰਿ
NRI Post Desk · 72 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




